ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜੁਲਾਈ:


ਦਫਤਰ ਵਿੱਤੀ ਕਮਿਸ਼ਨਰ ਸਕੱਤਰੇਤ ਪੰਜਾਬ ਦੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਹੋਰ ਪਤਵੰਤੇ ਸੱਜਣਾ ਵੱਲੋਂ ਸਾਉਣ ਦੇ ਮਹੀਨੇ ਦੇ ਮੱਦੇਨਜ਼ਰ, ਗੌਰਮਿੰਟ ਮਲਟੀ ਸਪੈਸ਼ਿਲਿਟੀ ਹਸਪਤਾਲ, ਸੈਕਟਰ 16, ਚੰਡੀਗੜ੍ਹ ਵਿਖੇ ਸਰਬੱਤ ਦੇ ਭਲੇ ਅਤੇ ਦਫਤਰ ਦੀ ਚੜ੍ਹਦੀ ਕਲਾ ਲਈ ਖੀਰ ਅਤੇ ਮਾਅਲ-ਪੂੜਿਆਂ ਦਾ ਲੰਗਰ ਲਗਾਇਆ ਗਿਆ।
ਦਫਤਰ ਵਿੱਤੀ ਕਮਿਸ਼ਨਰ ਸਕੱਤਰੇਤ ਯੂਨੀਅਨ ਦੇ ਪ੍ਰਧਾਨ ਕੁਲਵੰਤ ਸਿੰਘ ਨੇ ਸੁਰ ਸਾਂਝ ਡਾਟ ਕਾਮ ਨਾਲ਼ ਗੱਲਬਾਤ ਕਰਦਿਆਂ ਦੱਸਿਆ ਕਿ ਸਾਡੇ ਵੱਲੋਂ ਲਗਾਇਆ ਗਿਆ ਇਹ ਨੌਵਾਂ ਲੰਗਰ ਦਾ ਸਮਾਗਮ ਹੈ, ਜੋ ਹਰ ਸਾਲ ਇਸੇ ਹਸਪਤਾਲ ਵਿੱਚ ਲਗਾਇਆ ਜਾਂਦਾ ਹੈ। ਉਨ੍ਹਾਂ ਇਸ ਮੌਕੇ ਸਰਬੱਤ ਦੇ ਭਲੇ ਦੀ ਕਾਮਨਾ ਕਰਦਿਆਂ ਸਹਿਯੋਗੀ ਸੱਜਣਾ ਦਾ ਧੰਨਵਾਦ ਕੀਤਾ।

