Breaking
www.sursaanjh.com > ਚੰਡੀਗੜ੍ਹ/ਹਰਿਆਣਾ > ਮਿਸਲ ਸਤਲੁਜ ਵੱਲੋਂ ਝੂਠੇ ਮੁਕਾਬਲਿਆਂ ਵਿਰੁੱਧ ਜ਼ੀਰੋ ਟੋਲਰੈਂਸ ਇਨਸਾਫ਼ ਲਈ ਸੰਘਰਸ਼ ਦਾ ਐਲਾਨ

ਮਿਸਲ ਸਤਲੁਜ ਵੱਲੋਂ ਝੂਠੇ ਮੁਕਾਬਲਿਆਂ ਵਿਰੁੱਧ ਜ਼ੀਰੋ ਟੋਲਰੈਂਸ ਇਨਸਾਫ਼ ਲਈ ਸੰਘਰਸ਼ ਦਾ ਐਲਾਨ

ਅਨੰਦਪੁਰ ਸਾਹਿਬ (ਸੁਰ ਸਾਂਝ ਡਾਟ ਕਾਮ ਬਿਊਰੋ), 2 ਮਾਰਚ:
ਮਿਸਲ ਸਤਲੁਜ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਅੱਜ ਅਨੰਦਪੁਰ ਸਾਹਿਬ ਵਿਖੇ ਇਕ ਵਿਸ਼ਾਲ ਲੋਕ ਇਕੱਠ ਨੂੰ ਸੰਬੋਧਨ ਕਰਦਿਆਂ ਰਣਜੀਤ ਸਿੰਘ ਦੇ ਕਤਲ ਮਾਮਲੇ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟ ਕੀਤੀ ਅਤੇ ਦ੍ਰਿੜ਼ ਸ਼ਬਦਾਂ ਵਿੱਚ ਕਿਹਾ ਕਿ ਇਹ ਕਤਲ ਅਜਾਈ ਨਹੀਂ ਜਾਣ ਦਿੱਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਮਿਸਲ ਸਤਲੁਜ ਰਣਜੀਤ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਵਿਧਾਨਕ ਅਤੇ ਲੋਕਤਾਂਤਰਿਕ ਪੱਧਰ ‘ਤੇ ਸੰਘਰਸ਼ ਕਰੇਗੀ। ਸਰਦਾਰ ਬਰਾੜ ਨੇ ਕਿਹਾ ਕਿ ਪੰਜਾਬ ਦੀ ਧਰਤੀ ‘ਤੇ ਝੂਠੇ ਮੁਕਾਬਲੇ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਉਨ੍ਹਾਂ ਦ੍ਰਿੜ਼ਤਾ ਨਾਲ ਕਿਹਾ ਸਾਡੀ ਨੀਤੀ ਝੂਠੇ ਮੁਕਾਬਲਿਆਂ ਵਿਰੁੱਧ ਜ਼ੀਰੋ ਟੋਲਰੈਂਸ ਦੀ ਹੈ ਅਤੇ ਅਸੀਂ ਇਸ ਵਰਤਾਰੇ ਨੂੰ ਕਦੇ ਵੀ ਸਵੀਕਾਰ ਨਹੀਂ ਕਰਾਂਗੇ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਾਨੂੰਨੀ ਪ੍ਰਕਿਰਿਆ ‘ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ‘ਤੇ ਦੋਸ਼ ਵੀ ਹੋਣ, ਤਾਂ ਉਸ ਨੂੰ ਕਾਨੂੰਨ ਅਨੁਸਾਰ ਅਦਾਲਤ ਅੱਗੇ ਪੇਸ਼ ਕਰਨਾ ਅਤੇ ਯੋਗ ਪ੍ਰਕਿਰਿਆ ਰਾਹੀਂ ਸਜ਼ਾ ਦੇਣਾ ਲਾਜ਼ਮੀ ਹੁੰਦਾ ਹੈ। ਉਨ੍ਹਾਂ ਕਿਹਾ ਕਿ “ਪੁਲਿਸ ਆਪ ਹੀ ਜਾਂਚ ਕਰੇ, ਆਪ ਹੀ ਜੱਜ ਬਣੇ ਅਤੇ ਆਪ ਹੀ ਫੈਸਲਾ ਸੁਣਾਵੇ – ਇਹ ਕਾਨੂੰਨੀ ਰਾਜ ਨਹੀਂ, ਸਗੋਂ ਅਨਿਆਇਕ ਪ੍ਰਣਾਲੀ ਦੀ ਨਿਸ਼ਾਨੀ ਹੈ।
ਸਰਦਾਰ ਬਰਾੜ ਨੇ ਦਾਅਵਾ ਕੀਤਾ ਕਿ ਰਣਜੀਤ ਸਿੰਘ ਦੇ ਮਾਮਲੇ ਵਿੱਚ ਨਿਆਇਕ ਪ੍ਰਕਿਰਿਆ ਨੂੰ ਲਾਂਭੇ ਰੱਖ ਕੇ ਸਿੱਧਾ ਕਤਲ ਕੀਤਾ ਗਿਆ ਅਤੇ ਪਿੰਡ ਵਿੱਚ ਤਹਿਸ-ਨਹਿਸ ਦਾ ਮਾਹੌਲ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਘਰਾਂ ਵਿੱਚ ਭੰਨਤੋੜ ਅਤੇ ਦਹਿਸ਼ਤ ਫੈਲਾਉਣ ਦੀਆਂ ਤਸਵੀਰਾਂ ਚਿੰਤਾਜਨਕ ਹਨ। ਉਨ੍ਹਾਂ ਕਿਹਾ ਕਿ “ਇਹ ਤਰੀਕਾ ਇਤਿਹਾਸ ਦੇ ਜ਼ਾਲਮ ਹਮਲਾਵਰਾਂ ਦੀ ਯਾਦ ਦਿਵਾਉਂਦਾ ਹੈ, ਨਾ ਕਿ ਕਿਸੇ ਲੋਕਤਾਂਤਰਿਕ ਪ੍ਰਸ਼ਾਸਨ ਦੀ। ਉਨ੍ਹਾਂ ਅਜਿਹੇ ਵਿਅਕਤੀਆਂ ਨੂੰ ਮਾਨਸਿਕ ਵਿਕਾਰ ਦੀ ਪ੍ਰਤੀਕਰਤੀ ਕਰਾਰ ਦਿੰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨਸਾਫ਼ ਅਤੇ ਸੱਚਾਈ ਦੀ ਲੜਾਈ ਵਿੱਚ ਇਕਜੁੱਟ ਹੋਣ। ਉਨ੍ਹਾਂ ਨੇ ਸੱਦਾ ਦਿੱਤਾ ਕਿ ਆਓ, ਅਸੀਂ ਸਾਰੇ ਰਲ ਮਿਲ ਕੇ ਨਿਆਂ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਸੰਘਰਸ਼ ਕਰੀਏ” ਉਨ੍ਹਾਂ ਨੇ ਸੱਦਾ ਦਿੱਤਾ। ਇਸ ਮੌਕੇ ਹਾਜ਼ਰ ਜਨਸਮੂਹ ਨੇ ਵੀ ਇਨਸਾਫ਼ ਦੀ ਲੜਾਈ ਨੂੰ ਜਾਰੀ ਰੱਖਣ ਅਤੇ ਸੰਵਿਧਾਨਕ ਹੱਕਾਂ ਦੀ ਰੱਖਿਆ ਲਈ ਸਾਥ ਦੇਣ ਦਾ ਭਰੋਸਾ ਦਿਵਾਇਆ।

Leave a Reply

Your email address will not be published. Required fields are marked *