www.sursaanjh.com > ਅੰਤਰਰਾਸ਼ਟਰੀ > ਦਸਵੀਂ ‘ਚ ਚੰਗੇ ਨੰਬਰ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ

ਦਸਵੀਂ ‘ਚ ਚੰਗੇ ਨੰਬਰ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ 20 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਸ਼ਹੀਦ ਲੈਫ. ਬਿਕਰਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸਿਆਲਬਾ-ਫਤਿਹਪੁਰ ਦੇ ਵਿਹੜੇ ਵਿੱਚ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ  ਰਾਜ ਕੁਮਾਰ ਨੰਬਰਦਾਰ, ਗ੍ਰਾਮ ਪੰਚਾਇਤ ਸਿਆਲਬਾ ਸਰਪੰਚ  ਦਿਲਬਰ ਕੁਮਾਰ, ਗੁਰਵਿੰਦਰ ਸਿੰਘ ਪੰਚ, ਕੁਲਦੀਪ ਸਿੰਘ ਸਾਬਕਾ ਸਰਪੰਚ ਅਤੇ ਗ੍ਰਾਮ ਪੰਚਾਇਤ ਫਤਿਹਪੁਰ ਸਰਪੰਚ ਸ੍ਰੀਮਤੀ ਵੀਨਾ ਰਾਠੌਰ, ਟੀਟੂ ਰਾਠੌਰ, ਡਿੰਪਲ ਰਾਠੌਰ ਦੁਆਰਾ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਤਾਜ਼ਾ ਐਲਾਨੇ ਗਏ ਦਸਵੀਂ ਤੇ ਅੱਠਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ 2025 ਦੇ ਵਿੱਚੋਂ 90 ਪ੍ਰਤੀਸ਼ਤ ਤੋਂ ਉੱਪਰ ਤੇ ਪੁਜੀਸ਼ਨਾਂ ਹਾਸ਼ਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਆਤਮਬੀਰ ਸਿੰਘ ਜੀ ਨੇ ਮਾਪਿਆ, ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਸ਼ਾਨਦਾਰ ਕਾਰਗੁਜ਼ਾਰੀ ਦੀ ਮੁਬਾਰਕਬਾਦ ਦਿੱਤੀ ਤੇ ਦੋਵੇਂ ਪਿੰਡਾਂ ਦੀਆਂ ਗ੍ਰਾਮ ਪੰਚਾਇਤ ਤੇ ਪਸਵਕ ਦਾ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਤੇ ਸਮੇਂ-ਸਮੇਂ ‘ਤੇ ਸਕੂਲ ਦੇ ਵਿਕਾਸ ਕਾਰਜਾਂ ਵਿੱਚ ਪਾਏ ਯੋਗਦਾਨ ਲਈ ਤਹਿ ਦਿਲੋਂ ਧੰਨਵਾਦ ਕੀਤਾ।

Leave a Reply

Your email address will not be published. Required fields are marked *