www.sursaanjh.com > ਅੰਤਰਰਾਸ਼ਟਰੀ > ਪੰਜਾਬ ਸਾਹਿਤ ਅਕਾਡਮੀ ਅਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਵਿਸਾਖੀ ਨੂੰ ਸਮਰਪਿਤ ਅੰਤਰਰਾਸ਼ਟਰੀ ਵੈਬੀਨਾਰ ਯਾਦਗਾਰੀ ਪੈੜਾਂ ਛੱਡਦਾ ਹੋਇਆ ਸਮਾਪਤ ਹੋਇਆ – ਰਮਿੰਦਰ ਰੰਮੀ

ਪੰਜਾਬ ਸਾਹਿਤ ਅਕਾਡਮੀ ਅਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਵਿਸਾਖੀ ਨੂੰ ਸਮਰਪਿਤ ਅੰਤਰਰਾਸ਼ਟਰੀ ਵੈਬੀਨਾਰ ਯਾਦਗਾਰੀ ਪੈੜਾਂ ਛੱਡਦਾ ਹੋਇਆ ਸਮਾਪਤ ਹੋਇਆ – ਰਮਿੰਦਰ ਰੰਮੀ

ਪੰਜਾਬ ਸਾਹਿਤ ਅਕਾਡਮੀ ਅਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਵਿਸਾਖੀ ਨੂੰ ਸਮਰਪਿਤ ਅੰਤਰਰਾਸ਼ਟਰੀ ਵੈਬੀਨਾਰ ਯਾਦਗਾਰੀ ਪੈੜਾਂ ਛੱਡਦਾ ਹੋਇਆ ਸਮਾਪਤ ਹੋਇਆ – ਰਮਿੰਦਰ ਰੰਮੀ
ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 17 ਅਪਰੈਲ:
ਪਿਛਲੇ ਦਿਨੀਂ ਪੰਜਾਬ ਸਾਹਿਤ ਅਕਾਦਮੀ ਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਵਿਸਾਖੀ ਨੂੰ ਸਮਰਪਿਤ ਅੰਤਰਰਾਸ਼ਟਰੀ ਕਾਵਿ ਮਿਲਣੀ  ਵੈਬੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸੰਸਾਰ ਭਰ ਵਿੱਚੋਂ ਨਾਮਵਰ ਸ਼ਖ਼ਸੀਅਤਾਂ ਨੇ ਆਪਣੀ ਸ਼ਾਮੂਲੀਅਤ ਕੀਤੀ। ਵੈਬੀਨਾਰ ਦਾ ਸੰਚਾਲਨ ਅੰਤਰਰਾਸ਼ਟਰੀ ਸਾਹਿਤਕ ਸਾਂਝਾ ਦੇ ਸਰਪ੍ਰਸਤ ਸੁਰਜੀਤ ਕੌਰ ਨੇ ਕੀਤਾ, ਜੋ ਬਹੁਤ ਕਾਬਿਲੇ ਤਾਰੀਫ਼ ਸੀ। ਉਹ ਬਹੁਤ ਸਹਿਜ ਵਿੱਚ ਪ੍ਰੋਗਰਾਮ ਕਰਦੇ ਹਨ। ਉਹਨਾਂ ਨੇ ਪੰਜਾਬ ਸਾਹਿਤ ਅਕਾਦਮੀ ਅਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੇ ਹੋ ਰਹੇ ਪ੍ਰੋਗਰਾਮਾਂ ਦੀ ਜਾਣਕਾਰੀ ਦਿੱਤੀ ਤੇ ਡਾ. ਸਰਬਜੀਤ ਕੌਰ ਸੋਹਲ ਨੂੰ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਨ ਲਈ ਕਿਹਾ।
ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ ਡਾ .ਸਰਬਜੀਤ ਕੌਰ ਸੋਹਲ ਨੇ ਇਸ ਮੌਕੇ ਸਭ ਨੂੰ ਜੀ ਆਇਆਂ ਆਖਿਆ ਤੇ ਉਹਨਾਂ ਰਮਿੰਦਰ ਵਾਲੀਆ ਰੰਮੀ ਦੇ ਯਤਨਾਂ ਦੀ ਸ਼ਲਾਘਾ ਕੀਤੀ, ਜੋਕਿ ਚਾਰ ਸਾਲ ਤੋਂ ਲਗਾਤਾਰ ਇਹ ਪ੍ਰੋਗਰਾਮ ਕਰਾ ਰਹੇ ਹਨ। ਉਹਨਾਂ ਨੇ ਪੰਜਾਬ ਸਾਹਿਤ ਅਕਾਦਮੀ ਦੇ ਹੋ ਰਹੇ ਪ੍ਰੋਗਰਾਮਾਂ ਦੀ ਜਾਣਕਾਰੀ ਦਿੱਤੀ ਅਤੇ ਬਹੁਤ ਜਾਣਕਾਰੀ ਭਰਪੂਰ ਵਿਚਾਰ ਸਾਂਝੇ ਕੀਤੇ। ਰਿੰਟੂ ਭਾਟੀਆ ਨੇ ਆਪਣੀ ਸੁਰੀਲੀ ਅਵਾਜ਼ ਵਿੱਚ (ਮਿੱਤਰ ਪਿਆਰੇ ਨੂੰ) ਸ਼ਬਦ ਗਾਇਨ ਕਰਕੇ ਪ੍ਰੋਗਰਾਮ ਦਾ ਆਗਾਜ਼ ਕੀਤਾ। ਵਿਸਾਖੀ ਨੂੰ ਸਮਰਪਿਤ ਇਸ ਪ੍ਰੋਗਰਾਮ ਵਿੱਚ ਸਾਰੇ ਹੀ ਕਵੀ ਵਿਸ਼ੇਸ਼ ਮਹਿਮਾਨ ਸਨ, ਜਿਹਨਾਂ ਵਿੱਚ  ਡਾ. ਅਮਨਦੀਪ ਕੌਰ ਬਰਾੜ, ਡਾ. ਸੁਰਿੰਦਰਜੀਤ ਕੌਰ, ਸੁਜਾਨ ਸਿੰਘ ਸੁਜਾਨ, ਕਰਮਜੀਤ ਸਿੰਘ ਨੂਰ, ਮਨਜੀਤ ਸਿੰਘ ਚਾਤ੍ਰਿਕ, ਹਰਦਿਆਲ ਸਿੰਘ ਝੀਤਾ, ਮਲਕੀਤ ਸਿੰਘ ਨਿਮਾਣਾ, ਗੁਰਮੀਤ ਸਿੰਘ ਰੰਧਾਵਾ ਗੀਤਕਾਰ, ਰਮਨੀ ਸੁਜਾਨਪੁਰ, ਮਨਦੀਪ ਕੌਰ ਪ੍ਰੀਤ ਮੁਕੇਰੀਆਂ, ਪਰਜਿੰਦਰ ਕਲੇਰ ਅਤੇ ਅੰਜੂ ਬਾਲਾ ਅਨੰਦਪੁਰ ਸਾਹਿਬ।
ਹਰ ਵਾਰ ਦੀ ਤਰਾਂ ਇਸ ਵਾਰ ਵੀ ਬਹੁਤ ਸਾਰੇ ਨਵੇਂ ਕਵੀਆਂ ਨੂੰ ਪ੍ਰੋਗਰਾਮ ਵਿੱਚ ਲਿਆ ਗਿਆ ਸੀ, ਜਿਨ੍ਹਾਂ ਵਿੱਚ ਬਹੁਤ ਸਾਰੇ ਪੰਥਕ ਕਵੀ ਵੀ ਸ਼ਾਮਿਲ ਸਨ। ਸੱਭ ਦੀਆਂ ਰਚਨਾਵਾਂ ਬਹੁਤ ਹੀ ਪਿਆਰੀਆਂ ਤੇ ਉੱਚ ਪਾਏ ਦੀਆਂ ਸਨ। ਸੱਭ ਨੇ ਅਲੱਗ ਹੀ ਅੰਦਾਜ਼ ਵਿੱਚ ਆਪਣੀਆਂ ਰਚਨਾਵਾਂ ਨੂੰ ਪੇਸ਼ ਕੀਤਾ। ਮਨਜੀਤ ਸਿੰਘ ਚਾਤ੍ਰਿਕ ਜੀ ਨੇ ਬਹੁਤ ਹੀ ਵਿਲੱਖਣ ਤੇ ਜੋਸ਼ੀਲੇ ਅੰਦਾਜ਼ ਵਿੱਚ ਆਪਣੀ ਰਚਨਾ ਨੂੰ ਇਸ ਤਰਾਂ ਪੇਸ਼ ਕੀਤਾ ਕਿ ਹਰ ਕੋਈ ਵਿਸਮਾਦੀ ਰੰਗ ਵਿੱਚ ਰੰਗਿਆ ਗਿਆ।    ਸ. ਅਜੈਬ ਸਿੰਘ ਚੱਠਾ, ਗੁਰਚਰਨ ਸਿੰਘ ਜੋਗੀ, ਡਾ. ਬਲਜੀਤ ਕੌਰ ਰਿਆੜ, ਪ੍ਰੋ. ਡਾ. ਨਵਰੂਪ ਕੌਰ, ਡਾ. ਅਮਰ ਜੋਤੀ ਮਾਂਗਟ, ਡਾ. ਪੁਸ਼ਵਿੰਦਰ ਕੌਰ ਨੇ ਆਪਣੇ ਵਿਚਾਰ ਸਾਂਝੇ ਕੀਤੇ।
ਸ. ਮਲੂਕ ਸਿੰਘ ਕਾਹਲੋਂ ਨੇ ਪ੍ਰੋਗਰਾਮ ਨੂੰ ਸਮ-ਅੱਪ ਕੀਤਾ ਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਵੀ ਕੀਤਾ। ਉਹਨਾਂ ਕਿਹਾ ਕਿ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਤੇ ਪੰਜਾਬ ਸਾਹਿਤ ਅਕਾਦਮੀ ਵੱਲੋਂ ਕਰਾਏ ਜਾ ਰਹੇ ਇਹ ਪ੍ਰੋਗਰਾਮ ਬਹੁਤ ਹੀ ਵਧੀਆ ਹੁੰਦੇ ਹਨ ਤੇ ਕਵੀ ਤੇ ਉਹਨਾਂ ਦੀਆਂ ਰਚਨਾਵਾਂ ਤੇ ਪੇਸ਼ਕਾਰੀ ਬਾਕਮਾਲ ਹੁੰਦੀ ਹੈ। ਪ੍ਰੋਗਰਾਮ ਤੇ ਕਵੀਆਂ ਦੀਆਂ ਰਚਨਾਵਾਂ ਐਨੀਆਂ ਵਧੀਆ ਸੀ ਕਿ ਇਹ ਵੈਬੀਨਾਰ ਯਾਦਗਾਰੀ ਪੈੜਾਂ ਛੱਡਦਾ ਹੋਇਆ ਸਮਾਪਤ ਹੋਇਆ। ਇਸ ਵਾਰ ਵੀ ਦੁਨੀਆਂ ਭਰ ਵਿੱਚੋਂ ਬਹੁਤ ਸਾਰੀਆਂ ਨਾਮਵਰ ਅਦਬੀ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਰਮਿੰਦਰ ਰੰਮੀ ਨੇ ਸਭ ਪ੍ਰਬੰਧਕਾਂ ਤੇ ਹਾਜ਼ਰੀਨ ਮੈਂਬਰਜ਼ ਦਾ ਧੰਨਵਾਦ ਕੀਤਾ ਤੇ ਸਪੈਸ਼ਲ ਧੰਨਵਾਦ ਡਾ. ਸਰਬਜੀਤ ਕੌਰ ਸੋਹਲ ਦਾ ਜਿਹਨਾਂ ਦੀ ਯੋਗ ਅਗਵਾਈ ਵਿੱਚ 4 ਸਾਲਾਂ ਤੋਂ ਲਗਾਤਾਰ ਪ੍ਰੋਗਰਾਮ ਹੋ ਰਹੇ ਹਨ।
ਰਮਿੰਦਰ ਰੰਮੀ ਫ਼ਾਊਂਡਰ ਤੇ ਪ੍ਰਬੰਧਕ, ਅੰਤਰਰਾਸ਼ਟਰੀ ਸਾਹਿਤਕ ਸਾਂਝਾਂ।

Leave a Reply

Your email address will not be published. Required fields are marked *