www.sursaanjh.com > ਚੰਡੀਗੜ੍ਹ/ਹਰਿਆਣਾ > ਕਾਂਗਰਸ ਜ਼ਿਲ੍ਹਾ ਪ੍ਰਧਾਨ ਜੀਤੀ ਪਡਿਆਲਾ ਨੇ ਕੀਤਾ ਬਾਜਵਾ ਨਾਲ ਮੁਲਾਕਾਤ 

ਕਾਂਗਰਸ ਜ਼ਿਲ੍ਹਾ ਪ੍ਰਧਾਨ ਜੀਤੀ ਪਡਿਆਲਾ ਨੇ ਕੀਤਾ ਬਾਜਵਾ ਨਾਲ ਮੁਲਾਕਾਤ 

ਚੰਡੀਗੜ੍ਹ 8 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਅਤੇ ਤਜਰਬੇਕਾਰ ਆਗੂ ਸ. ਪ੍ਰਤਾਪ ਸਿੰਘ ਬਾਜਵਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਹ ਮੁਲਾਕਾਤ ਭਰਪੂਰ ਸਤਿਕਾਰ ਅਤੇ ਸਲਾਹ-ਮਸ਼ਵਰੇ ਦੇ ਮਾਹੌਲ ‘ਚ ਹੋਈ, ਜਿਸ ਵਿੱਚ  ਜ਼ਿਲ੍ਹਾ ਮੋਹਾਲੀ ਦੀ ਵਰਤਮਾਨ ਰਾਜਨੀਤਕ ਸਥਿਤੀ,  ਆਉਣ ਵਾਲੀਆਂ ਚੋਣਾਂ ਸਬੰਧੀ  ਵਿਚਾਰ-ਵਟਾਂਦਰਾ ਕੀਤਾ ਗਿਆ।
ਰਣਜੀਤ ਸਿੰਘ ਜੀਤੀ ਪਡਿਆਲਾ ਨੇ ਖ਼ਾਸ ਤੌਰ ‘ਤੇ ਖਰੜ ਹਲਕੇ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹੋ ਰਹੀ ਨਕਾਰਾਤਮਕ ਰਾਜਨੀਤੀ ਅਤੇ ਅਧੂਰੇ ਵਿਕਾਸ ਕਾਰਜਾਂ ਬਾਰੇ ਆਪਣੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਨੇ ਉਮੀਦ ਜਤਾਈ ਕਿ ਸ. ਪ੍ਰਤਾਪ ਸਿੰਘ ਬਾਜਵਾ ਵਰਗੇ ਅਨੁਭਵੀ ਆਗੂਆਂ ਦੀ ਅਗਵਾਈ ‘ਚ ਪੰਜਾਬ ਕਾਂਗਰਸ ਪਾਰਟੀ ਨਵੀਆਂ ਉਚਾਈਆਂ ਨੂੰ ਛੂਹੇਗੀ। ਸ. ਪ੍ਰਤਾਪ ਸਿੰਘ ਬਾਜਵਾ ਨੇ ਰਣਜੀਤ ਸਿੰਘ ਜੀ ਦੀ ਜਨਸੇਵਾ ਅਤੇ ਪਾਰਟੀ ਲਈ ਨਿਰੰਤਰ ਮਿਹਨਤ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਕਿਹਾ ਕਿ  ਪਾਰਟੀ ਨੂੰ ਅਜਿਹੇ ਨੌਜਵਾਨ ਅਤੇ ਜ਼ਮੀਨ ਨਾਲ ਜੁੜੇ ਆਗੂਆਂ ਦੀ ਲੋੜ ਹੈ, ਜੋ ਲੋਕਾਂ ਦੇ ਸੁਖ-ਦੁੱਖ ਨਾਲ ਡੂੰਘੀ ਸਾਂਝ ਰੱਖਦੇ ਹੋਣ। ਉਨ੍ਹਾਂ ਇਹ ਵੀ ਕਿਹਾ ਕਿ  ਜੀਤੀ ਪਡਿਆਲਾ ਵਰਗੇ ਆਗੂ ਪੰਜਾਬ ਕਾਂਗਰਸ ਦਾ ਭਵਿੱਖ ਹਨ ਅਤੇ ਉਨ੍ਹਾਂ ਵੱਲੋਂ ਮੋਹਾਲੀ ਜ਼ਿਲ੍ਹੇ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨ ਬਹੁਤ ਹੀ ਸ਼ਲਾਘਾਯੋਗ ਹਨ।

Leave a Reply

Your email address will not be published. Required fields are marked *