ਗਗਨਦੀਪ ਸਿੰਘ ਰੰਧਾਵਾ ਦੀ ਦੁਖਦਾਈ ਮੌਤ ਵਿੱਚ ਪੰਜਾਬ ਸਰਕਾਰ ਦੀ ਮਿਲੀ-ਭੁਗਤ ਦੀ ਨਿਖੇਧੀ; ਕਥਿਤ ‘ਕੱਟੜ ਇਮਾਨਦਾਰ’ ਸਰਕਾਰ ਤੋਂ ਇਨਸਾਫ਼ ਦੀ ਮੰਗ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਮਾਰਚ: ”ਅਸੀਂ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਦੁਖਦਾਈ ਖੁਦਕੁਸ਼ੀ ‘ਤੇ ਡੂੰਘੇ ਦੁੱਖ ਅਤੇ ਸਖ਼ਤ ਨਿਖੇਧੀ ਕਰਦੇ ਹਾਂ। ਇਸ ਮਾਮਲੇ ਵਿੱਚ ਸਾਹਮਣੇ ਆਏ ਮੁੱਢਲੇ ਸਬੂਤ ਸਿਸਟਮ ਵਿੱਚ ਫੈਲੇ ਭ੍ਰਿਸ਼ਟਾਚਾਰ, ਧੱਕੇਸ਼ਾਹੀ ਅਤੇ ਇੱਕ ਇਮਾਨਦਾਰ ਅਧਿਕਾਰੀ ਨੂੰ ਸਰਕਾਰੀ ਸਰਪ੍ਰਸਤੀ ਹੇਠ ਪ੍ਰੇਸ਼ਾਨ ਕੀਤੇ ਜਾਣ ਦੀ ਭਿਆਨਕ…