ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਜੁਲਾਈ:


ਜੰਤਰ-ਮੰਤਰ ਉੱਤੇ ਨੌਜਵਾਨ ਬੱਚਿਆਂ ਦੀ ਪੀੜ ਨੂੰ ਸਮਝੇ ਬਿਨਾਂ ਪੁਲਿਸ ਵੱਲੋਂ ਕੀਤੇ ਜ਼ੁਲਮ ਨੂੰ ਸਮਾਜ ਦੇ ਹਰ ਵਰਗ ਨੇ ਨਕਾਰਿਆ ਹੈ। ਇਸ ਸਬੰਧੀ ਚੰਡੀਗੜ੍ਹ ਗੁਰਦੁਆਰਾ ਅਸਥਾਪਨ ਕਮੇਟੀ ਦੇ ਜਨਰਲ ਸਕੱਤਰ ਗੁਰਜੋਤ ਸਿੰਘ ਸਾਹਨੀ ਨੇ ਕਿਹਾ ਹੈ ਕਿ ਉਹ ਵਿਦਿਆਰਥੀਆਂ ਦੇ ਹਰ ਤਰ੍ਹਾਂ ਦੇ ਅੰਦੋਲ਼ਨ ਉਨ੍ਹਾਂ ਦੇ ਨਾਲ਼ ਖੜ੍ਹੇ ਰਹੇ ਹਨ। ਉਹਨਾਂ ਕਿਹਾ ਕਿ ਜਿਸ ਤਰੀਕੇ ਨਾਲ ਵਿਦਿਆਰਥੀਆਂ ਉੱਤੇ ਤਸ਼ੱਦਦ ਕੀਤਾ ਗਿਆ ਹੈ, ਇਹ ਬਿਲਕੁਲ ਗਲਤ ਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਗੁਰਦੁਆਰਾ ਅਸਥਾਪਨ ਕਮੇਟੀ ਇਸ ਦੀ ਪੂਰਜ਼ੋਰ ਨਿਖੇਧੀ ਕਰਦੀ ਹੈ।
ਉਹਨਾਂ ਕਿਹਾ ਕਿ ਸਾਨੂੰ ਸਮੁੱਚੇ ਮਸਲੇ ਮਿਲ ਬੈਠ ਕੇ ਅਤੇ ਨੌਜਵਾਨ ਵਰਗ ਦੀ ਸੋਚ ਨੂੰ ਸਾਹਮਣੇ ਰੱਖ ਕੇ ਕਰਨੇ ਚਾਹੀਦੇ ਹਨ, ਕਿਉਂਕਿ ਨੌਜਵਾਨ ਵਰਗ ਹੀ ਸਾਡਾ ਆਉਣ ਵਾਲਾ ਭਵਿੱਖ ਹੈ। ਅਸੀਂ ਜਿਸ ਤਰ੍ਹਾਂ ਦੀ ਗੁੜਤੀ ਇਹਨਾਂ ਨੂੰ ਦੇਵਾਂਗੇ, ਉਸੇ ਤਰ੍ਹਾਂ ਦਾ ਹੀ ਸਾਡਾ ਆਉਣ ਵਾਲਾ ਭਵਿੱਖ ਹੋਵੇਗਾ। ਇਹ ਇਸ ਤਰ੍ਹਾਂ ਹੀ ਆਉਣ ਵਾਲੇ ਸਮੇਂ ਵਿੱਚ ਕੰਮ ਕਰਨਗੇ। ਇਸ ਮੌਕੇ ਨਵੇਂ ਚੁਣੇ ਪ੍ਰਧਾਨ ਅਮਰਜੀਤ ਸਿੰਘ ਚੱਡਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ, ਜਿੱਥੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਚੱਡਾ, ਗੁਰਿੰਦਰ ਸਿੰਘ ਉਬਰਾਏ, ਪਰਮਦੀਪ ਸਿੰਘ ਭਬਾਤ, ਚਰਨਜੀਤ ਸਿੰਘ ਵਿੱਲੀ, ਜਸਬੀਰ ਸਿੰਘ ਉੱਪਰ, ਵਿੱਕੀ ਚੱਡਾ, ਦਲੀਪ ਸਿੰਘ, ਮਨਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਸਥਾਪਨ ਕਮੇਟੀ ਦੇ ਮੈਂਬਰ ਹਾਜ਼ਰ ਸਨ।

