ਚੰਡੀਗੜ੍ਹ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ), 4 ਜੁਲਾਈ:


ਸਿਹਤ ਮੰਤਰੀ ਡਾ. ਬਲਵੀਰ ਸਿੰਘ, ਸਿਵਲ ਸਰਜਨ ਐਸ.ਏ ਐਸ ਨਗਰ ਡਾ. ਸੰਗੀਤਾ ਜੈਨ ਅਤੇ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਪੀ ਐਚ ਸੀ ਬੂਥਗੜ ਡਾ. ਅਲਕਜੋਤ ਕੋਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ. ਅਰੁਣ ਬਾਂਸਲ ਨੋਡਲ ਅਫ਼ਸਰ, ਨੈਸ਼ਨਲ ਵੈਕਟਰ ਬੋਰਨ ਡਜੀਜ਼ ਕੰਟਰੋਲ ਪ੍ਰੋਗਰਾਮ ਅਤੇ ਸਵਰਨ ਸਿੰਘ, ਗੁਰਜੀਤ ਸਿੰਘ ਹੈਲਥ ਇੰਸਪੈਕਟਰ, ਸੁਖਦੇਵ ਸਿੰਘ ਐਸ ਐਲ ਟੀ, ਡਾ. ਹਰਮਿੰਦਰ ਸਿੰਘ ਐਸ ਐਚ ਸੀ ਕੁਬਾਹੇੜੀ ਅਤੇ ਪੂਨਮਜੀਤ ਕੌਰ ਸੀ ਐਚ ਓ ਦੀ ਅਗਵਾਈ ਵਿੱਚ ਪਿੰਡ ਮਾਣਕਪੁਰ ਸ਼ਰੀਫ਼ ਹਰ ਸ਼ੁਕਰਵਾਰ ਡੇਂਗੂ ਉੱਤੇ ਵਾਰ ਦੇ ਸਬੰਧ ਵਿੱਚ ਮਲੇਰੀਆ ਅਤੇ ਡੇਂਗੂ ਬੁਖਾਰ ਦੇ ਸਬੰਧ ਵਿੱਚ ਸਰਕਾਰੀ ਹਾਈ ਸਕੂਲ ਪਿੰਡ ਮਾਣਕਪੁਰ ਸ਼ਰੀਫ਼ ਅਤੇ ਸਿਲਵਰ ਓਕਸ ਨਰਸਿੰਗ ਕਾਲਜ ਅਭੀਪੁਰ ਦੇ ਸਟੂਡੈਂਟਸ ਦੇ ਸਹਿਯੋਗ ਨਾਲ ਰੈਲੀ ਕੱਢੀ ਗਈ, ਜਿਸ ਨੂੰ ਡਾ. ਅਰੁਣ ਬਾਂਸਲ ਨੋਡਲ ਅਫ਼ਸਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਵੱਖ ਵੱਖ ਟੀਮਾਂ ਵੱਲੋਂ ਘਰ ਘਰ ਵਿੱਚ ਜਾ ਕੇ ਡੇਂਗੂ ਕੰਟੇਨਰ ਸਰਵੇ ਕੀਤਾ ਗਿਆ ਅਤੇ ਡਾ. ਅਲਕਜੋਤ ਐਸ ਐਮ ਓ ਇੰਚਾਰਜ ਪੀ ਐਚ ਸੀ ਬੂਥਗੜ ਨੇ ਦੱਸਿਆ ਕਿ ਪੀ.ਐਚ.ਸੀ. ਬੂਥਗੜ੍ਹ ਦੀਆਂ ਸਿਹਤ ਟੀਮਾਂ ਵੱਖ-ਵੱਖ ਥਾਈਂ ਹਰ ਸ਼ੁੱਕਰਵਾਰ ਡੇਂਗੂ ਉੱਤੇ ਵਾਰ ਤਹਿਤ ਕੰਟੇਨਰਾਂ ਦੀ ਜਾਂਚ ਕਰ ਰਹੀਆਂ ਹਨ ਤਾਂ ਕਿ ਕੰਟੇਨਰਾਂ ਵਿੱਚ ਡੇਂਗੂ ਦਾ ਲਾਰਵਾ ਪੈਦਾ ਨਾ ਹੋ ਸਕੇ। ਉਨ੍ਹਾਂ ਦੱਸਿਆ ਡੇਂਗੂ ਗੰਭੀਰ ਕਿਸਮ ਦਾ ਬੁਖਾਰ ਹੈ ਜੋ ਏਡੀਜ਼ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ।
ਸ੍ਰੀ ਸਵਰਨ ਸਿੰਘ, ਗੁਰਜੀਤ ਸਿੰਘ ਮ ਪ ਹ ਸੁ ਮੇਲ, ਪੁਨਮਜੀਤ ਕੌਰ ਸੀ ਐਚ ਓ ਨੇ ਦੱਸਿਆ ਕਿ ਪਾਣੀ ਕਿਸੇ ਵੀ ਥਾਂ ਇਕੱਠਾ ਨਾ ਹੋਣ ਦਿਤਾ ਜਾਵੇ। ਇਕੱਠੇ ਹੋਏ ਪਾਣੀ ਵਿੱਚ ਕਾਲਾ ਤੇਲ ਪਾਇਆ ਜਾਵੇ ਅਤੇ ਛੱਤ ’ਤੇ ਲੱਗੀਆਂ ਪਾਣੀ ਦੀਆਂ ਟੈਂਕੀਆਂ ਨੂੰ ਢੱਕ ਕੇ ਰਖਿਆ ਜਾਵੇ। ਅਜਿਹੇ ਕੱਪੜੇ ਪਾਓ ਕਿ ਸਰੀਰ ਪੂਰੀ ਤਰ੍ਹਾਂ ਢਕਿਆ ਰਹੇ ਤਾਂ ਕਿ ਮੱਛਰ ਨਾ ਕੱਟੇ। ਰਾਤ ਨੂੰ ਸੌਣ ਸਮੇਂ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਦੀ ਵਰਤੋਂ ਕਰੋ। ਡਾ. ਅਰੁਣ ਬਾਂਸਲ, ਨੋਡਲ ਅਫਸਰ ਨੇ ਦੱਸਿਆ ਕਿ ਡੇਂਗੂ ਅਤੇ ਮਲੇਰੀਆ ਦੇ ਸਾਰੇ ਟੈੱਸਟ ਅਤੇ ਦਵਾਈਆਂ ਸਰਕਾਰੀ ਹਸਪਤਾਲ ਅਤੇ ਆਮ ਆਦਮੀ ਕਲੀਨਿਕਾਂ ਵਿਚ ਫਰੀ ਉਪਲਬਧ ਹਨ। ਇਸ ਮੌਕੇ ਜਸਵੀਰ ਸਿੰਘ ਮ ਪ ਹ ਵ ਮੇਲ, ਮਨਪ੍ਰੀਤ ਕੌਰ, ਮ ਪ ਹ ਵ ਫੀਮੇਲ, ਨਰਸਿੰਗ ਕਾਲਜ ਅਭੀਪੁਰ ਤੋਂ ਚੰਦਰਕਲਾ ਮੈਡਮ, ਬਲਵੀਰ ਸਿੰਘ ਸਰਪੰਚ ਅਤੇ ਪੰਚਾਇਤ ਮੈਂਬਰ ਲਖਵੀਰ ਸਿੰਘ, ਅਵਤਾਰ ਸਿੰਘ, ਪ੍ਰਿਤਪਾਲ ਸਿੰਘ, ਮਨਪ੍ਰੀਤ ਸਿੰਘ, ਸਨਦੀਪ ਸਿੰਘ, ਹਰਜੀਤ ਸਿੰਘ, ਪਰਵਿੰਦਰ ਸਿੰਘ, ਬਲਵੀਰ ਸਿੰਘ, ਅਧਿਆਪਕ ਹਰਪ੍ਰੀਤ ਸਿੰਘ, ਮੋਨਿਕਾ, ਰੇਨੂ ਬਾਲਾ, ਕੁਲਵਿੰਦਰ ਕੌਰ ਆਸਾਂ ਫੈਸਲੀਟੇਟਰ ਅਤੇ ਜਸਵਿੰਦਰ ਕੌਰ, ਬਲਵਿੰਦਰ ਕੌਰ ਆਸਾਂ ਵਰਕਰ ਆਦਿ ਮੌਜੂਦ ਸਨ। ਸਰਪੰਚ ਬਲਵੀਰ ਸਿੰਘ ਦੁਆਰਾ ਸਮੁੱਚੀ ਹੈਲਥ ਟੀਮ, ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ ਗਿਆ ਅਤੇ ਰਿਫਰੈਸ਼ਮੈਂਟ ਵੀ ਦਿੱਤੀ ਗਈ।

