ਏਂਜਲਸ ਵਰਲਡ ਸਕੂਲ, ਮੋਰਿੰਡਾ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ
ਮੋਰਿੰਡਾ 16 ਮਈ (ਸੁਰ ਸਾਂਝ ਡਾਟ ਕਾਮ ਬਿਊਰੋ-ਸੁਖਵਿੰਦਰ ਸਿੰਘ ਹੈਪੀ):


ਏਂਜਲਸ ਵਰਲਡ ਸਕੂਲ ਮੋਰਿੰਡਾ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਸੀ.ਬੀ ਐਸ.ਸੀ. ਬੋਰਡ ਵੱਲੋਂ ਐਲਾਨੇ ਨਤੀਜੇ ਵਿੱਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ। ਸਕੂਲ ਦੀ ਦਸਵੀਂ ਜਮਾਤ ਦਾ ਨਤੀਜਾ 100% ਰਿਹਾ ਅਤੇ ਸਾਰੇ ਵਿਦਿਆਰਥੀ ਚੰਗੇ ਨੰਬਰ ਲੈ ਕੇ ਪਾਸ ਹੋਏ। ਸਕੂਲ ਦੇ ਵਿਦਿਆਰਥੀ ਪ੍ਰਭਜੋਤ ਸਿੰਘ ਪੁੱਤਰ ਅਵਤਾਰ ਸਿੰਘ ਰਾਜੀ ਨੇ 88% ਨੰਬਰ ਲੈ ਕੇ ਸਕੂਲ ਦਾ ਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ।
ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਦੀਪਿਕਾ ਸ਼ਰਮਾ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੀ ਵਧਾਈ ਦਿੰਦਿਆਂ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਵਿਦਿਆਰਥੀਆਂ ਅਧਿਆਪਕਾਂ ਅਤੇ ਮਾਤਾ-ਪਿਤਾ ਦੀ ਮਿਹਨਤ ਦਾ ਨਤੀਜਾ ਹੈ। ਉਹਨਾਂ ਨੇ ਵਿਦਿਆਰਥੀਆਂ ਦੇ ਬਿਹਤਰ ਭਵਿੱਖ ਲਈ ਵੀ ਕਾਮਨਾ ਕੀਤੀ ਅਤੇ ਕਿਹਾ ਕਿ ਭਵਿੱਖ ਵਿੱਚ ਵੀ ਵਿਦਿਆਰਥੀ ਸਫ਼ਲਤਾ ਦੀਆਂ ਉਚਾਈਆਂ ਨੂੰ ਇਸੇ ਤਰ੍ਹਾਂ ਛੂੰਹਦੇ ਰਹਿਣਗੇ।

