Breaking
www.sursaanjh.com > ਸਿੱਖਿਆ > ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ – ਮਲੇਰੀਆ ਬਾਰੇ ਜਾਗਰੂਕ ਹੋਣਾ ਜਰੂਰੀ – ਐੱਸਐਮਓ

ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ – ਮਲੇਰੀਆ ਬਾਰੇ ਜਾਗਰੂਕ ਹੋਣਾ ਜਰੂਰੀ – ਐੱਸਐਮਓ

ਮੋਗਾ (ਸੁਰ ਸਾਂਝ ਡਾਟ ਕਾਮ ਬਿਊਰੋ), 27 ਅਪ੍ਰੈਲ:
ਸਿਵਲ ਸਰਜਨ ਡਾਕਟਰ ਰਮਨਦੀਪ ਸਿੰਗਲਾ ਦੇ ਨਿਰਦੇਸ਼ਾਂ ਅਨੁਸਾਰ ਤੇ ਡਾ ਨਿਸ਼ਾ ਬਾਂਸਲ ਸੀਨੀਅਰ ਮੈਡੀਕਲ ਅਫ਼ਸਰ ਢੁੱਡੀਕੇ ਦੀ ਰਹਿਨੁਮਾਈ ਹੇਠ ਅੱਜ 25 ਅਪ੍ਰੈਲ ਨੂੰ ਵਿਸ਼ਵ ਮਲੇਰੀਆ ਦਿਵਸ ਸਰਕਾਰੀ ਹਾਈ ਸਕੂਲ ਮੱਲੀਆਂਵਾਲਾ ਵਿਖੇ ਮਨਾਇਆ ਗਿਆ ।ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੂੰ ਹਰਦੀਪ ਸਿੰਘ ਮਪਹਵ(ਮ) ਨੇ ਮਲੇਰੀਆ ਬਿਮਾਰੀ ਤੋਂ ਬਚਾਅ ਅਤੇ ਇਸ ਦੇ ਇਲਾਜ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਹੈਲਥ ਟੀਮ ਨੇ ਦੱਸਿਆ ਕਿ ਮਲੇਰੀਆ ਇੱਕ ਮੱਛਰਾਂ ਰਾਹੀਂ ਫੈਲਣ ਵਾਲੀ ਬਿਮਾਰੀ ਹੈ, ਜੋ ਖਾਸ ਕਰਕੇ ਗੰਦੇ ਪਾਣੀ ਵਿੱਚ ਪੈਦਾ ਹੋਣ ਵਾਲੇ ਮੱਛਰਾਂ ਨਾਲ ਫੈਲਦੀ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਕਿ ਘਰਾਂ ਦੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿਓ, ਮੱਛਰਦਾਨੀ ਦੀ ਵਰਤੋਂ ਕਰੋ ਅਤੇ ਪੂਰੀ ਬਾਂਹਾਂ ਵਾਲੇ ਕੱਪੜੇ ਪਹਿਨੋ।
ਇਸ ਦੌਰਾਨ ਵਿਦਿਆਰਥੀਆਂ ਨੂੰ ਮਲੇਰੀਆ ਦੇ ਲੱਛਣ ਜਿਵੇਂ ਬੁਖਾਰ, ਕੰਬਣੀ, ਪਸੀਨਾ ਆਉਣਾ ਆਦਿ ਬਾਰੇ ਵੀ ਜਾਣੂ ਕਰਵਾਇਆ ਗਿਆ ਅਤੇ ਕਿਸੇ ਵੀ ਲੱਛਣ ਦੇ ਦਿਖਾਈ ਦੇਣ ’ਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ ਗਈ। ਪ੍ਰੋਗਰਾਮ ਦੌਰਾਨ ਹੈਡਟੀਚਰ ਰਮਨ ਕੁਮਾਰ ਨੇ ਵਿਦਿਆਰਥੀਆਂ ਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਸਫ਼ਾਈ ਰੱਖਣ ਅਤੇ ਪਿੰਡ ਵਿੱਚ ਮਲੇਰੀਆ ਰੋਕਥਾਮ ਬਾਰੇ ਹੋਰ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਨਵਦੀਪ ਕੌਰ ਮਪਹਵ (ਫ), ਆਧਿਆਪਕ ਰਾਵਿੰਦਰਪਾਲ ਸਿੰਘ, ਮੈਡਮ ਹਰਦੀਪ ਕੌਰ, ਆਸ਼ਾ ਵਰਕਰ ਬਲਜੀਤ ਕੌਰ ਹਾਜ਼ਿਰ ਸਨ।

Leave a Reply

Your email address will not be published. Required fields are marked *