www.sursaanjh.com > ਅੰਤਰਰਾਸ਼ਟਰੀ > ਸ਼ਹੀਦੀ ਜੋੜ ਮੇਲ਼ ਨੂੰ ਸਮਰਪਿਤ ਲਗਾਇਆ ਜਾ ਰਿਹਾ ਹੈ ਲੰਗਰ – ਜਸਪ੍ਰੀਤ ਸਿੰਘ ਰੰਧਾਵਾ

ਸ਼ਹੀਦੀ ਜੋੜ ਮੇਲ਼ ਨੂੰ ਸਮਰਪਿਤ ਲਗਾਇਆ ਜਾ ਰਿਹਾ ਹੈ ਲੰਗਰ – ਜਸਪ੍ਰੀਤ ਸਿੰਘ ਰੰਧਾਵਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਦਸੰਬਰ:
ਜੱਗ ਜਿਉਂਦਿਆਂ ਦੇ ਮੇਲੇ ਗਰੁੱਪ ਵੱਲੋਂ ਹਰ ਸਾਲ ਵਾਂਗ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆ ਅਤੇ ਧੰਨ ਧੰਨ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਦੇ ਸੰਬੰਧ ਵਿੱਚ ਲੰਗਰ ਲਗਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ।
ਜੱਗ ਜਿਊਂਦਿਆਂ ਦੇ ਮੇਲੇ ਗਰੁੱਪ ਪ੍ਰਧਾਨ ਜਸਪ੍ਰੀਤ ਸਿੰਘ ਰੰਧਾਵਾ ਨੇ ਸੁਰ ਸਾਂਝ ਡਾਟ ਕਾਮ ਨਾਲ਼ ਗੱਲਬਾਤ ਕਰਦਿਆਂ ਦੱਸਿਆ ਕਿ ਮਿਤੀ 20-12-2025, ਦਿਨ, ਸ਼ਨੀਚਰਵਾਰ, ਸਮਾਂ 12.00 ਵਜੇ ਦੁਪਹਿਰ,  ਸਰਕਾਰੀ ਹਸਪਤਾਲ ਸੈਕਟਰ-16, ਚੰਡੀਗੜ੍ਹ ਵਿਖੇ ਇਹ ਲੰਗਰ ਲਗਾਇਆ ਜਾ ਰਿਹਾ ਹੈ। ਉਨ੍ਹਾਂ ਸੰਗਤ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਕਿ ਜੇਕਰ ਦਸਵੰਧ ਵੱਜੋਂ ਕੋਈ ਸ਼ਰਧਾਲੂ ਸੇਵਾ ਕਰਨੀ ਚਾਹੁੰਦਾ ਹੈ ਤਾਂ ਸਮੇਂ-ਸਿਰ ਪੁਹੰਚਦੀ ਕੀਤੀ ਜਾਵੇ। ਉਨ੍ਹਾਂ ਵੱਲੋਂ ਸੰਗਤ ਨੂੰ ਲੰਗਰ ਸੇਵਾ ਵਿਚ ਹਾਜ਼ਰ ਹੋ ਕੇ ਸੇਵਾ ਕਰਨ ਦੀ ਬੇਨਤੀ ਕੀਤੀ ਗਈ ਹੈ।

Leave a Reply

Your email address will not be published. Required fields are marked *