www.sursaanjh.com > ਚੰਡੀਗੜ੍ਹ/ਹਰਿਆਣਾ > ਪਿੰਡ ਪੜੌਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ

ਪਿੰਡ ਪੜੌਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ

ਪਿੰਡ ਪੜੌਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ
ਚੰਡੀਗੜ੍ਹ 18 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਾਹਿਬਜ਼ਾਦਾ ਫਤਹਿ ਸਿੰਘ ਵੈਲਫੇਅਰ ਸਪੋਰਟਸ ਕਲੱਬ ਪਿੰਡ ਪੜੌਲ ਵੱਲੋਂ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ  ਵਿਖੇ ਕਰਵਾਇਆ ਗਿਆ। ਕਲੱਬ ਦੇ ਪ੍ਰਧਾਨ ਰਜਿੰਦਰ ਸਿੰਘ ਗੋਸਲ ਅਤੇ ਭਾਈ ਰਜਿੰਦਰ ਸਿੰਘ ਨਿਊ ਚੰਡੀਗੜ੍ਹ ਵਾਲਿਆਂ ਦੀ ਅਗਵਾਈ ਵਿੱਚ ਹੋਏ, ਇਨ੍ਹਾਂ ਸਮਾਗਮਾਂ ਵਿੱਚ ਪੰਥ ਦੇ ਮਹਾਨ ਕੀਰਤਨੀਏ ਬਾਬਾ ਸੁਖਵੀਰ ਸਿੰਘ ਜੀ ਕੰਧੋਲੇ ਵਾਲੇ ਅਤੇ ਬਾਬਾ ਭੁਪਿੰਦਰ ਸਿੰਘ ਮਾਜਰਾ ਵਾਲਿਆਂ ਨੇ ਦੋ ਦਿਨ ਸੰਗਤਾਂ ਨੂੰ ਆਪਣੇ ਪ੍ਰਵਚਨਾਂ ਰਾਹੀਂ ਨਿਹਾਲ ਕੀਤਾ।
ਪਹਿਲੇ ਦਿਨ ਤੋਂ ਸੋਦਰ ਰਹਿਰਾਸ ਸਾਹਿਬ ਜੀ ਦੇ ਪਾਠ ਤੋਂ ਬਾਅਦ ਦੇਰ ਰਾਤ ਤੱਕ ਇਹ ਕੀਰਤਨ ਦਰਬਾਰ ਸਜਾਇਆ ਗਿਆ। ਸੰਗਤਾਂ ਵੱਲੋਂ ਇਨ੍ਹਾਂ ਸਮਾਗਮਾਂ ਵਿੱਚ ਵਧ ਚੜ੍ਹ ਕੇ ਹਿੱਸਾ ਲਿਆ ਗਿਆ ਅਤੇ ਸਾਰੇ ਹੀ ਪਿੰਡ ਦੀਆਂ ਸੰਗਤਾਂ ਨਮਸਤਕ ਹੋਣ ਲਈ ਪਹੁੰਚੀਆਂ, ਜਿਸ ਵਿੱਚ ਬਾਬਾ ਭੁਪਿੰਦਰ ਸਿੰਘ ਮਾਜਰਾ ਵਾਲੇ ਅਤੇ ਬਾਬਾ ਸੁਖਵੀਰ ਸਿੰਘ ਜੀ ਕੰਧੋਲੇ ਵਾਲਿਆਂ ਨੇ ਸੰਗਤਾਂ ਨੂੰ ਕਥਾ ਕੀਰਤਨ ਵਿਚਾਰਾਂ ਰਾਹੀਂ ਨਿਹਾਲ ਕੀਤਾ, ਜਿਸ ਵਿੱਚ ਪੁੱਜੇ ਮਹਾਂਪੁਰਸਾਂ ਨੇ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਜੀ ਦੀ ਸ਼ਹਾਦਤ ਦੇ ਮੁੱਖ ਕਾਰਨ ਅਤੇ ਉਨ੍ਹਾਂ ਦੇ ਜੀਵਨ ਬਾਰੇ ਸੰਗਤਾਂ ਨੂੰ ਵਿਸਥਾਰ ਪੂਰਵਕ ਸਮਝਾਇਆ।
ਦੋਵੇਂ ਮਹਾਂਪੁਰਸ਼ਾਂ ਵੱਲੋਂ ਸੰਗਤਾਂ ਨੂੰ ਜ਼ਿੰਦਗੀ ਦੇ ਵਿੱਚ ਆਉਣ ਵਾਲੇ ਦੁੱਖ ਸੁੱਖ ਅਤੇ ਹਾਰ ਜਿੱਤ ਤੇ ਪੈਸੇ ਦੀ ਅਹਿਮੀਅਤ ਸੰਬੰਧੀ ਗੁਰੂਆਂ ਦੀ ਗੁਰਬਾਣੀ ਦੇ ਅਰਥਾਂ  ਸਮੇਤ ਦੱਸਿਆ। ਪ੍ਰਬੰਧਕਾਂ ਵੱਲੋਂ ਅਖੀਰਲੇ ਦਿਨ ਪੁੱਜੇ ਹੋਏ ਮਹਾਂਪੁਰਖਾਂ ਦਾ ਸਨਮਾਨ ਚਿੰਨ੍ਹ ਅਤੇ ਸਿਰਪਾਓ ਦੇ ਕੇ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਸੰਗਤਾਂ ਵੱਲੋਂ ਦੋਵੇਂ ਦਿਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਅਤੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ।ਇਸ ਮੌਕੇ ਭਾਈ ਰਾਜਿੰਦਰ ਸਿੰਘ ਪੜੌਲ, ਕਲੱਬ ਦੇ ਪ੍ਰਧਾਨ ਰਜਿੰਦਰ ਸਿੰਘ ਗੋਸਲ ਇਲਾਵਾ ਰਵਿੰਦਰ ਸਿੰਘ ਰਵੀ, ਰਾਮ ਸਿੰਘ ਮਾਣਕਪੁਰ ਸ਼ਰੀਫ, ਦਰਸ਼ਣ ਸਿੰਘ ਪੜੌਲ, ਸੇਵਾ ਸਿੰਘ,ਪੱਪਾ, ਪਰਮਜੀਤ ਸਿੰਘ ਪ੍ਰਧਾਨ, ਕੁਲਵਿੰਦਰ ਸਿੰਘ (ਸਰਪੰਚ), ਮਹਿੰਦਰ ਸਿੰਘ, ਬਿੱਟੂ ਬਾਜਵਾ ਅਤੇ ਹੋਰ ਪਿੰਡ ਦੇ ਮੋਹਤਬਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *