ਚੰਡੀਗੜ੍ਹ 24 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):


25 ਅਪ੍ਰੈਲ ਨੂੰ ਮਨਾਏ ਜਾਂਦੇ ਵਿਸ਼ਵ ਮਲੇਰੀਆ ਦਿਵਸ ਦੇ ਸਬੰਧ ਵਿਚ ਸਿਹਤ ਵਿਭਾਗ ਵਲੋਂ ਸਥਾਨਕ ਸਰਕਾਰੀ ਹਾਈ ਸਕੂਲ ਵਿਖੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਐਸ.ਐਮ.ਓ. ਡਾ. ਅਲਕਜੋਤ ਕੌਰ ਨੇ ਦੱਸਿਆ ਕਿ ਸਕੂਲ ਵਿਚ ਵਿਦਿਆਰਥੀਆਂ ਕੋਲੋਂ ਮਲੇਰੀਆ ਬੁਖ਼ਾਰ ਸਬੰਧੀ ਪੋਸਟਰ ਬਣਵਾਏ ਗਏ ਅਤੇ ਵਧੀਆ ਪੋਸਟਰ ਬਣਾਉਣ ਵਾਲੇ ਵਿਦਿਆਰਥੀਆਂ ਨੂੰ ਪੁਰਸਕਾਰ ਵੀ ਦਿੱਤੇ ਗਏ।
ਨੋਡਲ ਅਫ਼ਸਰ ਡਾ. ਅਰੁਣ ਬਾਂਸਲ ਨੇ ਵਿਦਿਆਰਥੀਆਂ ਨੂੰ ਮਲੇਰੀਆ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਦੱਸਿਆ। ਇਸੇ ਦੌਰਾਨ ਪਲਹੇੜੀ ਦੇ ਸਰਕਾਰੀ ਸਕੂਲ ਵਿਚ ਵੀ ਸਿਹਤ ਵਿਭਾਗ ਦੀ ਟੀਮ ਨੇ ਵਿਦਿਆਰਥੀਆਂ ਦੇ ਸਵਾਲ-ਜਵਾਬ ਮੁਕਾਬਲੇ ਕਰਵਾਏ ਅਤੇ ਵਿਦਿਆਰਥੀਆਂ ਨੂੰ ਪੁਰਸਕਾਰ ਦਿੱਤੇ। ਸਰਕਾਰੀ ਸਿਹਤ ਸੰਸਥਾਵਾਂ ਵਿਚ ਮਲੇਰੀਆ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਇਸ ਮੌਕੇ ਸਿਹਤ ਵਰਕਰ ਜਸਬੀਰ ਸਿੰਘ, ਸੀ.ਐਚ.ਓ. ਜਯੋਤੀ ਸ਼ਰਮਾ ਤੇ ਹੋਰ ਮੌਜੂਦ ਸਨ।

