ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ (ਰਜਿ.) ਵੱਲੋਂ ਦੂਜਾ ਬਾਵਾ ਬਲਵੰਤ ਯਾਦਗਾਰੀ ਐਵਾਰਡ – 2025 ਉੱਘੇ ਗ਼ਜ਼ਲਗੋ ਸਰਦਾਰ ਪੰਛੀ ਜੀ ਨੂੰ ਪ੍ਰਦਾਨ ਕੀਤਾ ਜਾ ਰਿਹਾ ਹੈ।


ਇਸ ਸਬੰਧੀ ਸੁਰ ਸਾਂਝ ਡਾਟ ਕਾਮ ਨਾਲ਼ ਗੱਲਬਾਤ ਕਰਦਿਆਂ ਮੰਚ ਦੇ ਪ੍ਰਧਾਨ ਇੰਜ. ਜਸਪਾਲ ਸਿੰਘ ਦੇਸੂਵੀ ਨੇ ਦੱਸਿਆ ਕਿ ਇਸ ਸਬੰਧੀ ਮਿਤੀ 11 ਜਨਵਰੀ, 2025 ਨੂੰ ਸਵੇਰੇ 10.30 ਵਜੇ ਤੋਂ 5.00 ਵਜੇ ਤੱਕ ਚੰਡੀਗੜ੍ਹ ਮਿਊਜ਼ੀਅਮ ਐਂਡ ਆਰਟ ਗੈਲਰੀ ਆਡੀਟੋਰੀਅਮ ਹਾਲ, ਸੈਕਟਰ 10, ਚੰਡੀਗੜ੍ਹ ਵਿਖੇ ਸਮਾਗਮ ਦੌਰਾਨ ਇਹ ਐਵਾਰਡ ਉੱਘੇ ਗ਼ਜ਼ਲਗੋ ਸਰਦਾਰ ਪੰਛੀ ਜੀ ਨੂੰ ਪ੍ਰਦਾਨ ਕੀਤਾ ਜਾਵੇਗਾ।

