www.sursaanjh.com > ਚੰਡੀਗੜ੍ਹ/ਹਰਿਆਣਾ > ਸ੍ਰੋਮਣੀ ਅਕਾਲੀ ਦਲ ਵੱਲੋਂ ਆਰੰਭੀ ਪੰਜਾਬ ਬਚਾਓ ਯਾਤਰਾ ਵਿਧਾਨ ਸਭਾ ਹਲਕਾ ਨਾਭਾ ਤੇ ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਵਿੱਚ ਪੁੱਜੀ – ਰਾਜੂ ਖੰਨਾ

ਸ੍ਰੋਮਣੀ ਅਕਾਲੀ ਦਲ ਵੱਲੋਂ ਆਰੰਭੀ ਪੰਜਾਬ ਬਚਾਓ ਯਾਤਰਾ ਵਿਧਾਨ ਸਭਾ ਹਲਕਾ ਨਾਭਾ ਤੇ ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਵਿੱਚ ਪੁੱਜੀ – ਰਾਜੂ ਖੰਨਾ

ਸ੍ਰੋਮਣੀ ਅਕਾਲੀ ਦਲ ਵੱਲੋਂ ਆਰੰਭੀ ਪੰਜਾਬ ਬਚਾਓ ਯਾਤਰਾ ਵਿਧਾਨ ਸਭਾ ਹਲਕਾ ਨਾਭਾ ਤੇ ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਵਿੱਚ ਪੁੱਜੀ – ਰਾਜੂ ਖੰਨਾ
ਪਟਿਆਲ਼ਾ (ਸੁਰ ਸਾਂਝ ਡਾਟ ਕਾਮ ਬਿਊਰੋ), 10 ਅਪਰੈਲ:
ਅੱਜ ਪੰਜਾਬ ਬਚਾਓ ਯਾਤਰਾ ਵਿਧਾਨ ਸਭਾ ਹਲਕਾ ਨਾਭਾ ਤੇ ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਵਿੱਚ ਪੁੱਜੀ, ਜਿਥੇ ਹਲਕਾ ਇੰਚਾਰਜ ਨਾਭਾ ਮੱਖਣ ਸਿੰਘ ਲਾਲਕਾ ਤੇ ਹਲਕਾ ਇੰਚਾਰਜ ਪਟਿਆਲਾ ਦਿਹਾਤੀ ਜਸਪਾਲ ਸਿੰਘ ਬਿੱਟੂ ਚੱਠਾ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦਾ ਟਰੈਕਟਰਾਂ, ਮੋਟਰਸਾਈਕਲਾਂ,  ਕਾਰਾਂ, ਜੀਪਾਂ ਆਦਿ ਦੇ ਵੱਡੇ ਕਾਫ਼ਲਿਆਂ ਨਾਲ ਫੁੱਲਾਂ ਦੀ ਵਰਖਾ ਕਰਦੇ ਹੋਏ ਦੋਵਾਂ ਹਲਕਿਆਂ ਅੰਦਰ ਭਰਵਾਂ ਸਵਾਗਤ ਕੀਤਾ ਗਿਆ।
ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸ. ਸੁਰਜੀਤ ਸਿੰਘ ਰੱਖੜਾ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸਾਬਕਾ ਮੰਤਰੀ ਐਨ ਕੇ ਸ਼ਰਮਾ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸ਼ਰਨਜੀਤ ਸਿੰਘ ਚਨਾਰਥਲ ਜ਼ਿਲ੍ਹਾ ਪ੍ਰਧਾਨ ਫਤਿਹਗੜ੍ਹ ਸਾਹਿਬ, ਅਮਿਤ ਸਿੰਘ ਰਾਠੀ ਜ਼ਿਲ੍ਹਾ ਪ੍ਰਧਾਨ ਪਟਿਆਲਾ ਸ਼ਹਿਰੀ, ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਅੰਮ੍ਰਿਤ ਸਿੰਘ ਲੰਗ, ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਪਟਿਆਲਾ ਦਿਹਾਤੀ, ਕਰਨ ਸਾਹਨੀ, ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਸ਼ਹਿਰੀ ਪਟਿਆਲਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਤੇ ਆਗੂ ਮੌਜੂਦ ਸਨ।

Leave a Reply

Your email address will not be published. Required fields are marked *