www.sursaanjh.com > ਚੰਡੀਗੜ੍ਹ/ਹਰਿਆਣਾ > ਬੂਥਗੜ੍ਹ ਦੀ ਸਿਹਤ ਟੀਮ ਨੇ ਕੀਤੀ ਡੈਂਗੂ ਜਾਂਚ ਲੋਕਾਂ ਨੂੰ ਸਾਵਧਾਨੀਆਂ ਵਰਤਣ ਲਈ ਦਿਤੀ ਜਾਣਕਾਰੀ

ਬੂਥਗੜ੍ਹ ਦੀ ਸਿਹਤ ਟੀਮ ਨੇ ਕੀਤੀ ਡੈਂਗੂ ਜਾਂਚ ਲੋਕਾਂ ਨੂੰ ਸਾਵਧਾਨੀਆਂ ਵਰਤਣ ਲਈ ਦਿਤੀ ਜਾਣਕਾਰੀ

ਚੰਡੀਗੜ੍ਹ  20 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਸਿਹਤ ਮੰਤਰੀ ਡਾ. ਬਲਵੀਰ ਸਿੰਘ , ਸਿਵਲ ਸਰਜਨ ਐਸ.ਏ ਐਸ ਨਗਰ ਡਾ. ਸੰਗੀਤਾ ਜੈਨ ਅਤੇ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੇ ਦਿਸ਼ਾ ਨਿਰਦੇਸਾ ਅਨੁਸਾਰ ਤੇ ਨੋਡਲ ਅਫਸਰ ਡਾ. ਅਰੁਣ ਬੰਸਲ ਅਤੇ ਹੈਲਥ ਇੰਸਪੈਕਟਰ ਸਵਰਨ ਸਿੰਘ ਦੀ ਅਗਵਾਈ ਵਿੱਚ ਹਰ ਸ਼ੁਕਰਵਾਰ ਡੈਗੂ ਤੇ ਵਾਰ ਸਬੰਧੀ ਵੱਖ ਵੱਖ ਟੀਮਾਂ ਵੱਲੋਂ ਨਰਸਰੀਆਂ, ਕੰਸਟ੍ਰਕਸ਼ਨ ਸਾਈਟਸ ਅਤੇ ਖਾਲੀ ਪਲਾਟ ਅਤੇ ਘਰ ਘਰ ਦੇ ਵਿੱਚ  ਡੇਂਗੂ ਕੰਟੇਨਰ ਸਰਵੇ ਕੀਤਾ ਗਿਆ ਅਤੇ ਪਿੰਡ ਜੁਝਾਰ ਨਗਰ ਵਿਖੇ ਡੈਗੂ  ਬੁਖਾਰ ਸਬੰਧੀ ਰੈਲੀ ਵੀ ਕੱਢੀ ਗਈ ਇਸ ਦੌਰਾਨ ਲੋਕਾਂ ਦੀ ਡੈਗੂ ਬੀਮਾਰੀ ਸਬੰਧੀ ਜਾਗਰੂਕ ਕੀਤਾ ਗਿਆ।
ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦੱਸਿਆ ਕਿ ਪੀ.ਐਚ.ਸੀ. ਬੂਥਗੜ੍ਹ ਦੀਆਂ ਸਿਹਤ ਟੀਮਾਂ ਵੱਖ-ਵੱਖ ਥਾਈਂ ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਤਹਿਤ ਕੰਟੇਨਰਾਂ ਦੀ ਜਾਂਚ ਕਰ ਰਹੀਆਂ ਹਨ ਤਾਂ ਕਿ ਕੰਟੇਨਰਾਂ ਦੇ ਵਿੱਚ ਡੈਂਗੂ ਦਾ ਲਾਰਵਾ ਪੈਦਾ ਨਾ ਹੋ ਸਕੇ। ਉਨ੍ਹਾਂ ਦੱਸਿਆ ਡੈਂਗੂ ਗੰਭੀਰ ਕਿਸਮ ਦਾ ਬੁਖਾਰ ਹੈ ਜੋ ਏਡੀਜ ਅਜਿਪਟੀ ਨਾ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਖ਼ੂਨ ਦੀ ਜਾਂਚ ਕਰਵਾਉਣ ’ਤੇ ਡੈਂਗੂ ਹੋਣ ਜਾਂ ਨਾ ਹੋਣ ਬਾਰੇ ਪਤਾ ਲੱਗ ਜਾਂਦਾ ਹੈ। ਜੇ ਡੈਂਗੂ ਨਿਕਲਦਾ ਹੈ ਤਾਂ ਇਸ ਦਾ ਇਲਾਜ ਸੰਭਵ ਹੈ। ਉਨ੍ਹਾਂ ਦਸਿਆ ਕਿ ਪਾਣੀ ਕਿਸੇ ਵੀ ਥਾਂ ਇਕੱਠਾ ਨਾ ਹੋਣ ਦਿਤਾ ਜਾਵੇ। ਇਕੱਠੇ ਹੋਏ ਪਾਣੀ ਵਿੱਚ ਕਾਲਾ ਤੇਲ ਪਾਇਆ ਜਾਵੇ ਅਤੇ ਛੱਤ ’ਤੇ ਲੱਗੀਆਂ ਪਾਣੀ ਦੀਆਂ ਟੈਂਕੀਆਂ ਨੂੰ ਢੱਕ ਕੇ ਰਖਿਆ ਜਾਵੇ। ਅਜਿਹੇ ਕਪੜੇ ਪਾਓ ਕਿ ਸਰੀਰ ਪੂਰੀ ਤਰ੍ਹਾਂ ਢਕਿਆ ਰਹੇ ਤਾਂ ਕਿ ਮੱਛਰ ਨਾ ਕੱਟੇ। ਰਾਤ ਨੂੰ ਸੌਣ ਸਮੇਂ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਦੀ ਵਰਤੋਂ ਕਰੋ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੈਂਗੂ ਬੁਖਾਰ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਇਸ ਮੌਕੇ ਡਾ. ਜਿਯੋਤੀ ਭੁਪਿੰਦਰ ਸਿੰਘ ਮਪਹਸੁ ਮੇਲ, ਜਸਵੀਰ ਸਿੰਘ ਮਲਟੀਪਰਪਜ਼ ਹੈਲਥ ਵਰਕਰ, ਸੁਖਦੇਵ ਸਿੰਘ ਐਸਐਲਟੀ, ਨਰਸਿੰਗ ਸਟੂਡੈਂਟਸ ਅਤੇ ਆਸ਼ਾ ਵਰਕਰ ਆਦਿ ਮੌਜੂਦ ਸਨ।

Leave a Reply

Your email address will not be published. Required fields are marked *