www.sursaanjh.com > ਚੰਡੀਗੜ੍ਹ/ਹਰਿਆਣਾ > ਗਣਤੰਤਰ ਦਿਵਸ ‘ਤੇ ਅੰਮ੍ਰਿਤਸਰ ਵਿੱਚ  ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਇੱਕ ਸਾਜ਼ਿਸ਼ – ਕੈਂਥ

ਗਣਤੰਤਰ ਦਿਵਸ ‘ਤੇ ਅੰਮ੍ਰਿਤਸਰ ਵਿੱਚ  ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਇੱਕ ਸਾਜ਼ਿਸ਼ – ਕੈਂਥ

ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਅਤੇ ਇਸ ਸ਼ਰਮਨਾਕ ਘਟਨਾ ਦੇ ਪਿੱਛੇ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰੇ ਭਗਵੰਤ ਮਾਨ ਸਰਕਾਰ- ਕੈਂਥ 
 
ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜਨਵਰੀ:
ਇੱਕ ਵਿਅਕਤੀ ਨੇ ਡਾ. ਬੀ.ਆਰ. ਅੰਬੇਡਕਰ ਦੇ ਜੀਵਨ-ਆਕਾਰ ਦੇ ਬੁੱਤ ‘ਤੇ ਚੜ੍ਹ ਕੇ, ਹਥੌੜੇ ਨਾਲ ਵਾਰ ਕਰਕੇ ਅਤੇ ਬੁੱਤ ਦੇ ਕੋਲ ਸਥਿਤ ਸੰਵਿਧਾਨ ਪੁਸਤਕ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਕੇ ਭੰਨਤੋੜ ਕਰਨ ਦੀ ਘਟਨਾ ਨੂੰ ਅੰਜ਼ਾਮ ਦੇਣਾ ਇਕ ਵੱਡੀ ਸਾਜ਼ਿਸ਼ ਦਾ ਸੰਕੇਤ ਹੈ।
ਇਸ ਘਟਨਾ ਦੀ ਨਿੰਦਾ ਕਰਦਿਆਂ ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਦੇ ਸੂਬਾਈ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਜਾਰੀ ਪ੍ਰੈੱਸ ਨੋਟ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪੰਜਾਬ ‘ਚ ਅਮਨ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਵਿੱਚ ਅਸਫਲ ਸਾਬਿਤ ਹੋ ਰਹੀ ਹੈ।
ਇਹ ਘਟਨਾ ਗਣਤੰਤਰ ਦਿਵਸ ‘ਤੇ ਵਾਪਰੀ ਜਦੋਂ ਹੈਰੀਟੇਜ ਸਟਰੀਟ ‘ਤੇ ਸਥਿਤ ‘ਭਾਰਤੀ ਸੰਵਿਧਾਨ ਦੇ ਪਿਤਾ’ ਦੀ ਮੂਰਤੀ ਨੂੰ ਮਾਲਾ ਪਾਉਣ ਲਈ ਇੱਕ ਐਕਸਟੈਂਸ਼ਨ ਪੌੜੀ ਰੱਖੀ ਗਈ ਸੀ। ਇਸ ਵਿਅਕਤੀ ਨੇ ਬੁੱਤ ‘ਤੇ ਚੜ੍ਹ ਕੇ ਹਥੌੜੇ ਨਾਲ ਕਈ ਵਾਰ ਵਾਰ ਮਾਰ ਕੇ ਭੰਨਤੋੜ ਕੀਤੀ, ਉਸਨੇ ਸੰਵਿਧਾਨ ਪੁਸਤਕ ਨੂੰ ਵੀ ਨੁਕਸਾਨ ਪਹੁੰਚਾਇਆ, ਜੋ ਕਿ ਮੂਰਤੀ ਦਾ ਇੱਕ ਅਨਿੱਖੜਵਾਂ ਅੰਗ ਹੈ।
ਸਰਦਾਰ ਕੈਂਥ ਨੇ ਕਿਹਾ ਕਿ ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਤੋਂ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਅਤੇ ਇਸ ਘਟਨਾ ਦੀ ਨਿੰਦਾ ਕਰਦੇ ਹੋਏ, ਪੰਜਾਬ ਦੇ ਦਲਿਤ ਆਗੂ ਨੇ ਕਿਹਾ ਕਿ ਇਹ ਇੱਕ ਘਿਨਾਉਣਾ ਕੰਮ ਹੈ ਜਿਸਨੇ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ “ਮੈਂ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਅਤੇ ਇਸ ਸ਼ਰਮਨਾਕ ਘਟਨਾ ਦੇ ਪਿੱਛੇ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਪੂਰੀ ਜਾਂਚ ਦੀ ਮੰਗ ਕਰਦਾ ਹਾਂ।”

Leave a Reply

Your email address will not be published. Required fields are marked *