ਵਿਸ਼ਵ ਪੰਜਾਬੀ ਪ੍ਰਚਾਰ ਸਭਾ ਵਲੋਂ ਧਨਵੰਤ ਸਿੰਘ (ਯਮਨਾਨਗਰ) ਨੂੰ ਹਰਿਆਣਾ ਦਾ ਸਟੇਟ ਕਨਵੀਨਰ ਨਿਯੁਕਤ ਕਰਨ ਤੇ ਸਨਮਾਨਿਤ ਕੀਤਾ ਗਿਆ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਅਪਰੈਲ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੀ ਇੱਕ ਵਿਸ਼ੇਸ਼ ਮੀਟਿੰਗ ਅੱਜ ਪੁਆਧੀ ਸੱਥ ਮੁਹਾਲੀ ਦੇ ਪ੍ਰਧਾਨ ਸ੍ਰ. ਮਨਮੋਹਨ ਸਿੰਘ ਦਾਊਂ ਦੀ ਪ੍ਰਧਾਨਗੀ ਹੇਠ ਉਹਨਾਂ ਦੇ ਗ੍ਰਹਿ ਵਿਖੇ ਹੋਈ। ਇਸ ਮੀਟਿੰਗ ਵਿੱਚ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ, ਪੰਜਾਬ ਸਟੇਟ ਦੇ ਕਨਵੀਨਰ ਜਸਪਾਲ ਸਿੰਘ ਕੰਵਲ, ਸਲਾਹਕਾਰ ਸੁਰਜਨ ਸਿੰਘ…