ਚੰਡੀਗੜ੍ਹ 7 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):


ਅੱਜ ਬਲਾਕ ਮਾਜਰੀ ਵਿਖੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਜਗਜੀਤ ਸਿੰਘ ਜੱਗੀ ਕਾਦੀ ਮਾਜਰਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਦੀ ਮੀਟਿੰਗ ਹੋਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜੱਗੀ ਕਾਦੀ ਮਾਜਰਾ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਬੀ ਐਲ ਏ – 2 ਬਾਰੇ ਜਾਣਕਾਰੀ ਸਾਂਝੀ ਕੀਤੀ ਗਈ, ਜਿਸ ਵਿੱਚ ਦੱਸਿਆ ਗਿਆ ਕਿ ਆਉਣ ਵਾਲੀਆਂ ਚੋਣਾਂ ਲਈ ਵੋਟਾਂ ਕਿਵੇਂ ਬਣਾਉਣੀਆਂ ਹਨ। ਇਸ ਤੋਂ ਇਲਾਵਾ ਜਿਨ੍ਹਾਂ ਲੋਕਾਂ ਦੀਆਂ ਵੋਟਾਂ ਕੱਟੀਆਂ ਗਈਆਂ ਹਨ ਜਾਂ ਦਰੁਸਤ ਕਰਨ ਲਈ ਰਹਿੰਦੀਆਂ ਹਨ, ਉਨ੍ਹਾਂ ਨੂੰ ਵੀ ਸਹੀ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਵੋਟਾਂ ਸਬੰਧੀ ਲੋਕਾਂ ਦੀਆਂ ਹੋਰ ਕੋਈ ਵੀ ਸਮੱਸਿਆਵਾਂ ਹਨ, ਉਨ੍ਹਾਂ ਦਾ ਹੱਲ ਕਿਵੇਂ ਕਰਨਾ ਹੈ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ।
ਇਸ ਮੌਕੇ ਹਲਕਾ ਖਰੜ ਦੇ ਬਲਾਕ ਮਾਜਰੀ ਦੇ ਪਿੰਡਾਂ ਦੇ ਲੋਕਾਂ ਦੇ ਮਸਲਿਆਂ ਸਬੰਧੀ ਵੀ ਚਰਚਾ ਕੀਤੀ ਗਈ ਅਤੇ ਜਲਦੀ ਹੀ ਇਨ੍ਹਾਂ ਨੂੰ ਹੱਲ ਕਰਨ ਲਈ ਅਗਲੀ ਰਣਨੀਤੀ ਤੈਅ ਕੀਤੀ ਗਈ। ਇਸ ਮੌਕੇ ਪੁੱਜੇ ਸਮੂਹ ਪਾਰਟੀ ਵਰਕਰਾਂ ਦਾ ਜੱਗੀ ਕਾਦੀ ਮਾਜਰਾ ਵੱਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਉਨ੍ਹਾਂ ਤੋਂ ਇਲਾਵਾ ਕੋਆਰਡੀਨੇਟਰ ਨਵਦੀਪ ਸਿੰਘ ਸੈਣੀ, ਸੁਨੀਲ ਨਵਾਂ ਗ੍ਰਾਓਂ, ਅਮਨਦੀਪ ਸਿੰਘ ਬੂਥਗੜ੍ਹ, ਹਰਮੀਤ ਸਿੰਘ ਲੁਬਾਣਗੜ, ਹਰਮਨ ਸਰਪੰਚ ਬੂਥਗੜ੍ਹ, ਮੇਜ਼ਰ ਸਿੰਘ ਕਾਦੀ ਮਾਜਰਾ, ਪ੍ਰਮਜੀਤ ਸਿੰਘ ਮਾਵੀ, ਛੋਟਾ ਮਾਜਰਾ, ਬਲਵਿੰਦਰ ਸਿੰਘ ਖੈਰਪੁਰ, ਜੱਗੀ ਫਾਂਟਵਾ, ਬਲਜੀਤ ਖੈਰਪੁਰ, ਚਰਨਜੀਤ ਸਿੰਘ ਨਗਲੀਆਂ, ਨਰਿੰਦਰ ਮਹਿਰੌਲੀ, ਪੰਮਾ ਮਾਜਰੀ ਅਤੇ ਜਰਨੈਲ ਸਿੰਘ ਫਤਿਹਗੜ੍ਹ ਹਾਜ਼ਰ ਸਨ।

