ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 23 ਨਵੰਬਰ:
ਪੰਜਾਬ ਸਿਵਲ ਸਕੱਤਰੇਤ ਦੀਆਂ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਦੀ ਸਾਂਝੀ ਜੁਆਇੰਟ ਐਕਸ਼ਨ ਕਮੇਟੀ ਦੇ ਆਗੂਆਂ ਵੱਲੋਂ ਅੱਜ ਸ਼੍ਰੀ ਕੇ.ਏ.ਪੀ.ਸਿਨਹਾ, ਆਈ.ਏ.ਐਸ., ਮੁੱਖ ਸਕੱਤਰ, ਪੰਜਾਬ ਨਾਲ ਸਕੱਤਰੇਤ ਵਿਖੇ ਮੁਲਾਕਾਤ ਕੀਤੀ ਗਈ, ਜਿਸ ਵਿੱਚ ਮੁਲਾਜ਼ਮ ਆਗੂਆਂ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਤਸਵੀਰ ਭੇਂਟ ਕੀਤੀ ਗਈ।
ਇਸ ਮੁਲਾਕਾਤ ਵਿੱਚ ਮੁਲਾਜ਼ਮ ਆਗੂਆਂ ਵੱਲੋਂ ਮੁਲਾਜ਼ਮਾਂ ਦੇ ਕਈ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ ਗਈ, ਜਿਹਨਾਂ ਨੂੰ ਮੁੱਖ ਸਕੱਤਰ, ਪੰਜਾਬ ਵੱਲੋਂ ਧਿਆਨ ਨਾਲ ਸੁਣਿਆ ਗਿਆ। ਮੁੱਖ ਸਕੱਤਰ, ਪੰਜਾਬ ਵੱਲੋਂ ਮੁਲਾਜ਼ਿਮਾਂ ਨੂੰ ਮਿਹਨਤ ਅਤੇ ਇਮਾਨਦਾਰੀ ਨਾਲ ਡਿਊਟੀ ਕਰਨ ਦੀ ਨਸੀਅਤ ਦਿੱਤੀ ਗਈ ਅਤੇ ਮੁਲਾਜ਼ਮਾਂ ਨੂੰ ਡਿਊਟੀ ਦੇ ਨਾਲ ਨਾਲ ਸਾਹਿਤਕ ਸਰਗਰਮੀਆਂ ਵਿੱਚ ਭੂਮਿਕਾ ਨਿਭਾਉਣ ਲਈ ਵੀ ਆਖਿਆ ਗਿਆ।
ਇਸ ਮੌਕੇ ਜੁਆਇੰਟ ਐਕਸ਼ਨ ਕਮੇਟੀ ਦੇ ਸਰਪ੍ਰਸਤ ਪਰਮਦੀਪ ਸਿੰਘ ਭਬਾਤ, ਚੇਅਰਮੈਨ ਮਨਜੀਤ ਸਿੰਘ ਰੰਧਾਵਾ, ਪ੍ਰਧਾਨ ਸੁਖਚੈਨ ਸਿੰਘ ਖਹਿਰਾ, ਸੀਨੀਅਰ ਮੀਤ ਪ੍ਰਧਾਨ ਸੁਖਚੈਨ ਸਿੰਘ ਖਹਿਰਾ, ਕੁਆਰਡੀਨੇਟਰ ਸ਼ੁਸ਼ੀਲ ਕੁਮਾਰ (ਫੌਜੀ) ਅਤੇ ਪਰਵੀਨ ਕੁਮਾਰ ਹਾਜ਼ਰ ਸਨ।