ਚੰਡੀਗੜ੍ਹ 15 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਜ਼ਿਲਾ ਸਿੱਖਿਆ ਅਫਸਰ ਸ੍ਰੀਮਤੀ ਗਿੰਨੀ ਦੁੱਗਲ ਦੀ ਯੋਗ ਅਗਵਾਈ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸਰਦਾਰ ਅੰਗਰੇਜ਼ ਸਿੰਘ ਦੀ ਰਹਿਨੁਮਾਈ ਹੇਠ ਕਰਵਾਏ ਗਏ ਬਲਾਕ ਪੱਧਰੀ ਲੇਖ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਬੂਥਗੜ੍ਹ ਦੀ ਵਿਦਿਆਰਥਣ ਕੁਲਜੀਤ ਕੌਰ ਜਮਾਤ ਦਸਵੀਂ ਨੇ ਪਹਿਲਾ ਸਥਾਨ ਹਾਸਿਲ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਅਧਿਆਪਕਾ ਰਵਿੰਦਰ ਕੌਰ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਦੀ ਤਿਆਰੀ ਸ਼੍ਰੀਮਤੀ ਤਜਿੰਦਰ ਕੌਰ ਸਮਾਜਿਕ ਸਿੱਖਿਆ ਅਧਿਆਪਕਾ ਵੱਲੋਂ ਕਰਵਾਈ ਗਈ। ਉਹਨਾਂ ਦੱਸਿਆ ਕਿ ਇਹ ਮੁਕਾਬਲੇ ਨਸ਼ਾ ਮੁਕਤ ਭਾਰਤ ਵਿਸ਼ੇ ਅਧੀਨ ਕਰਵਾਏ ਗਏ। ਸਕੂਲ ਪੁੱਜਣ ਤੇ ਵਿਦਿਆਰਥਣ ਅਤੇ ਸ਼੍ਰੀਮਤੀ ਤਜਿੰਦਰ ਕੌਰ ਦਾ ਸਨਮਾਨ ਕੀਤਾ ਗਿਆ। ਸਕੂਲ ਹੈਡ ਅਤੇ ਸਮੂਹ ਸਟਾਫ ਨੇ ਵਿਦਿਆਰਥਣ ਨੂੰ ਜ਼ਿਲਾ ਪੱਧਰੀ ਮੁਕਾਬਲੇ ਲਈ ਸ਼ੁਭ ਇੱਛਾਵਾਂ ਭੇਟ ਕੀਤੀਆਂ।