ਸੀਨੀਅਰ ਆਈਏਐਸ ਅਧਿਕਾਰੀ ਸ੍ਰੀ ਗੁਰਕੀਰਤ ਕਿਰਪਾਲ ਸਿੰਘ ਨੇ ਅੱਜ ਬਤੌਰ ਸਕੱਤਰ ਗ੍ਰਹਿ ਮਾਮਲੇ ਅਹੁਦੇ ਸੰਭਾਲ਼ਿਆ


ਪੰਜਾਬ ਸਿਵਲ ਸਕੱਤਰੇਤ ਦੇ ਸੀਨੀਅਰ ਅਧਿਕਾਰੀਆਂ/ ਕਰਮਚਾਰੀਆਂ ਵੱਲੋਂ ਉਨ੍ਹਾਂ ਨੂੰ ਮੁਬਾਰਕਬਾਦ ਪੇਸ਼ ਕੀਤੀ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਜੁਲਾਈ:
ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਦੇ ਸੀਨੀਅਰ ਅਧਿਕਾਰੀ ਅਤੇ ਕਰਮਚਾਰੀਆਂ ਵੱਲੋ ਸ੍ਰੀ ਗੁਰਕੀਰਤ ਕਿਰਪਾਲ ਸਿੰਘ ਆਈਏਐਸ ਨੂੰ ਸਕੱਤਰ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਪੰਜਾਬ ਦਾ ਅਹੁਦਾ ਸੰਭਾਲਣ ਤੇ ਮੁਬਾਰਕ ਦਿੱਤੀ ਗਈ। ਜ਼ਿਕਰਯੋਗ ਹੈ ਕਿ ਸ੍ਰੀ ਗੁਰਕੀਰਤ ਕਿਰਪਾਲ ਸਿੰਘ ਇਸ ਤੋਂ ਪਹਿਲਾਂ ਵੀ ਬਹੁਤ ਅਹਿਮ ਅਹੁਦਿਆਂ ‘ਤੇ ਕੰਮ ਕਰ ਚੁੱਕੇ ਹਨ।

