ਚੰਡੀਗੜ੍ਹ 18 ਫਰਵਾਰੀ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):


ਇਤਿਹਾਸਕ ਕਸਬਾ ਖਿਜ਼ਰਾਬਾਦ ਵਿਖੇ ਹਰ ਸਾਲ ਦੀ ਤਰ੍ਹਾਂ ਸ਼ਹੀਦ ਭਗਤ ਸਿੰਘ ਯੂਥ ਕਲੱਬ ਖਿਜ਼ਰਾਬਾਦ ਵੱਲੋਂ ਸਲਾਨਾ ਖੇਡ ਮੇਲਾ ਮਿਤੀ 21, 22 ਅਤੇ 23 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਯੂਥ ਕਲੱਬ ਦੇ ਮੈਂਬਰਾਂ ਵੱਲੋਂ ਦੱਸਿਆ ਗਿਆ ਕਿ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਅਤੇ ਅਜੋਕੇ ਸਮੇਂ ਦੀ ਮੁੱਢਲੀ ਲੋੜ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਮਨੋਰਥ ਨੂੰ ਲੈ ਕੇ ਇਹ ਖੇਡਾਂ ਹਰ ਸਾਲ ਦੀ ਤਰ੍ਹਾਂ ਖਿਜ਼ਰਾਬਾਦ ਵਿਖੇ ਕਾਰਵਾਈਆਂ ਜਾ ਰਹੀਆਂ ਹਨ, ਜਿਸ ਵਿੱਚ ਫੁੱਟਬਾਲ ਇੱਕ ਪਿੰਡ ਓਪਨ ਅਤੇ ਰੱਸਾਕਸ਼ੀ ਦੇ ਮੁਕਾਬਲੇ ਕਰਵਾਏ ਜਾਣਗੇ।
ਪ੍ਰਬੰਧਕਾਂ ਵੱਲੋਂ ਇਲਾਕਾ ਨਿਵਾਸੀਆਂ ਅਤੇ ਖੇਡ ਪ੍ਰੇਮੀਆਂ ਨੂੰ ਇਸ ਤਿੰਨ ਰੋਜ਼ਾ ਖੇਡ ਮੇਲੇ ਵਿੱਚ ਸ਼ਾਮਲ ਹੋਣ ਲਈ ਅਪੀਲ ਕੀਤੀ ਗਈ ਹੈ। ਇਸ ਮੌਕੇ ਕਲੱਬ ਦੇ ਪ੍ਰਧਾਨ ਅਵਤਾਰ ਸਿੰਘ ਪਾਬਲਾ, ਸਰਪੰਚ ਨਿਰਪਾਲ ਰਾਣਾ, ਛਿੰਝ ਕਮੇਟੀ ਪ੍ਰਧਾਨ ਸਤਨਾਮ ਸਿੰਘ, ਸਾਬਕਾ ਸਰਪੰਚ ਗੁਰਿੰਦਰ ਸਿੰਘ, ਸਾਬਕਾ ਸਰਪੰਚ ਹਰਿੰਦਰ ਸਿੰਘ, ਬਲਜਿੰਦਰ ਸਿੰਘ ਭੇਲੀ, ਲਖਵਿੰਦਰ ਜੋਨੀ, ਬਲਵੀਰ ਸਿੰਘ ਮੰਗੀ ਅਤੇ ਸਮੂਹ ਕਲੱਬ ਮੈਂਬਰ ਹਾਜ਼ਰ ਸਨ।

