ਬੇਲਾ-ਬਹਿਰਾਮਪੁਰ ਬੇਟ (ਗੁਰਮੁੱਖ ਸਿੰਘ ਸਲਾਹਪੁਰੀ-ਸੁਰ ਸਾਂਝ ਡਾਟ ਕਾਮ ਬਿਊਰੋ), 30 ਅਗਸਤ:


ਜ਼ਿਲ੍ਹਾ ਖੇਡ ਵਿਭਾਗ ਰੂਪਨਗਰ ਵੱਲੋਂ ਰਾਸ਼ਟਰੀ ਖੇਡ ਦਿਵਸ ਮੌਕੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀਆਂ ਨੂੰ ਜ਼ਿਲ੍ਹਾ ਖੇਡ ਵਿਭਾਗ ਦੇ ਖਿਡਾਰੀਆਂ ਨਾਲ ਰੂਬਰੂ ਕਰਾਇਆ ਗਿਆ, ਜਿਸ ਵਿੱਚ ਰਾਜਵੰਤ ਕੌਰ ਅੰਤਰਰਾਸ਼ਟਰੀ ਖਿਡਾਰਨ ਹੈਂਡਬਾਲ, ਪਿ੍ਤਪਾਲ ਸਿੰਘ ਅੰਤਰਰਾਸ਼ਟਰੀ ਖਿਡਾਰੀ ਰੋਇੰਗ, ਜੈਸਮੀਨ ਕੌਰ ਅੰਤਰਰਾਸ਼ਟਰੀ ਖਿਡਾਰੀ ਰੋਇੰਗ, ਜਸ਼ਨਦੀਪ ਕੌਰ ਅੰਤਰਰਾਸ਼ਟਰੀ ਖਿਡਾਰੀ ਰੋਇੰਗ, ਪ੍ਰਭਜੋਤ ਸਿੰਘ ਅੰਤਰਰਾਸ਼ਟਰੀ ਖਿਡਾਰੀ ਹਾਕੀ ਅਤੇ ਖੇਡ ਵਿਭਾਗ ਪੰਜਾਬ ਦੇ ਸਾਬਕਾ ਡਿਪਟੀ ਡਾਇਰੈਕਟਰ ਸ.ਸੁਰਜੀਤ ਸਿੰਘ ਸੰਧੂ, ਸਤਨਾਮ ਸਿੰਘ ਸੱਤੀ ਪ੍ਰਧਾਨ ਪ੍ਰੈੱਸ ਕਲੱਬ ਰੂਪਨਗਰ ਅਤੇ ਹੋਰ ਖੇਡ ਪ੍ਰੇਮੀ ਇਸ ਮੌਕੇ ਹਾਜ਼ਰ ਹੋਏ।
ਇਸ ਮੌਕੇ ਅੰਤਰਰਾਸ਼ਟਰੀ ਖਿਡਾਰੀਆਂ ਨੇ ਆਪਣੇ ਤਜ਼ਰਬੇ ਨੂੰ ਖਿਡਾਰੀਆਂ ਨਾਲ ਸਾਂਝਾ ਕਰਦੇ ਹੋਏ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਦੇ ਖੇਡ ਪੱਧਰ ਨੂੰ ਉੱਚਾ ਚੁੱਕਣ ਲਈ ਤਜ਼ਰਬੇ ਨੂੰ ਸਾਂਝਾ ਕੀਤਾ ਗਿਆ। ਉਨ੍ਹਾਂ ਵੱਲੋਂ ਖਿਡਾਰੀਆਂ ਨੂੰ ਡੋਪਿੰਗ ਦੇ ਸੰਬੰਧੀ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਖੇਡ ਅਫਸਰ ਸ. ਜਗਜੀਵਨ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ। ਇਸ ਮੌਕੇ ਸ਼੍ਰੀਮਤੀ ਸ਼ੀਲ ਭਗਤ ਬੈਡਮਿੰਟਨ ਕੋਚ, ਸ੍ਰੀਮਤੀ ਹਰਿੰਦਰ ਕੌਰ ਹਾਕੀ ਕੋਚ, ਸ. ਇੰਦਰਜੀਤ ਸਿੰਘ ਹਾਕੀ ਕੋਚ, ਸ. ਗੁਰਜਿੰਦਰ ਸਿੰਘ ਚੀਮਾ ਪੀਆਈਐਸ ਰੋਇੰਗ ਕੋਚ, ਰਵਿੰਦਰ ਕੌਰ ਰੋਇੰਗ, ਉਕਰਦੀਪ ਕੈਕਿੰਗ ਕੋਚ ਹਾਜ਼ਰ ਹੋਏ। ਖਿਡਾਰੀਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ ਅਤੇ ਆਉਣ ਵਾਲੇ ਮੁੱਖ ਮਹਿਮਾਨ ਅੰਤਰਰਾਸ਼ਟਰੀ ਖਿਡਾਰੀਆ ਨੂੰ ਟਰਾਫੀਆਂ ਦੇ ਕੇ ਰਾਸ਼ਟਰੀ ਖੇਡ ਦਿਵਸ ਮੌਕੇ ਸਨਮਾਨਿਤ ਕੀਤਾ ਗਿਆ।

