ਲਕਸ਼ਮੀ ਤਾਰਾ ਰਾਠੌਰ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਚੰਡੀਗੜ੍ਹ 14 ਮਈ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ):


ਲਕਸ਼ਮੀ ਤਾਰਾ ਰਾਠੌਰ ਪਬਲਿਕ ਸਕੂਲ ਸਿਆਲਬਾ-ਮਾਜਰੀ ਦਾ ਪਹਿਲਾਂ ਦੀ ਤਰ੍ਹਾਂ ਇਸ ਵਾਰ ਵੀ ਦਸਵੀਂ ਤੇ ਬਾਰਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਦਸਵੀਂ ਜਮਾਤ ਦਾ ਨਤੀਜਾ 100% ਰਿਹਾ। ਰਵਨੀਤ ਕੌਰ ਨੇ 95.4% ਨਾਲ ਪਹਿਲਾ ਦਰਜਾ, ਮੰਨਤ ਨੇ 95.2% ਨੰਬਰ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਜਸਪ੍ਰੀਤ ਕੌਰ ਨੇ 88% ਨਾਲ ਤੀਜਾ ਦਰਜਾ ਹਾਸਲ ਕਰਕੇ ਆਪਣੇ ਸਕੂਲ, ਮਾਤਾ-ਪਿਤਾ ਤੇ ਅਧਿਆਪਕਾਂ ਦਾ ਨਾਂਅ ਰੌਸ਼ਨ ਕੀਤਾ। ਰਵਨੀਤ ਕੌਰ ਨੇ ਪੰਜਾਬੀ ਵਿਚ 99 ਅੰਕ ਸਮਾਜਿਕ ਸਿਖਿਆ ਵਿਚ 98ਅੰਕ ਅਤੇ ਮੰਨਤ ਨੇ ਹਿੰਦੀ ਵਿਚ 95ਅੰਕ ਪ੍ਰਾਪਤ ਕਰਕੇ ਮੈਰਿਟ ਵਿਚ ਸਥਾਨ ਹਾਸਲ ਕੀਤਾ।
ਬਾਰਵੀਂ ਜਮਾਤ ਦੇ ਮੈਡੀਕਲ ਅਤੇ ਨਾਨ-ਮੈਡੀਕਲ ਦੇ ਵਿਦਿਆਰਥੀਆਂ ਦਾ ਨਤੀਜਾ 100% ਰਿਹਾ। ਮੀਨਾਕਸ਼ੀ ਨੇ 81.2% ਨਾਲ ਪਹਿਲਾਂ ਮਹਿਕਪ੍ਰੀਤ ਕੌਰ ਅਤੇ ਹਰਪ੍ਰੀਤ ਸਿੰਘ ਬਾਜਵਾ ਦੋਹਾਂ ਵਿਦਿਆਰਥੀਆਂ ਨੇ 78.8% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਕਿਰਨਪ੍ਰੀਤ ਕੌਰ ਨੇ 78.4% ਨਾਲ ਤੀਜਾ ਦਰਜਾ ਹਾਸਿਲ ਕੀਤਾ।

