

ਮੀਟਿੰਗ ਦੀਆਂ ਵੱਖ ਵੱਖ ਸਕੀਮਾਂ ਅਧੀਨ ਅਤੇ ਵਿਸ਼ੇਸ ਤੌਰ ਤੇ ਲਿੰਕ ਸੜਕਾਂ ਬਾਬਤ ਤਜਵੀਜ਼ ਕੀਤੇ ਅਤੇ ਚਲਦੇ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਲੋਕ ਨਿਰਮਾਣ ਵਿਭਾਗ ਪ੍ਰਬੰਧਕੀ ਸਕੱਤਰ ਸ੍ਰੀ ਰਵੀ ਭਗਤ ਅਤੇ ਪੰਜਾਬ ਮੰਡੀਕਰਨ ਬੋਰਡ ਦੇ ਸਕੱਤਰ ਸ਼੍ਰੀ ਰਾਮਵੀਰ ਦੇ ਨਾਲ-ਨਾਲ ਵਿਸ਼ੇਸ਼ ਸਕੱਤਰ ਸ਼੍ਰੀਮਤੀ ਹਰਗੁਨਜੀਤ ਕੌਰ ਅਤੇ ਵਿਭਾਗਾਂ ਦੇ ਉੱਚ ਅਧਿਕਾਰੀ ਮੌਜੂਦ ਸਨ। ਮੁੱਖ ਇੰਜੀਨੀਅਰ ਲੋਕ ਨਿਰਮਾਣ ਵੱਲੋਂ ਦੱਸਿਆ ਗਿਆ ਕਿ ਪੀ.ਐਮ.ਜੀ.ਐਸ.ਵਾਈ. ਸਕੀਮ ਅਧੀਨ ਐਫ਼.ਡੀ.ਆਰ ਯਾਨੀ ਫੁੱਲ ਡੇਪਥ ਰੇਕਲੇਮੇਸ਼ਨ ਰਾਹੀਂ 581 ਕਿ ਮੀ ਲਿੰਕ ਸੜਕਾਂ ਦੀ ਉਸਾਰੀ ਦੇ ਟੈਂਡਰ ਮੰਗੇ ਜਾ ਰਹੇ ਹਨ। ਨਾਬਾਰਡ ਸਕੀਮ ਅਧੀਨ 281 ਕਰੋੜ ਰੁਪਏ ਦੀ ਲਾਗਤ ਨਾਲ ਰਾਜ ਦੀਆਂ ਮੌਜੂਦਾ ਪੇਂਡੂ ਸੜਕਾਂ ਦੀ ਮਜ਼ਬੂਤੀਕਰਨ ਅਤੇ ਨਵੀਂ ਉਸਾਰੀ ਦੇ ਕੰਮ ਵੀ ਹੱਥ ਵਿੱਚ ਲਏ ਜਾ ਰਹੇ ਹਨ। ਇਸ ਮੌਕੇ ਸ. ਹਰਭਜਨ ਸਿੰਘ ਈ. ਟੀ. ਓ. ਨੇ ਪੀ.ਆਰ.ਬੀ.ਡੀ.ਬੀ. ਅਧੀਨ ਚਲਦੇ ਹੋਰ ਕੰਮਕਾਜ ਦਾ ਵਿਸਤਾਰਪੂਰਵਕ ਜਾਇਜ਼ਾ ਵੀ ਲਿਆ ਅਤੇ ਕੰਮਾਂ ਵਿੱਚ ਆਉਂਦੀਆਂ ਔਕੜਾਂ/ ਦਿੱਕਤਾਂ ਬਾਰੇ ਵੀ ਜਾਣਕਾਰੀ ਲਈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਪਣੇ ਕੰਮ ਇਮਾਨਦਾਰੀ ਅਤੇ ਚੰਗੀ ਮਿਆਰ ਨਾਲ ਕਰਵਾਉਣ ਦੀ ਹਦਾਇਤ ਕੀਤੀ। ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਸੜਕਾਂ ਨੂੰ ਵਿਸ਼ਵ ਪੱਧਰ ਬਨਾਉਣ ਲਈ ਯਤਨਸ਼ੀਲ ਹੈ ਤਾਂ ਜੋ ਸੂਬੇ ਦੀ ਵਿਕਾਸ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾ ਸਕੇ।

