www.sursaanjh.com > ਅੰਤਰਰਾਸ਼ਟਰੀ > ਅੰਤਰਰਾਸ਼ਟਰੀ ਯੋਗ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ

ਅੰਤਰਰਾਸ਼ਟਰੀ ਯੋਗ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ

ਅੰਤਰਰਾਸ਼ਟਰੀ ਯੋਗ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੂਨ:
ਇੰਪਲਾਈਜ਼ ਸਟੇਟ ਇੰਸ਼ੋਰੈਂਸ ਕਾਰਪੋਰੇਸ਼ਨ ਆਦਰਸ਼ ਹਸਪਤਾਲ ਰਾਮ ਦਰਬਾਰ ਚੰਡੀਗੜ੍ਹ ਵਿਖੇ ਅੱਜ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਪ੍ਰੋਗਰਾਮ ਮੈਡੀਕਲ ਸੁਪਰਡੈਂਟ ਡਾ: ਰਾਜਨ ਸਿਆਲ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਈ.ਐਸ.ਆਈ.ਸੀ ਆਦਰਸ਼ ਹਸਪਤਾਲ ਸਾਹਿਬਾਬਾਦ ਦੇ ਮੈਡੀਕਲ ਸੁਪਰਡੈਂਟ ਡਾ: ਸੁਰਿੰਦਰ ਕੌਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।
ਇਸ ਦੌਰਾਨ ਮੁੱਖ ਮੈਡੀਕਲ ਅਫ਼ਸਰ (ਆਯੁਰਵੇਦ) ਡਾ: ਪੂਜਾ ਮਜੋਤਾਰਾ ਨੇ ਯੋਗਾ ਦੀ ਮਹੱਤਤਾ ‘ਤੇ ਵਿਸ਼ੇਸ਼ ਸਿਹਤ ਭਾਸ਼ਣ ਦਿੱਤਾ ਅਤੇ ਯੋਗਾਚਾਰੀਆ ਨੇ ਡਾਕਟਰਾਂ, ਸਟਾਫ਼ ਅਤੇ ਮਰੀਜ਼ਾਂ ਲਈ ਯੋਗਾ ਸੈਸ਼ਨ ਦਾ ਆਯੋਜਨ ਕੀਤਾ। ਇਸ ਮੌਕੇ ਮੁੱਖ ਮਹਿਮਾਨ ਅਤੇ ਐਮ.ਐਸ. ਵੱਲੋਂ ਮਰੀਜ਼ਾਂ ਨੂੰ ਯੋਗਾ ਸਬੰਧੀ ਕਿਤਾਬਚੇ ਵੀ ਵੰਡੇ ਗਏ।

Leave a Reply

Your email address will not be published. Required fields are marked *