ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਅਪ੍ਰੈਲ:


ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਅਕਾਦਮੀ ਆਫ਼ ਨੈਸ਼ਨਲ ਲਿਟਰੇਚਰ ਐਂਡ ਕਲਚਰ (ਰਜਿ.) ਇੰਡੀਆ ਦੇ ਸਹਿਯੋਗ ਨਾਲ 16 ਅਪ੍ਰੈਲ, 2026 ਦਿਨ ਵੀਰਵਾਰ ਨੂੰ ਸਵੇਰੇ 10.30 ਵਜੇ, ਸੈਣੀ ਭਵਨ, ਸੈਕਟਰ-24, ਚੰਡੀਗੜ੍ਹ ਵਿਖੇ ਇੱਕ ਸ਼ਾਨਦਾਰ ਪੁਸਤਕ ਲੋਕ ਅਰਪਣ ਅਤੇ ਕਵੀ ਦਰਬਾਰ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਪ੍ਰਸਿੱਧ ਸਾਹਿਤਕਾਰ ਡਾ. ਪੰਨਾ ਲਾਲ ਮੁਸਤਫਾਬਾਦੀ ਦੀ ਪੁਸਤਕ ‘‘ਮੇਰੇ ਸਮੇਂ ਦਾ ਪੰਜਾਬ” ਦਾ ਲੋਕ ਅਰਪਣ ਕੀਤਾ ਜਾਵੇਗਾ।
ਇਸ ਸਮਾਗਮ ਦੇ ਮੁੱਖ ਮਹਿਮਾਨ ਪ੍ਰਸਿੱਧ ਗੀਤਕਾਰ ਅਤੇ ਸੀਨੀਅਰ ਪੱਤਰਕਾਰ ਸ੍ਰੀ ਸਮਸ਼ੇਰ ਸਿੰਘ ਸੰਧੂ ਹੋਣਗੇ, ਜਦੋਂ ਕਿ ਸ੍ਰੀ ਸੁਭਾਸ਼ ਭਾਸਕਰ, ਸਕੱਤਰ ਚੰਡੀਗੜ੍ਹ ਸਾਹਿਤ ਅਕਾਦਮੀ ਅਤੇ ਪ੍ਰਸਿੱਧ ਸਾਹਿਤਕਾਰ ਸ੍ਰੀ ਪ੍ਰੇਮ ਵਿਜ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ ਕਰਨਗੇ। ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਪ੍ਰਧਾਨ ਪ੍ਰਿੰ.ਬਹਾਦਰ ਸਿੰਘ ਗੋਸਲ ਸਮਾਗਮ ਦੀ ਪ੍ਰਧਾਨਗੀ ਕਰਨਗੇ। ਪੁਸਤਕ ‘ਤੇ ਪਰਚਾ ਸਾਬਕਾ ਡਿਪਟੀ ਸੈਕਟਰੀ ਪੰਜਾਬ ਸਰਕਾਰ ਸ੍ਰੀ ਰਾਜ ਕੁਮਾਰ ਸਾਹੋਵਾਲੀਆ ਪੜ੍ਹਨਗੇ। ਸਮਾਗਮ ਵਿਚ ਕਵੀ ਦਰਬਾਰ ਵਿੱਚ ਹਾਜ਼ਰੀ ਭਰਨ ਲਈ ਟ੍ਰਾਈਸਿਟੀ ਦੇ ਪ੍ਰਮੁੱਖ ਕਵੀ, ਸਾਹਿਤਕਾਰ, ਗੀਤਕਾਰ ਅਤੇ ਬੁੱਧੀਜੀਵੀ ਭਾਗ ਲੈਣਗੇ। ਪ੍ਰਿੰ. ਬਹਾਦਰ ਸਿੰਘ ਗੋਸਲ ਨੇ ਦੱਸਿਆ ਕਿ ਸੰਸਥਾ ਦੇ ਅਹੁਦੇਦਾਰਾਂ ਵਲੋਂ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਜਾਵੇਗਾ।

