ਮੋਹਾਲੀ “ਚ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਦਾਖਲਾ ਮੁਹਿੰਮ ਦੀ ਸ਼ੁਰੂਆਤ.
ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 29 ਜਨਵਰੀ:


ਆਮ ਆਦਮੀ ਪਾਰਟੀ ਦੀ ਦੇ ਵੱਲੋਂ ਜੋ ਵਾਅਦੇ ਪੰਜਾਬ ਦੇ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਸਨ ਉਹਨਾਂ ਨੂੰ ਉਹਨਾਂ ਦੇ ਵਿੱਚੋਂ ਸਿੱਖਿਆ ਅਤੇ ਸਿਹਤ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਸਫਲਤਾ ਪੂਰਵਕ ਕੰਮ ਜਾਰੀ ਹਨ, ਅਤੇ ਇਸੇ ਦੇ ਤਹਿਤ ਅੱਜ ਦਾਖਲਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਗੱਲ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਫੇਜ਼ ਦੋ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਹੀ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਅੱਜ ਪੰਜਾਬ ਦੇ ਵਿੱਚ 90 ਵਿਦਿਆਰਥੀ ਪ੍ਰਾਈਵੇਟ ਸਕੂਲਾਂ ਤੋਂ ਹਟ ਕੇ ਸਰਕਾਰੀ ਸਕੂਲਾਂ ਵਿੱਚ ਦਾਖਿਲ ਹੋ ਚੁੱਕਾ ਹੈ ਜਿਸ ਤੋਂ ਇਹ ਸਾਫ ਜ਼ਾਹਿਰ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਦੇ ਵਿੱਚ ਸਫਲਤਾ ਪੂਰਵਕ ਕੰਮ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਅਤੇ ਪ੍ਰਾਈਵੇਟ ਹਸਪਤਾਲਾਂ ਦੇ ਮਾਮਲੇ ਵਿੱਚ ਲੋਕਾਂ ਦੇ ਜ਼ਿਹਨ ਵਿੱਚ ਇੱਕ ਸਵਾਲ ਘਰ ਕਰ ਚੁੱਕਾ ਸੀ ਕਿ ਇਹਨਾਂ ਵਿੱਚ ਲੁੱਟ ਖਸੁੱਟ ਹੁੰਦੀ ਹੈ ਅਤੇ ਕੰਮ ਵੀ ਤਸੱਲੀ ਬਖਸ਼ ਨਹੀਂ ਹੁੰਦਾ ਜੋ ਕਿ ਗੱਲ ਪਹਿਲਾਂ ਦੀਆਂ ਸਰਕਾਰਾਂ ਵੇਲੇ ਦੀ ਹੈ, ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਜਦੋਂ ਤੋਂ ਸੂਬੇ ਦੀ ਜ਼ਿੰਮੇਵਾਰੀ ਸੰਭਾਲੀ ਗਈ ਹੈ, ਉਦੋਂ ਤੋਂ ਹੀ ਤੋਂ ਹੀ ਸੂਬੇ ਵਿਚਲੇ ਸਰਕਾਰੀ ਸਕੂਲਾਂ ਦੇ ਵਿੱਚ ਸਿੱਖਿਆ ਦਾ ਮਿਆਰ ਵਧੀਆ ਕੀਤਾ ਗਿਆ ਹੈ ਅਤੇ ਸਕੂਲਾਂ ਦੇ ਵਿੱਚ ਲੋੜੀਂਦੇ ਸਟਾਫ ਦੀ ਭਰਤੀ ਕੀਤੀ ਗਈ ਹੈ ਅਤੇ ਅਧਿਆਪਕ ਅਧਿਆਪਕਾਂ ਦੀ ਭਰਤੀ ਭਰਤੀ ਪ੍ਰਕਿਰਿਆ ਨੂੰ ਵੀ ਅਮਲੀ ਜਾਮਾ ਪਹਿਨਾਇਆ ਜਾ ਚੁੱਕਾ ਹੈ। ਉਹਨਾਂ ਕਿਹਾ ਕਿ ਸਰਕਾਰੀ ਅਧਿਆਪਕਾਂ ਨੂੰ ਪੰਜਾਬ ਦੇ ਵਿੱਚ ਵਿਦਿਆਰਥੀ ਵਰਗ ਨੂੰ ਮਿਆਰੀ ਸਿੱਖਿਆ ਦੇਣ ਦੇ ਲਈ ਵਿਦੇਸ਼ਾਂ ਵਿੱਚ ਵਿਚਲੀ ਸਿੱਖਿਆ ਪ੍ਰਣਾਲੀ ਨੂੰ ਸਮਝਣ ਦੇ ਲਈ ਭੇਜਿਆ ਜਾ ਰਿਹਾ ਜਾ ਰਿਹਾ ਹੈ। ਇਸ ਮੌਕੇ ਡਾਕਟਰ ਗਿੰਨੀ ਦੁਗਲ ਡੀ.ਈ.ਓ. ਸੈਕੰਡਰੀ, ਦਰਸ਼ਨਜੀਤ ਸਿੰਘ, ਡੀ.ਈ.ਓ.-ਪ੍ਰਾਈਮਰੀ, ਸਕੂਲ ਮੁਖੀ ਸ਼੍ਰੀਮਤੀ ਰੇਨੂ ਤਿਵਾੜੀ, ਕੁਲਦੀਪ ਸਿੰਘ ਸਮਾਣਾ, ਡਾਕਟਰ ਕੁਲਦੀਪ ਸਿੰਘ, ਕੌਂਸਲਰ ਗੁਰਮੀਤ ਕੌਰ, ਸਰਬਜੀਤ ਸਿੰਘ, ਬਲਾਕ ਪ੍ਰਧਾਨ ਹਰਮੇਸ਼ ਸਿੰਘ ਕੁੰਬੜਾ, ਜਸਪਾਲ ਸਿੰਘ ਮਟੌਰ ਵੀ ਹਾਜ਼ਰ ਸਨ।

