www.sursaanjh.com > ਸਿੱਖਿਆ > ਕੋਰਸ ਪਾਸ ਕਰਨ ਵਾਲੀਆਂ ਲੜਕੀਆਂ ਨੂੰ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਦਿੱਤੀਆਂ ਸਿਲਾਈ ਮਸ਼ੀਨਾਂ

ਕੋਰਸ ਪਾਸ ਕਰਨ ਵਾਲੀਆਂ ਲੜਕੀਆਂ ਨੂੰ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਦਿੱਤੀਆਂ ਸਿਲਾਈ ਮਸ਼ੀਨਾਂ

ਚੰਡੀਗੜ੍ਹ 29 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦ ਭਗਤ ਸਿੰਘ ਖਾਲਸਾ ਕਾਲਜ ਫਾਰ ਵੂਮੈਨ ਪਿੰਡ ਪਡਿਆਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਉੱਘੇ ਖੇਡ ਪ੍ਰਮੋਟਰ ਗੁਰਪ੍ਰਤਾਪ ਸਿੰਘ ਪਡਿਆਲਾ ਜਨਰਲ ਸਕੱਤਰ (ਪੰਜਾਬ ਕਿਸਾਨ ਕਾਂਗਰਸ) ਵੱਲੋਂ ਇਸ ਸਾਲਾਨਾ ਸਮਾਰੋਹ ਵਿੱਚ ਹਾਜ਼ਰੀ ਭਰੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਮੈਡਮ ਜਸਵੀਰ ਕੌਰ ਨੇ ਦੱਸਿਆ ਕਿ ਇਸ ਸਾਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਵੱਖ-ਵੱਖ ਕੋਰਸਾਂ ਵਿੱਚ ਚੰਗੇ ਨੰਬਰਾਂ ਨਾਲ ਪ੍ਰੀਖਿਆ ਪਾਸ ਕਰਨ ਵਾਲੀਆਂ ਲੜਕੀਆਂ ਨੂੰ ਅੱਜ ਸਨਮਾਨਿਤ ਕੀਤਾ ਗਿਆ। ਸਿਲਾਈ ਕਢਾਈ ਦਾ ਕੋਰਸ ਪੂਰਾ ਕਰਨ ਵਾਲੀਆਂ ਲੜਕੀਆਂ ਨੂੰ ਚੇਅਰਮੈਨ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਸਿਲਾਈ ਮਸ਼ੀਨਾਂ ਵੀ ਦਿੱਤੀਆਂ ਗਈਆਂ। ਗੁਰਪ੍ਰਤਾਪ ਸਿੰਘ ਪਡਿਆਲਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਨਾਂ ਦੇ ਸਤਿਕਾਰਯੋਗ ਨਾਨਾ ਸਵ. ਸਰਦਾਰ ਬਚਿੱਤਰ ਸਿੰਘ (ਸਾਬਕਾ ਵਿਧਾਇਕ ਖਰੜ) ਜੀ ਵੱਲੋਂ ਇਸ ਕਾਲਜ ਦਾ ਨਿਰਮਾਣ ਕਰਵਾਇਆ ਗਿਆ ਸੀ ਤਾਂ ਜੋ ਹਰ ਪਰਿਵਾਰ ਦੀ ਧੀ ਉੱਚੀ ਸਿੱਖਿਆ ਪ੍ਰਾਪਤ ਕਰ ਸਕੇ। ਸੋ ਉਸੇ ਸੋਚ ‘ਤੇ ਪਹਿਰਾ ਦਿੰਦੇ ਹੋਏ ਅੱਜ ਵੀ ਇਹ ਸੇਵਾ ਨਿਰੰਤਰ ਜਾਰੀ ਹੈ।
ਉਹਨਾਂ ਦੱਸਿਆ ਕਿ ਤਜਰਬੇਕਾਰ ਪ੍ਰੋਫੈਸਰਾਂ ਦੀ ਦੇਖ-ਰੇਖ ਵਿੱਚ ਵੱਖ-ਵੱਖ ਤਰ੍ਹਾਂ  ਦੇ ਕੋਰਸ ਕਰਵਾਏ ਜਾਂਦੇ ਹਨ। ਸ. ਪਡਿਆਲਾ ਨੇ ਦਸਿਆ ਕਿ ਹੁਣ ਵੱਖ-ਵੱਖ ਕੋਰਸਾਂ ਦੇ ਅਗਲੇ ਸੈਸ਼ਨ ਦੇ ਲਈ ਦਾਖਲੇ ਖੁੱਲ੍ਹ ਚੁੱਕੇ ਹਨ। ਉਹਨਾਂ ਇਲਾਕੇ ਦੇ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਬੇਨਤੀ ਕੀਤੀ ਕਿ ਵੱਧ ਚੜ੍ਹ ਕੇ ਆਪਣੀਆਂ ਧੀਆਂ ਨੂੰ ਕਾਲਜ ਵਿੱਚ ਦਾਖਲ ਕਰਵਾਓ ਤਾਂ ਜੋ ਉਹ ਉੱਚ ਸਿੱਖਿਆ ਲੈ ਕੇ ਆਪਣਾ ਭਵਿੱਖ ਸੁਰੱਖਿਅਤ ਕਰ ਸਕਣ। ਉਹਨਾਂ ਕਿਹਾ ਕਿ ਪ੍ਰਾਈਵੇਟ ਕਾਲਜਾਂ ਦੇ ਮੁਕਾਬਲੇ ਸ਼ਹੀਦ ਭਗਤ ਸਿੰਘ ਕਾਲਜ ਪਡਿਆਲਾ ਵਿਖੇ ਕਰਵਾਏ ਜਾ ਰਹੇ ਇਹਨਾਂ ਵੱਖ ਵੱਖ ਕੋਰਸਾਂ ਲਈ ਸਿਰਫ ਨਾ ਮਾਤਰ ਫੀਸ ਹੀ ਵਸੂਲੀ ਜਾ ਰਹੀ ਹੈ। ਇਸ ਦੇ ਨਾਲ ਹੀ ਉਹਨਾਂ ਮਾਪਿਆਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਇਸ ਕਾਲਜ ਵਿੱਚ ਸੁਰੱਖਿਆ ਨੂੰ ਲੈ ਕੇ ਪੁਖਤਾ ਇੰਤਜ਼ਾਮ ਹਨ। ਇਸ ਲਈ ਉਨ੍ਹਾਂ ਮਾਪਿਆਂ ਨੂੰ ਬੇਫਿਕਰ ਹੋ ਕੇ ਵੱਧ ਤੋਂ ਵੱਧ ਧੀਆਂ ਦੇ ਦਾਖਲੇ ਕਾਲਜ ਵਿੱਚ ਕਰਵਾਉਣ ਲਈ ਪ੍ਰੇਰਿਆ।

Leave a Reply

Your email address will not be published. Required fields are marked *