ਸ੍ਰੀ ਅਨੰਦਪੁਰ ਸਾਹਿਬ (ਸੁਖਵਿੰਦਰ ਸੁੱਖੂ, ਗੁਰਮੁਖ ਸਿੰਘ ਸਲਾਹਪੁਰੀ), 31 ਅਗਸਤ:


ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਸਰੋਵਰ ਦੀ ਸਫ਼ਾਈ ਦੀ ਕਾਰ ਸੇਵਾ ਜੋ ਕਿ ਮਿਤੀ 01 ਸਤੰਬਰ ਨੂੰ ਹੋਣੀ ਸੀ, ਹੁਣ ਉਹ ਕਾਰ ਸੇਵਾ ਦੀ ਸ਼ੁਰੂਆਤ 05 ਸਤੰਬਰ ਨੂੰ ਹੋਵੇਗੀ। ਇਸ ਦੀ ਜਾਣਕਾਰੀ ਦਿੰਦਿਆ ਭਾਈ ਅਮਰਜੀਤ ਸਿੰਘ ਚਾਵਲਾ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਸ੍ਰੀ ਅਨੰਦਪੁਰ ਸਾਹਿਬ ਨੇ ਕਿਹਾ ਕਿ ਮੌਸਮ ਦੀ ਖ਼ਰਾਬੀ ਅਤੇ ਭਾਰੀ ਬਰਸਾਤ ਹੋਣ ਕਰਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਸਰੋਵਰ ਦੀ ਸਫ਼ਾਈ ਦੀ ਕਾਰ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬਾਬਾ ਬਚਨ ਸਿੰਘ ਜੀ ਕਾਰ ਸੇਵਾ ਦਿੱਲੀ ਵਾਲਿਆ ਵਲੋਂ ਤਖ਼ਤ ਸਾਹਿਬ ਦੇ ਪਵਿੱਤਰ ਸਰੋਵਰ ਦੀ ਸਫ਼ਾਈ ਦੀ ਸੇਵਾ ਹੁਣ 05 ਸਤੰਬਰ ਦਿਨ ਸ਼ੁੱਕਰਵਾਰ ਨੂੰ ਹੋਵੇਗੀ।
ਉਨ੍ਹਾਂ ਦੱਸਿਆ ਕਿ ਇਸ ਦੀ ਆਰੰਭਤਾ ਦੀ ਅਰਦਾਸ 05 ਸਤੰਬਰ ਨੂੰ ਸਵੇਰੇ 10 ਵਜੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਪੰਜ ਪਿਆਰੇ ਸਾਹਿਬਾਨ ਵਲੋਂ ਕੀਤੀ ਜਾਵੇਗੀ, ਜਿਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਜੀ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋ ਇਸ ਕਾਰ ਸੇਵਾ ਦੀ ਅਰੰਭਤਾ ਕੀਤੀ ਜਾਵੇਗੀ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਇਸ ਸੇਵਾ ਵਿਚ ਹਾਜ਼ਰੀ ਲਗਵਾਉਣਗੀਆਂ। ਉਹਨਾਂ ਦੱਸਿਆ ਕਿ ਜਿਵੇਂ ਪੰਜਾਬ ਵਿਚ ਮੌਸਮ ਦੀ ਖ਼ਰਾਬੀ ਕਾਰਨ ਭਾਰੀ ਮੀਹ ਪੈ ਰਹੇ ਹਨ। ਇਸ ਨੂੰ ਮੁੱਖ ਰੱਖਦਿਆ ਇਹ ਕਾਰ ਸੇਵਾ 5 ਸਤੰਬਰ ਨੂੰ ਸਵੇਰੇ 10 ਵਜੇ ਆਰੰਭ ਕੀਤੀ ਜਾਵੇਗੀ। ਉਹਨਾਂ ਸੰਗਤਾਂ ਨੂੰ ਅਪੀਲ ਵੀ ਕੀਤੀ ਕਿ 5 ਸਤੰਬਰ ਨੂੰ ਸਵੇਰੇ 10 ਵਜੇ ਤਖ਼ਤ ਸਾਹਿਬ ਦੇ ਪਵਿੱਤਰ ਸਰੋਵਰ ਦੀ ਸਫ਼ਾਈ ਦੀ ਸੇਵਾ ਵਿੱਚ ਵੱਧ ਤੋ ਵੱਧ ਸੰਗਤਾਂ ਹਾਜ਼ਰੀ ਲਗਵਾ ਕੇ ਗੁਰੂ ਸਾਹਿਬ ਦੀਆ ਖੁਸ਼ੀਆ ਪ੍ਰਾਪਤ ਕਰਨ।

