ਪੰਜਾਬ ਸਿਵਲ ਸਕੱਤਰੇਤ ਦੀਆਂ ਐਸੋਸੀਏਸ਼ਨਾਂ ਦੇ ਪ੍ਰਮੁੱਖ ਮੁਲਾਜ਼ਮ ਆਗੂਆਂ/ ਮੈਂਬਰਾਂ ਵੱਲੋਂ ਮਾਣਯੋਗ ਮੁੱਖ ਸਕੱਤਰ ਪੰਜਾਬ ਸ੍ਰੀ ਅਨੁਰਾਗ ਵਰਮਾ ਨੂੰ ਮੁਬਾਰਕ ਦਿੱਤੀ ਗਈ


ਮੁੱਖ ਸਕੱਤਰ ਪੰਜਾਬ ਸ੍ਰੀ ਅਨੁਰਾਗ ਵਰਮਾ ਵੱਲੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲਣ ਉਪਰੰਤ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।
ਉਹ ਦੁਰਗਿਆਣਾ ਮੰਦਿਰ ਅਤੇ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਵੀ ਹੋਏ ਨਤਮਸਤਕ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 3 ਜੁਲਾਈ:
ਪੰਜਾਬ ਸਿਵਲ ਸਕੱਤਰੇਤ ਦੀਆਂ ਵੱਖ ਵੱਖ ਐਸੋਸੀਏਸ਼ਨਾਂ ਦੇ ਪ੍ਰਮੁੱਖ ਮੁਲਾਜ਼ਮ ਆਗੂਆਂ/ ਮੈਂਬਰਾਂ ਵੱਲੋਂ ਮਾਣਯੋਗ ਮੁੱਖ ਸਕੱਤਰ ਪੰਜਾਬ ਸ੍ਰੀ ਅਨੁਰਾਗ ਵਰਮਾ ਨੂੰ ਨਿੱਜੀ ਪੱਧਰ ਤੇ ਮਿਲ਼ਦਿਆਂ ਗੁਲਦਸਤੇ ਭੇਂਟ ਕੀਤੇ ਗਏ ਅਤੇ ਉਨ੍ਹਾਂ ਨੂੰ ਹਾਸਲ ਹੋਏ ਇਸ ਸਿਰਮੌਰ ਰੁਤਬੇ ਲਈ ਮੁਬਾਰਕ ਪੇਸ਼ ਕੀਤੀ ਗਈ।
ਜ਼ਿਕਰਯੋਗ ਹੈ ਕਿ ਮਾਣਯੋਗ ਮੁੱਖ ਸਕੱਤਰ ਪੰਜਾਬ ਸ੍ਰੀ ਅਨੁਰਾਗ ਵਰਮਾ ਵੱਲੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲਣ ਉਪਰੰਤ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਉਹ ਪਰਿਵਾਰ ਸਮੇਤ ਦੁਰਗਿਆਣਾ ਮੰਦਿਰ ਅਤੇ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਵੀ ਹੋਏ ਨਤਮਸਤਕ ਹੋਏ। ਮਿਲਣਸਾਰ ਉੱਚ ਅਧਿਕਾਰੀ ਵਜੋਂ ਜਾਣੇ ਜਾਂਦੇ ਸ੍ਰੀ ਵਰਮਾ ਤੋਂ ਮੁਲਾਜ਼ਮ ਜਥੇਬੰਦੀਆਂ ਨੂੰ ਭਰਪੂਰ ਆਸਾਂ ਹਨ।

