www.sursaanjh.com > ਚੰਡੀਗੜ੍ਹ/ਹਰਿਆਣਾ > ਅਕਾਲੀ ਵਰਕਰ ਜੀਤੀ ਪਡਿਆਲਾ ਦੀ ਅਗਵਾਈ ‘ਚ ਕਾਂਗਰਸ ‘ਚ ਸ਼ਾਮਲ 

ਅਕਾਲੀ ਵਰਕਰ ਜੀਤੀ ਪਡਿਆਲਾ ਦੀ ਅਗਵਾਈ ‘ਚ ਕਾਂਗਰਸ ‘ਚ ਸ਼ਾਮਲ 

ਚੰਡੀਗੜ੍ਹ 17 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਅੱਜ ਹਲਕਾ ਖਰੜ ਦੇ ਪਿੰਡ ਘਟੌਰ ਵਿਖੇ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਤਕਰੀਬਨ ਇੱਕ ਦਰਜਨ ਅਕਾਲੀ  ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਹ ਸ਼ਮੂਲੀਅਤ ਰਣਜੀਤ ਸਿੰਘ ਜੀਤੀ ਪਡਿਆਲਾ, ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੀ ਅਗਵਾਈ ਹੇਠ ਹੋਈ। ਸ਼ਾਮਿਲ ਹੋਣ ਵਾਲਿਆਂ ਵਿੱਚ ਨੰਬਰਦਾਰ ਗੁਰਮੀਤ ਸਿੰਘ, ਰਣਧੀਰ ਸਿੰਘ, ਗੁਰਇਕਬਾਲ ਸਿੰਘ, ਮਾਸਟਰ ਲਖਵਿੰਦਰ ਸਿੰਘ, ਅੰਗਰੇਜ਼ ਸਿੰਘ, ਚਰਨਜੀਤ ਸਿੰਘ ਅਤੇ ਹਿੰਮਤ ਸਿੰਘ ਤੋਂ ਇਲਾਵਾ ਹੋਰ ਅਕਾਲੀ ਵਰਕਰ ਵੀ ਸਨ।
ਇਸ ਮੌਕੇ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਨਵੇਂ ਸ਼ਾਮਿਲ ਹੋਏ ਵਰਕਰਾਂ ਦਾ ਗਰਮਜੋਸ਼ੀ ਨਾਲ ਸਵਾਗਤ ਕਰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਲੋਕ ਮਸਲਿਆਂ ਨੂੰ ਹੱਲ ਕਰਨ ਲਈ ਸਮਰਪਿਤ ਰਹੀ ਹੈ। ਉਨ੍ਹਾਂ ਕਿਹਾ ਕਿ ਤਕਰੀਬਨ ਸਾਰੀਆਂ ਸਿਆਸੀ ਪਾਰਟੀਆਂ ਦੇ ਵਰਕਰ ਆਪਣੀਆਂ ਪਾਰਟੀਆਂ ਛੱਡ ਕੇ ਕਾਂਗਰਸ ਪਾਰਟੀ ਦੇ ਹੱਕ ਵਿੱਚ ਆ ਰਹੇ ਹਨ। ਰਣਜੀਤ ਸਿੰਘ ਜੀਤੀ ਨੇ ਕਿਹਾ ਕਿ ਨਵੇਂ ਵਰਕਰਾਂ ਦੇ ਸ਼ਾਮਿਲ ਹੋਣ ਨਾਲ ਹਲਕਾ ਖਰੜ ਵਿੱਚ ਪਾਰਟੀ ਦੀ ਤਾਕਤ ਹੋਰ ਵਧੇਗੀ। ਰਣਜੀਤ ਸਿੰਘ ਜੀਤੀ ਪਡਿਆਲਾ ਨੇ ਅਖੀਰ ਵਿੱਚ ਕਿਹਾ ਕਿ ਵਰਕਰ ਹੀ ਕਾਂਗਰਸ ਪਾਰਟੀ ਦੀ ਅਸਲ ਤਾਕਤ ਹਨ। ਪਾਰਟੀ ਹਮੇਸ਼ਾਂ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉਤਰੇਗੀ ਅਤੇ ਖਰੜ ਹਲਕੇ ਵਿੱਚ ਵਿਕਾਸ, ਭਾਈਚਾਰਕ ਏਕਤਾ ਅਤੇ ਲੋਕਾਂ ਦੀ ਭਲਾਈ ਲਈ ਕੋਈ ਕਸਰ ਨਹੀਂ ਛੱਡੇਗੀ। ਇਸ ਮੌਕੇ ਸੁਖਦੇਵ ਸਿੰਘ ਬਰੌਲੀ, ਪਿਆਰਾ ਸਿੰਘ, ਕੁਲਦੀਪ ਸਿੰਘ ਸ਼ੇਰਗਿੱਲ,  ਸੁਰਿੰਦਰ ਸਿੰਘ ਪੰਚ, ਜਗਦੀਪ ਸਿੰਘ ਬਾਠ, ਜਸਪ੍ਰੀਤ ਸਿੰਘ ਵੀ ਹਾਜ਼ਰ ਸਨ।

Leave a Reply

Your email address will not be published. Required fields are marked *