ਚੰਡੀਗੜ੍ਹ 27 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):


ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਵੱਲੋਂ ਵਿਧਾਨ ਸਭਾ ਹਲਕਾ ਖਰੜ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਅੱਜ ਪਿੰਡ ਸੈਣੀ ਮਾਜਰਾ (ਸਲੇਮਪੁਰ ਖੁਰਦ) ਵਿਖੇ ਇਕ ਵਿਸ਼ੇਸ਼ ਸਮਾਗਮ ਦੌਰਾਨ ਲੜਕਿਆਂ ਨੂੰ ਫੁੱਟਬਾਲ ਕਿੱਟ ਅਤੇ ਲੜਕੀਆਂ ਨੂੰ ਵਾਲੀਬਾਲ ਕਿੱਟ ਦਾ ਵਿਤਰਣ ਕੀਤਾ।
ਇਸ ਮੌਕੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਿਹਾ, ਸਿਹਤਮੰਦ ਪੰਜਾਬ ਦੀ ਨੀਂਹ ਸਿਹਤਮੰਦ ਬੱਚਿਆਂ ਅਤੇ ਨੌਜਵਾਨਾਂ ਵਿੱਚ ਹੈ। ਅਸੀਂ ਆਪਣੇ ਪਿੰਡਾਂ ਵਿੱਚ ਖੇਡਾਂ ਦੀ ਸਹੂਲਤ ਵਧਾ ਕੇ ਨਵੀਂ ਪੀੜ੍ਹੀ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਉੱਤੇ ਲਿਜਾਣ ਲਈ ਵਚਨਬੱਧ ਹਾਂ। ਕਾਂਗਰਸ ਪਾਰਟੀ ਹਮੇਸ਼ਾ ਨੌਜਵਾਨਾਂ ਅਤੇ ਖੇਡਾਂ ਦੇ ਪੱਖ ਵਿੱਚ ਰਹੀ ਹੈ। ਆਉਣ ਵਾਲੇ ਸਮੇਂ ਵਿੱਚ ਹੋਰ ਪਿੰਡਾਂ ਵਿੱਚ ਵੀ ਇਨ੍ਹਾਂ ਤਰ੍ਹਾਂ ਦੇ ਸਮਾਰੋਹ ਕਰ ਕੇ ਖੇਡ ਕਿੱਟਾਂ ਵੰਡੀਆਂ ਜਾਣਗੀਆਂ। ਪਿੰਡ ਦੇ ਸਰਪੰਚ ਨੇ ਕਿਹਾ ਕਿ ਪਹਿਲੀ ਵਾਰ ਪਿੰਡ ਦੀਆਂ ਲੜਕੀਆਂ ਲਈ ਖੇਡ ਸਮਾਨ ਉਪਲਬਧ ਕਰਵਾਇਆ ਗਿਆ ਹੈ ਜੋ ਕਿ ਬੇਹੱਦ ਸਰਾਹਣਯੋਗ ਕਦਮ ਹੈ। ਉਨ੍ਹਾਂ ਨੇ ਰਣਜੀਤ ਸਿੰਘ ਜੀਤੀ ਅਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀ ਮੌਜੂਦ ਸਨ।

