ਚੰਡੀਗੜ੍ਹ 25 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):


ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਪਿੰਡਾਂ ਦੀਆਂ ਟੁੱਟੀਆਂ ਹੋਈਆਂ ਸੜਕਾਂ ਦੀ ਮੁਰੰਮਤ ਦਾ ਕੰਮ ਬੀਤੇ ਦਿਨਾਂ ਤੋਂ ਸ਼ੁਰੂ ਕੀਤਾ ਗਿਆ ਹੈ। ਇਸੇ ਤਰ੍ਹਾਂ ਜੇਕਰ ਹਲਕਾ ਖਰੜ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਹਾਲਤ ਦੀ ਗੱਲ ਕੀਤੀ ਜਾਵੇ ਤਾਂ ਬਹੁਤ ਹੀ ਤਰਸਯੋਗ ਸੀ। ਹੁਣ ਇਨ੍ਹਾਂ ਸੜਕਾਂ ਦੀ ਮੁਰੰਮਤ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਸਾਬਕਾ ਕੈਬਨਿਟ ਮੰਤਰੀ ਤੇ ਮੌਜੂਦਾ ਹਲਕਾ ਵਿਧਾਇਕਾ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਵੱਡੇ ਕਸਬਾ ਖਿਜ਼ਰਾਬਾਦ ਤੋਂ ਕੁੱਬਾਹੇੜੀ ਨੂੰ ਜਾਣ ਵਾਲੀ ਲਿੰਕ ਸੜਕ ਦੀ ਮੁਰੰਮਤ ਕਰਨ ਦੇ ਕੰਮ ਦਾ ਅੱਜ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਵੱਲੋਂ ਉਦਘਾਟਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸੀਨੀਅਰ ਆਗੂ ਰਾਣਾ ਕੁਸ਼ਲ ਪਾਲ ਖਿਜ਼ਰਾਬਾਦ ਨੇ ਦੱਸਿਆ ਕਿ ਇਸ ਮੌਕੇ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਪੀਏ ਵਿਕਾਸ ਮੋਹਨ ਤੋਂ ਇਲਾਵਾ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੱਟੂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਉਨ੍ਹਾਂ ਤੋਂ ਇਲਾਵਾ ਸਮੂਹ ਗ੍ਰਾਮ ਪੰਚਾਇਤ ਉਪਰਲੀ ਪੱਟੀ ਅਤੇ ਹੇਠਲੀ ਪੱਟੀ ਦੇ ਸਰਪੰਚ ਅਤੇ ਪੰਚ ਵੀ ਮੌਜੂਦ ਸਨ, ਜਿਨ੍ਹਾਂ ਵਿੱਚ ਸਰਪੰਚ ਨਿਰਪਾਲ ਸਿੰਘ ਰਾਣਾ, ਹਰਜੀਤ ਕੌਰ ਸਰਪੰਚ, ਅਰੁਣ ਕਪਿਲ ਪੰਚ, ਰਾਜੇਸ਼ ਕੁਮਾਰ, ਕੁਲਵਿੰਦਰ ਸਿੰਘ, ਬਲਵਿੰਦਰ ਕੁਮਾਰ ਪੰਚ, ਜਸਵੀਰ ਕੌਰ ਪੰਚ, ਪਵਨ ਕੁਮਾਰ ਪੰਚ, ਹਰਪ੍ਰੀਤ ਪਾਬਲਾ, ਬੱਬੂ ਪੰਚ ਦਲਜੀਤ ਪੰਚ ਦੀ ਮੌਜੂਦਗੀ ਰਹੀ। ਇਸ ਮੌਕੇ ਸਾਂਝੇ ਤੌਰ ਤੇ ਰੀਬਨ ਕੱਟ ਕੇ ਰੋਡ ਦੀ ਮੁਰੰਮਤ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਮੌਜੂਦ ਸਮੂਹ ਗ੍ਰਾਮ ਪੰਚਾਇਤਾਂ ਅਤੇ ਇਲਾਕੇ ਦੇ ਲੋਕਾਂ ਵੱਲੋਂ ਹਲਕਾ ਵਿਧਾਇਕਾ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਤਾਬ ਸਿੰਘ ਐਸ ਸੀ ਵਿੰਗ ਹਲਕਾ ਕੋਡੀਨੇਟਰ, ਸ਼ੁਭਮ ਗਿਰੀ ਬਲਾਕ ਪ੍ਰਧਾਨ, ਜਸਪ੍ਰੀਤ ਸਿੰਘ ਬਲਾਕ ਪ੍ਰਧਾਨ, ਹਰਿੰਦਰ ਸਿੰਘ ਸਰਪੰਚ, ਸਿਕੰਦਰ ਬਲਾਕ ਪ੍ਰਧਾਨ, ਸੁਦਾਗਰ ਸਿੰਘ ਬਲਾਕ ਪ੍ਰਧਾਨ, ਜਗਤਾਰ ਸਿੰਘ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਹਾਜ਼ਰ ਸਨ।

