ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਦਸੰਬਰ:


ਪੰਜਾਬੀ ਸਾਹਿਤ ਅਕਾਡਮੀ, ਲੁਧਿਅਣਾ ਵੱਲੋਂ ਪ੍ਰਗਤੀਸ਼ੀਲ ਲੇਖਕ ਸੰਘ, ਚੰਡੀਗੜ੍ਹ ਦੇ ਸਹਿਯੋਗ ਨਾਲ਼ ਸ਼ਾਇਰ ਜਸਵੰਤ ਜ਼ਫਰ ਦੀ ਪੁਸਤਕ ‘ਪਿਆਰੇ ਆਓ ਘਰੇ’ ਬਾਰੇ ਮਿਤੀ 06 ਜਨਵਰੀ, 2025, ਦਿਨ ਸੋਮਵਾਰ ਨੂੰ ਸਵੇਰੇ 10.30 ਵਜੇ ਪੰਜਾਬ ਕਲਾ ਭਵਨ, ਸੈਕਟਰ 16, ਚੰਡੀਗੜ੍ਹ ਵਿਖੇ ਸੰਵਾਦ ਰਚਾਇਆ ਜਾ ਰਿਹਾ ਹੈ।
ਪ੍ਰਗਤੀਸ਼ੀਲ ਲੇਖਕ ਸੰਘ, ਚੰਡੀਗੜ੍ਹ ਦੇ ਪ੍ਰਧਾਨ ਡਾ. ਗੁਰਮੇਲ ਸਿੰਘ ਅਤੇ ਜਨਰਲ ਸਕੱਤਰ ਬਲਵਿੰਦਰ ਚਾਹਲ ਨੇ ਪੋਸਟਰ ਜਾਰੀ ਕਰਦਿਆਂ ਕਿਹਾ ਕਿ ਇਸ ਸਮਾਗਮ ਦੀ ਪ੍ਰਧਾਨਗੀ ਡਾ. ਸੁਖਦੇਵ ਸਿੰਘ ਸਿਰਸਾ ਕਰਨਗੇ ਅਤੇ ਪੁਸਤਕ ਬਾਰੇ ਖੋਜ ਪੱਤਰ ਡਾ. ਦਵਿੰਦਰ ਬੋਹਾ ਅਤੇ ਪ੍ਰੋ. ਮਨਪ੍ਰੀਤ ਜੈਸ ਵੱਲੋਂ ਪੜ੍ਹਿਆ ਜਾਵੇਗਾ। ਉਨ੍ਹਾਂ ਵੱਲੋਂ ਇਸ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਸੱਦਾ ਦਿੱਤਾ ਗਿਆ ਹੈ।

