ਚੰਡੀਗੜ੍ਹ 27 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):


ਸਿਹਤ ਮੰਤਰੀ ਡਾ ਬਲਵੀਰ ਸਿੰਘ ਸਿਵਲ ਸਰਜਨ ਐਸ.ਏਐਸ ਨਗਰ ਡਾ. ਸੰਗੀਤਾ ਜੈਨ ਅਤੇ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਡਾ. ਅਰੁਣ ਬਾਂਸਲ ਨੋਡਲ ਅਫ਼ਸਰ, ਨੈਸ਼ਨਲ ਵੈਕਟਰ ਬੋਰਨ ਡਜੀਜ਼ ਕੰਟਰੋਲ ਪ੍ਰੋਗਰਾਮ ਅਤੇ ਸਵਰਨ ਸਿੰਘ, ਭੁਪਿੰਦਰ ਹੈਲਥ, ਗੁਰਜੀਤ ਸਿੰਘ ਇੰਸਪੈਕਟਰ, ਸੁਖਦੇਵ ਸਿੰਘ ਐਸ ਐਲ ਟੀ, ਕਰਮਜੀਤ ਕੋਰ ਸੀ ਐਚ ਓ ਦੀ ਅਗਵਾਈ ਵਿੱਚ ਪਿੰਡ ਭੜੌਜੀਆਂ ਭੱਠਾ k-13 ਹਰ ਸ਼ੁਕਰਵਾਰ ਡੈਂਗੂ ਦੇ ਸਬੰਧ ਵਿੱਚ ਮਲੇਰੀਆ ਅਤੇ ਡੈਂਗੂ ਬੁਖਾਰ ਦੇ ਸਬੰਧ ਵਿੱਚ ਇੰਟਰਨੈਸਨਲ ਡਿਵਾਈਨ ਸਕੂਲ ਆਫ ਨਰਸਿੰਗ ਰਤਵਾੜਾ ਸਾਹਿਬ ਦੇ ਸਟੂਡੈਂਟਸ ਦੇ ਸਹਿਯੋਗ ਨਾਲ ਰੈਲੀ ਕੱਢੀ ਗਈ, ਜਿਸ ਨੂੰ ਡਾ. ਅਰੁਣ ਬਾਂਸਲ, ਨੋਡਲ ਅਫ਼ਸਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਵੱਖ ਵੱਖ ਟੀਮਾਂ ਵੱਲੋਂ ਘਰ ਘਰ ਦੇ ਵਿੱਚ ਜਾ ਕੇ ਡੇਂਗੂ ਕੰਟੇਨਰ ਸਰਵੇ ਕੀਤਾ ਗਿਂਆ ਅਤੇ ਸ੍ਰੀ ਸਵਰਨ ਸਿੰਘ ਮ ਪ ਹ ਸੁ ਮੇਲ ਨੇ ਦੱਸਿਆ ਕਿ ਪੀ.ਐਚ.ਸੀ. ਬੂਥਗੜ੍ਹ ਦੀਆਂ ਸਿਹਤ ਟੀਮਾਂ ਵੱਖ-ਵੱਖ ਥਾਈਂ ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਤਹਿਤ ਕੰਟੇਨਰਾਂ ਦੀ ਜਾਂਚ ਕਰ ਰਹੀਆਂ ਹਨ ਤਾਂ ਕਿ ਕੰਟੇਨਰਾਂ ਦੇ ਵਿੱਚ ਡੈਂਗੂ ਦਾ ਲਾਰਵਾ ਪੈਦਾ ਨਾ ਹੋ ਸਕੇ। ਉਨ੍ਹਾਂ ਦੱਸਿਆ ਡੈਗੂ ਗੰਭੀਰ ਕਿਸਮ ਦਾ ਬੁਖਾਰ ਹੈ ਜੋ ਏਡੀਜ਼ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਖ਼ੂਨ ਦੀ ਜਾਂਚ ਕਰਵਾਉਣ ’ਤੇ ਡੈਂਗੂ ਹੋਣ ਜਾਂ ਨਾ ਹੋਣ ਬਾਰੇ ਪਤਾ ਲੱਗ ਜਾਂਦਾ ਹੈ। ਜੇ ਡੈਂਗੂ ਨਿਕਲਦਾ ਹੈ ਤਾਂ ਇਸ ਦਾ ਇਲਾਜ ਸੰਭਵ ਹੈ।
ਸ੍ਰੀ ਭੁਪਿੰਦਰ ਸਿੰਘ, ਗੁਰਜੀਤ ਸਿੰਘ ਮ ਪ ਹ ਸੁ ਮੇਲ ਕਰਮਜੀਤ ਕੌਰ ਸੀ ਐਚ ਓ ਨੇ ਦਸਿਆ ਕਿ ਪਾਣੀ ਕਿਸੇ ਵੀ ਥਾਂ ਇਕੱਠਾ ਨਾ ਹੋਣ ਦਿਤਾ ਜਾਵੇ। ਇਕੱਠੇ ਹੋਏ ਪਾਣੀ ਵਿੱਚ ਕਾਲਾ ਤੇਲ ਪਾਇਆ ਜਾਵੇ ਅਤੇ ਛੱਤ ’ਤੇ ਲੱਗੀਆਂ ਪਾਣੀ ਦੀਆਂ ਟੈਂਕੀਆਂ ਨੂੰ ਢੱਕ ਕੇ ਰਖਿਆ ਜਾਵੇ। ਅਜਿਹੇ ਕੱਪੜੇ ਪਾਓ ਕਿ ਸਰੀਰ ਪੂਰੀ ਤਰ੍ਹਾਂ ਢਕਿਆ ਰਹੇ ਤਾਂ ਕਿ ਮੱਛਰ ਨਾ ਕੱਟੇ। ਰਾਤ ਨੂੰ ਸੌਣ ਸਮੇਂ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਦੀ ਵਰਤੋਂ ਕਰੋ ਅਤੇ ਡਾ. ਅਰੁਣ ਬਾਂਸਲ, ਨੋਡਲ ਅਫਸਰ ਨੇ ਦੱਸਿਆ ਕਿ ਡੈਂਗੂ ਅਤੇ ਮਲੇਰੀਆ ਦੇ ਸਾਰੇ ਟੈਸਟ ਅਤੇ ਦਵਾਈਆਂ ਸਰਕਾਰੀ ਹਸਪਤਾਲ ਅਤੇ ਆਮ ਆਦਮੀ ਕਲੀਨਿਕਾਂ ਵਿਚ ਫਰੀਅ ਉਪਲਬਧ ਹਨ। ਇਸ ਮੌਕੇ ਜਤਿੰਦਰ ਸਿੰਘ ਮ ਪ ਹ ਵ ਮੇਲ, ਸੁਮਨ ਬਾਲਾ, ਬਲਵੀਰ ਕੌਰ ਮ ਪ ਹ ਵ ਫੀ ਮੇਲ, ਇੰਟਰਨੈਸ਼ਨਲ, ਡਿਵਾਈਨ ਰਤਵਾੜਾ ਸਾਹਿਬ ਦੇ ਨਰਸਿੰਗ ਕਾਲਜ ਦੇ ਸਟੂਡੈਂਟਸ ਅਤੇ ਆਸ਼ਾ ਵਰਕਰ ਆਦਿ ਮੌਜੂਦ ਸਨ।

