ਚੰਡੀਗੜ੍ਹ 16ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸਨ 1406-22 ਬੀ ਚੰਡੀਗੜ੍ਹ ਨਾਲ ਸੰਬਧਤ ਜੰਗਲਾਤ ਦੇ ਫੀਲਡ ਕਾਮਿਆਂ ਦੀ ਇਕੋ-ਇਕ ਸਿਰਮੌੌਰ ਸੰਘਰਸ਼ਸ਼ੀਲ ਜਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਅਮਰੀਕ ਸਿੰਘ ਗੜਸ਼ੰਕਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਜਾਣਕਾਰੀ ਦਿੰਦਿਆਂ ਜੱਥੇਬੰਦੀ ਦੇ ਸੂਬਾ ਜਰਨਲ ਸਕੱਤਰ ਜਸਵੀਰ ਸਿੰਘ ਸੀਰਾ ਅਤੇ ਸੂਬਾ ਸਕੱਤਰ ਜਸਵਿੰਦਰ ਸਿੰਘ ਸੌਜਾ ਨੇ ਦੱਸਿਆ ਕਿ ਵਣ ਅਤੇ ਜੰਗਲੀ ਜੀਵ ਵਿਭਾਗ ਵਿਚ ਕੰਮ ਕਰਦੇ ਕਾਮਿਆ ਦੀਆ ਮੰਗਾਂ ਸਬੰਧੀ ਵਣ ਮੰਤਰੀ ਅਤੇ ਵਿੱਤ ਮੰਤਰੀ ਜੀ ਨਾਲ ਅਨੇਕਾਂ ਮੀਟਿੰਗਾਂ ਹੋਇਆ, ਜਿਸ ਵਿੱਚ ਵਣ ਅਤੇ ਜੰਗਲੀ ਜੀਵ ਵਿਭਾਗ ਵਿੱਚ ਲਗਾਤਾਰ ਸਾਲ 2006 ਤੱਕ 10 ਸਾਲ ਪੂਰੇ ਕਰਦੇ ਰਹਿੰਦੇ 14 ਕਾਮਿਆਂ ਨੂੰ ਪੱਕਿਆਂ ਕਰਵਾਉਣ ਲਈ ਅਤੇ ਅਨਪੜ੍ਹ ਕਾਮਿਆ ਨੂੰ ਬਿਨਾਂ ਸ਼ਰਤ ਪੱਕੇ ਕੀਤੇ ਜਾਣ ਪਰ ਇਕ ਵੀ ਅਨਪੜ੍ਹ ਕਾਮਾ ਪੱਕਾ ਨਹੀ ਕੀਤਾ।


ਸੂਬਾ ਚੇਅਰਮੈਨ ਵਿਰਸਾ ਸਿੰਘ ਚਹਿਲ, ਵਿਤ ਸਕੱਤਰ ਅਮਨਦੀਪ ਸਿੰਘ, ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਗੁਰਦਾਸਪੁਰ, ਬਲਵੀਰ ਸਿੰਘ ਤਰਨਤਾਰਨ ਅਤੇ ਸ਼ੇਰ ਸਿੰਘ ਸਰਹਿੰਦ ਨੇ ਪ੍ਰੈਸ ਨੂੰ ਬਿਆਨ ਕਰਦਿਆ ਕਿਹਾ ਕਿ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਦੇ ਸੀਨੀਅਰ ਅਨਪੜ੍ਹ ਕਾਮਿਆ ਪੰਜਾਬ ਸਰਕਾਰ ਨੇ ਮਾਨਯੋਗ ਹਾਈ ਕੋਰਟ ਫੈਸਲਾ ਅਧੀਨ ਰੈਗੂਲਰ ਕੀਤੇ ਹਨ। ਪੰਜਾਬ ਸਰਕਾਰ ਵਲੋ ਬਾਕੀ ਸੀਨੀਅਰ ਅਨਪੜ੍ਹ ਕਾਮਿਆ ਨੂੰ ਪੱਕਿਆ ਕਰਨ ਲਈ ਪੰਜਾਬ ਸਰਕਾਰ ਵਲੋ ਆਨਾਕਾਨੀ ਕੀਤੀ ਜਾ ਰਹੀ ਹੈ ਤੇ ਨਾ ਪਿਛਲੇ ਕਈ ਮਹੀਨਿਆਂ ਤੋਂ ਫੀਲਡ ਕਾਮਿਆ ਨੂੰ ਤਨਖਾਹਾਂ ਵੀ ਨਹੀ ਦਿੱਤੀਆਂ ਗਈਆਂ ਹਨ, ਜਿਸ ਕਾਰਨ ਕਾਮਿਆ ਵਿੱਚ ਭਾਰੀ ਰੋਸ ਬੇਚੈਨੀ ਪਾਈ ਜਾ ਰਹੀ ਹੈ। ਇਸ ਲਈ ਜਥੇਬੰਦੀ ਨੇ ਫੈਸਲਾ ਕੀਤਾ ਕਿ ਮਿਤੀ 24 ਅਗਸਤ ਨੂੰ ਵਿਧਾਨ ਸਭਾ ਹਲਕਾ ਭੋਆ ਵਿਖੇ ਰੋਸ ਧਰਨਾ-ਪ੍ਰਦਰਸ਼ਨ ਕੀਤਾ ਜਾਵੇਗਾ।
ਸਤਨਾਮ ਸਿੰਘ ਸੰਗਤੀਵਾਲਾ, ਰਵੀਕਾਂਤ ਰੋਪੜ, ਬੱਬੂ ਸਿੰਘ ਮਾਨਸਾ, ਕੇਵਲ ਕ੍ਰਿਸ਼ਨ ਨਵਾਂਸ਼ਹਿਰ ਅਤੇ ਮਲਕੀਤ ਸਿੰਘ ਮੁਕਤਸਰ ਵਲੋਂ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਣ ਅਤੇ ਜੰਗਲੀ ਜੀਵ ਵਿਭਾਗ ਵਿਚ ਕੰਮ ਕਰਦੇ ਡੇਲੀਵੇਜ ਕਾਮਿਆਂ ਨੂੰ ਬਿਨਾਂ ਸ਼ਰਤ ਪੱਕਿਆ ਕਰਵਾਉਣ ਲਈ, ਵਿਭਾਗ ਵਿਚ ਨਵੇਂ ਕੰਮ ਚਲਾਉਣ ਲਈ, ਰੁੱਖਾਂ ਅਤੇ ਜੀਵ ਜੰਤੂਆਂ ਦੀ ਸਾਂਭ ਸੰਭਾਲ ਕਰਵਾਉਣ ਆਦਿ ਮੰਗਾਂ ਨੂੰ ਹੱਲ ਕਰਵਾਉਣ ਲਈ ਕੀਤੀ ਜਾ ਰਹੀ ਹੈ, ਕਿਉਂਕਿ ਪਿਛਲੇ ਸਮੇਂ ਦੌਰਾਨ ਅਕਾਲੀ, ਕਾਂਗਰਸ ਸਰਕਾਰਾਂ ਦੇ ਸਮੇਂ ਜੰਗਲਾਤ ਦੇ ਕਾਮੇ ਬਿਨਾਂ ਸ਼ਰਤ ਪੱਕੇ ਕੀਤੇ ਗਏ ਸਨ, ਪਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸ਼ਰਤਾਂ ਲਗਾਈਆਂ ਜਾ ਰਹੀਆਂ ਹਨ। ਇਹ ਸਰਕਾਰ ਦੀ 16-05-2023 ਪਾਲਿਸੀ ਵਿਚ ਕਵਰ ਹੋ ਰਹੇ ਸੀਨੀਅਰ ਅਨਪੜ੍ਹ ਕੱਚੇ ਕਾਮਿਆਂ ਨੂੰ ਪੱਕਾ ਕਰਨਾ ਤਾਂ ਦੂਰ ਦੀ ਗੱਲ ਹੈ, ਸਗੋਂ ਮਾਣਯੋਗ ਹਾਈ ਕੋਰਟ ਅਤੇ ਮਾਣਯੋਗ ਸੁਪਰੀਮ ਕੋਰਟ ਦੁਆਰਾ 378 ਵਰਕਰਾਂ ਨੂੰ ਉਮਰ ਹੱਦ ਅਤੇ ਵਿੱਦਿਅਕ ਛੋਟ ਦਿੱਤੀ ਗਈ ਹੈ। ਇਹ ਸਰਕਾਰ ਵੱਲੋਂ ਜੰਗਲਾਤ ਵਿਭਾਗ ਦੇ 506 ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਤੇ 58 ਸਾਲ ਦੀ ਰਿਟਾਇਰਮੈਂਟ ਸ਼ਰਤ ਲਗਾਈ ਗਈ ਹੈ। ਇਸ ਦੇ ਨਾਲ ਹੀ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਪੰਜਾਬ ਦੀ ਫਾਈਨਲ ਸੀਨੀਅਰਤਾ ਸੂਚੀ 16-05-2023 ਵਿਚ ਜੋ ਵਰਕਰ ਅਨਪੜ੍ਹ ਅਤੇ 378, 506 ਤੋ ਸੀਨੀਅਰ ਹਨ, ਉਨ੍ਹਾਂ ਵਰਕਰਾਂ ਨੂੰ ਪੱਕੇ ਕਰਨ ਤੋਂ ਛੱਡਿਆ ਜਾ ਰਿਹਾ ਹੈ। ਜਦੋਂ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਤਾਂ ਉਨ੍ਹਾਂ ਨੇ ਵੀ ਕਰਮਚਾਰੀਆਂ ਦੇ ਹੱਕ ਦੀ ਗੱਲ ਕੀਤੀ ਪਰ ਇਹ ਸਰਕਾਰ ਮਜਦੂਰਾਂ, ਮੁਲਾਜ਼ਮਾਂ ਦੀ ਵਿਰੋਧੀ ਹੈ, ਜਿਸ ਦੇ ਰੋਸ ਵਜੋਂ ਇਹ ਪ੍ਰਦਰਸ਼ਨ ਕੀਤਾ ਜਾਵੇਗਾ।
ਮੀਟਿੰਗ ਵਿੱਚ ਸ਼ਾਮਿਲ ਆਗੂ ਸੁਲੱਖਣ ਸਿੰਘ ਮੋਹਾਲੀ, ਸੁਖਦੇਵ ਸਿੰਘ ਜਲੰਧਰ, ਰਵੀ ਕੁਮਾਰ ਲੁਧਿਆਣਾ, ਗੁਰਬੀਰ ਸਿੰਘ ਫਿਰੋਜ਼ਪੁਰ, ਬਲਰਾਜ ਸਿੰਘ ਪਠਾਨਕੋਟ, ਭੁਵਿਸਨ ਲਾਲ ਜਲੰਧਰ, ਕੁਲਦੀਪ ਸਿੰਘ ਗੁਰਦਾਸਪੁਰ, ਪਵਨ ਕੁਮਾਰ ਹੁਸ਼ਿਆਰਪੁਰ, ਭੁਪਿੰਦਰ ਸਿੰਘ ਦਸੂਹਾ, ਰਣਜੀਤ ਸਿੰਘ ਰਾਣਾ, ਅਜੇ ਹੁਸ਼ਿਆਰਪੁਰ ਅਤੇ ਕਰਮ ਸਿੰਘ ਹਰੀਕੇ ਪੱਤਣ ਆਦਿ ਆਗੂ ਵੀ ਹਾਜ਼ਰ ਸਨ।

