Breaking
www.sursaanjh.com > ਚੰਡੀਗੜ੍ਹ/ਹਰਿਆਣਾ > ਕੇ. ਆਰਮਸਟਰਾਂਗ ਦੀ ਹੱਤਿਆ ਦੇ ਵਿਰੋਧ ’ਚ 8 ਜੁਲਾਈ ਨੂੰ ਪ੍ਰਦਰਸ਼ਨ ਕਰੇਗੀ ਬਸਪਾ

ਕੇ. ਆਰਮਸਟਰਾਂਗ ਦੀ ਹੱਤਿਆ ਦੇ ਵਿਰੋਧ ’ਚ 8 ਜੁਲਾਈ ਨੂੰ ਪ੍ਰਦਰਸ਼ਨ ਕਰੇਗੀ ਬਸਪਾ

ਕੇ. ਆਰਮਸਟਰਾਂਗ ਦੀ ਹੱਤਿਆ ਦੇ ਵਿਰੋਧ ’ਚ 8 ਜੁਲਾਈ ਨੂੰ ਪ੍ਰਦਰਸ਼ਨ ਕਰੇਗੀ ਬਸਪਾ
ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 7 ਜੁਲਾਈ:
ਤਮਿਲਨਾਡੂ ਦੇ ਬਸਪਾ ਪ੍ਰਧਾਨ ਐਡਵੋਕੇਟ ਕੇ. ਆਰਮਸਟਰਾਂਗ ਦੀ ਹੱਤਿਆ ਨੂੰ ਲੈ ਕੇ ਦੇਸ਼ ਭਰ ਵਿੱਚ ਰੋਸ ਦੀ ਲਹਿਰ ਹੈ। ਇਸੇ ਮੁੱਦੇ ’ਤੇ ਬਸਪਾ ਵੱਲੋਂ 8 ਜੁਲਾਈ ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਬੂਟਾ ਮੰਡੀ ਵਿਖੇ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਸਪਾ ਦੇ ਸੂਬਾ ਜਨਰਲ ਸਕੱਤਰ ਤੇ ਜਲੰਧਰ ਲੋਕਸਭਾ ਇੰਚਾਰਜ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਇਸ ਪ੍ਰਦਰਸ਼ਨ ਵਿੱਚ ਪਾਰਟੀ ਦੇ ਸੂਬਾ ਪ੍ਰਧਾਨ ਸ. ਜਸਵੀਰ ਸਿੰਘ ਗੜ੍ਹੀ, ਸੂਬਾ ਇੰਚਾਰਜ ਡਾ. ਨਛੱਤਰ ਪਾਲ ਐਮਐਲਏ ਤੇ ਅਜੀਤ ਸਿੰਘ ਭੈਣੀ ਸਮੇਤ ਸਮੁੱਚੀ ਲੀਡਰਸ਼ਿਪ ਸ਼ਾਮਿਲ ਹੋਵੇਗੀ।
ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਦਾ ਵਿਗੜਨਾ ਤੇ ਲੋਕਾਂ ਲਈ ਸੁਰੱਖਿਅਤ ਮਾਹੌਲ ਨਾ ਹੋਣਾ ਚਿੰਤਾ ਦਾ ਵਿਸ਼ਾ ਹੈ। ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸਰਕਾਰਾਂ ਦੀ ਹੈ। ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਜਲੰਧਰ ਸ਼ਹਿਰ ਦੇ ਬੂਟਾ ਮੰਡੀ ਵਿਖੇ ਹੋਣ ਜਾ ਰਹੇ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਲੋਕ ਸ਼ਾਮਿਲ ਹੋਣਗੇ ਤੇ ਬਸਪਾ ਆਗੂ ਕੇ. ਆਰਮਸਟਰਾਂਗ ਦੀ ਹੱਤਿਆ ਦੇ ਦੋਸ਼ੀਆਂ ਨੂੰ ਸਖਤ ਸਜ਼ਾ ਦੇਣ ਲਈ ਆਵਾਜ਼ ਬੁਲੰਦ ਕਰਨਗੇ।

Leave a Reply

Your email address will not be published. Required fields are marked *