ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 28 ਨਵੰਬਰ:
ਪੰਜਾਬ ਸਾਹਿਤ ਅਕਾਦਮੀ ਵੱਲੋਂ ਦਫਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਐਸ.ਏ.ਐਸ. ਨਗਰ ਦੇ ਸਹਿਯੋਗ ਨਾਲ਼ ਹਰਵਿੰਦਰ ਸਿੰਘ ਦੀ ਕਿਤਾਬ ”ਹਿੰਦੀ ਸੇ ਪੰਜਾਬੀ ਸੀਖੇਂ” ਬਾਰੇ ਸੰਵਾਦ 29 ਨਵੰਬਰ ਨੂੰ 10.30 ਵਜੇ ਸਵੇਰੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਮਰਾ ਨੰ: 520, ਚੌਥੀ ਮੰਜ਼ਿਲ, ਐਸ.ਏ.ਐਸ. ਨਗਰ, ਮੋਹਾਲ਼ੀ ਵਿਖੇ ਰਚਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਉੱਘੇ ਲੇਖਕ ਜਸਵੰਤ ਜ਼ਫਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋ ਰਹੇ ਹਨ।
ਡਾ. ਮਨਮੋਹਨ, ਜੰਗ ਬਹਾਦਰ ਗੋਇਲ ਅਤੇ ਡਾ. ਪ੍ਰਵੀਨ ਕੁਮਾਰ ਪ੍ਰਧਾਨਗੀ ਮੰਡਲ ਵਿੱਚ ਸ਼ਾਮਿਲ ਹਨ, ਜਦਕਿ ਪ੍ਰੋ. ਗੁਰਮੀਤ ਸਿੰਘ ਅਤੇ ਪ੍ਰੀਤਮ ਰੁਪਾਲ ਵੱਲੋਂ ਸੰਵਾਦ ਰਚਾਇਆ ਜਾਵੇਗਾ। ਕਨਵੀਨਰ ਜਗਦੀਪ ਸਿੱਧੂ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਰਸ਼ਨ ਕੌਰ ਵੱਲੋਂ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ ਹੈ।