ਚੰਡੀਗੜ੍ਹ 11 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):


ਹਲਕਾ ਖਰੜ ਦੇ ਸੀਨੀਅਰ ਭਾਜਪਾ ਆਗੂ ਰਾਣਾ ਰਣਜੀਤ ਸਿੰਘ ਗਿੱਲ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ ਹੈ। ਗਿੱਲ ਨੇ ਜਿੱਥੇ ਪੰਜਾਬ ਦੀ ਸਿਆਸਤ ਬਾਰੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਵਿਚਾਰ-ਚਰਚਾ ਕੀਤੀ, ਉੱਥੇ ਹੀ ਹਲਕੇ ਦੇ ਵਿਕਾਸ ਦੇ ਕੰਮਾਂ ਨੂੰ ਵੀ ਲੈ ਕੇ ਨਾਇਬ ਸਿੰਘ ਸੈਣੀ ਨੂੰ ਜਾਣੂ ਕਰਵਾਇਆ ਗਿਆ ਹੈ। ਭਾਜਪਾ ਆਗੂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਕਿਵੇਂ ਪੰਜਾਬ ਦੇ ਲੋਕਾਂ ਨੂੰ ਵਿਕਾਸ ਦੇ ਨਾਂ ਤੇ ਮੂਰਖ ਬਣਾਇਆ ਜਾ ਰਿਹਾ ਹੈ, ਜਦਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਵਿੱਚ ਕਿਸੇ ਵੀ ਪ੍ਰਕਾਰ ਦਾ ਕੋਈ ਕੰਮ ਨਹੀਂ ਕੀਤਾ ਜਾ ਰਿਹਾ।
ਦੱਸ ਦਈਏ ਕਿ ਰਾਣਾ ਰਣਜੀਤ ਸਿੰਘ ਗਿੱਲ ਵੱਲੋਂ ਆਪਣੇ ਨਿੱਜੀ ਖਰਚੇ ਤੇ ਹਲਕੇ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਕਰਾਈ ਜਾ ਰਹੀ ਹੈ, ਕਿਉਂਕਿ ਟੁੱਟੀਆਂ ਸੜਕਾਂ ਤੇ ਇਲਾਕੇ ਦੇ ਲੋਕਾਂ ਦਾ ਚੱਲਣਾ ਮੁਸ਼ਕਿਲ ਹੋ ਗਿਆ ਸੀ। ਇਸ ਮੌਕੇ ਹਲਕੇ ਦੇ ਲੋਕਾਂ ਦਾ ਵੀ ਗਿੱਲ ਨੂੰ ਪੂਰਾ ਭਰਪੂਰ ਮਿਲ ਰਿਹਾ ਹੈ, ਕਿਉਂਕਿ ਗਿੱਲ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹਲਕੇ ਦੇ ਲੋਕਾਂ ਦੀ ਮਦਦ ਕਰਨ ਲਈ ਅੱਗੇ ਆ ਰਹੇ ਹਨ।

