ਚੰਡੀਗੜ੍ਹ 30 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):


ਇਲਾਕੇ ਦੇ ਪਿੰਡਾਂ ਅਤੇ ਸ਼ਹਿਰਾਂ ਦਾ ਨੌਜਵਾਨ ਵਰਗ ਵੱਡੀ ਗਿਣਤੀ ਵਿੱਚ ਭਾਰਤੀ ਜਨਤਾ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਕਾਰਨ ਪਾਰਟੀ ਨਾਲ ਜੁੜਨ ਲਈ ਤਿਆਰ ਬਰ ਤਿਆਰ ਹੈ ਅਤੇ 15 ਮਈ ਤੋਂ ਭਾਰਤੀ ਜਨਤਾ ਪਾਰਟੀ ਦੀ ਯੂਥ ਵਿੰਗ ਦੀ ਭਰਤੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਦੇ ਸੀਨੀਅਰ ਆਗੂ ਜਗਤਾਰ ਸਿੰਘ ਸਿੱਧੂ ਨੇ ਦੱਸਿਆ ਕਿ ਭਾਜਪਾ ਦੇ ਯੁਵਾ ਵਿੰਗ ਨੂੰ ਮਜ਼ਬੂਤ ਕਰਨ ਲਈ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਮਿਲਕੇ ਆਏ ਹਨ ਅਤੇ ਉਨ੍ਹਾਂ ਮੁੱਖ ਮੰਤਰੀ ਹਰਿਆਣਾ ਨਾਲ ਇਸ ਮੌਕੇ ਪਾਰਟੀ ਨੂੰ ਮਜਬੂਤ ਕਰਨ ਲਈ ਵਿਚਾਰਾਂ ਕੀਤੀਆਂ।
ਜਗਤਾਰ ਸਿੰਘ ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਭਰ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਪਿੰਡ ਪੱਧਰ ਦੀਆਂ ਇਕਾਈਆਂ ਵਜੋਂ ਮਜ਼ਬੂਤ ਕਰਨ ਲਈ ਗੰਭੀਰ ਹਨ ਅਤੇ ਉਹਨਾਂ ਭਰੋਸਾ ਦਵਾਇਆ ਕਿ ਭਾਜਪਾ ਦੇ ਕਿਸੇ ਵੀ ਵਰਕਰ ਨੂੰ ਜੇਕਰ ਪਾਰਟੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਉਹਨਾਂ ਦੀ ਲੋੜ ਪੈਂਦੀ ਹੈ ਤਾਂ ਉਹ ਹਰ ਵੇਲੇ ਪਾਰਟੀ ਵਰਕਰਾਂ ਨੂੰ ਮਿਲਣ ਲਈ ਤਿਆਰ ਬਰ ਤਿਆਰ ਹਨ। ਉਨਾਂ ਦੱਸਿਆ ਕਿਹਾ ਕਿ ਭਾਜਪਾ ਦੀ ਭਰਤੀ ਮੁਹਿੰਮ ਨੂੰ ਲੈ ਕੇ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਨ ਅਤੇ ਬੂਥ ਪੱਧਰ ਤੇ ਪਾਰਟੀ ਦੀ ਮਜ਼ਬੂਤੀ ਲਈ ਉਨ੍ਹਾਂ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਾਇਬ ਸਿੰਘ ਸੈਣੀ, ਮੁੱਖ ਮੰਤਰੀ ਹਰਿਆਣਾ ਨਾਲ ਮੁਲਾਕਾਤ ਮੌਕੇ ਉਨ੍ਹਾਂ ਦੇ ਵਫ਼ਦ ਵਿੱਚ ਗੁਰਵਿੰਦਰ ਸਿੰਘ ਪਟਵੀ, ਸਤਪਾਲ ਸਿੰਘ, ਸੁਰਜੀਤ ਸਿੰਘ, ਨਰਿੰਦਰ ਸਿੰਘ ਭਾਟੀਆ ਅਤੇ ਹੋਰ ਭਾਜਪਾ ਆਗੂ ਹਾਜ਼ਰ ਸਨ।

