ਆਦਰਸ਼ ਸਕੂਲ ਕਾਲੇਵਾਲ ਦਾ ਨਤੀਜਾ ਸ਼ਾਨਦਾਰ ਰਿਹਾ
ਕੁਰਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 17 ਮਈ:


ਸੀ. ਬੀ. ਐੱਸ. ਈ. ਵੱਲੋਂ ਐਲਾਨੇ ਗਏ ਦਸਵੀਂ ਦੇ ਨਤੀਜੇ ਵਿੱਚ ਐਜੂਸਟਾਰ ਆਦਰਸ਼ ਸਕੂਲ ਕਾਲੇਵਾਲ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਹਰ ਸਾਲ ਦੀ ਤਰ੍ਹਾਂ 10ਵੀਂ ਜਮਾਤ ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਇਸ ਸਕੂਲ ਦਾ ਨਾਮ ਪੂਰੇ ਇਲਾਕੇ ਵਿੱਚ ਰੌਸ਼ਨ ਕੀਤਾ।
ਬੋਰਡ ਦੀ ਇਸ ਪ੍ਰੀਖਿਆ ਵਿੱਚ 6 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਉੱਪਰ ਅੰਕ ਪ੍ਰਾਪਤ ਕੀਤੇ ਜਦ ਕਿ ਮਹਿਕ ਰੀਤਿੰਦਰ ਨੇ 97.6% ਅੰਕ ਪ੍ਰਾਪਤ ਕਰਕੇ ਸਕੂਲ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਇਆ। ਇਸ ਕਾਰਨ ਸਕੂਲ ਸਟਾਫ ਨੇ ਇਸ ਬੱਚੀ ਨੂੰ ਉਚੇਚੇ ਤੌਰ ‘ਤੇ ਸਕੂਲ ਬੁਲਾ ਕੇ ਸਨਮਾਨਿਤ ਕੀਤਾ।
ਸਕੂਲ ਪਿ੍ੰਸੀਪਲ ਅਮੀ ਚੰਦ ਸ਼ਰਮਾ ਨੇ ਦੱਸਿਆ ਕਿ ਸਕੂਲ ਦਾ ਨਤੀਜਾ 100% ਰਿਹਾ। ਕੋਆਰਡੀਨੇਟਰ ਸ੍ਰੀਮਤੀ ਗੁਰਿੰਦਰਪਾਲ ਕੌਰ ਅਤੇ ਸਟਾਫ਼ ਮੈਂਬਰਾਂ ਨੇ ਸਮੂਹ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਫੋਟੋ ਕੈਪਸ਼ਨ: ਮਹਿਕ ਰੀਤਿੰਦਰ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਪ੍ਰਿੰਸੀਪਲ ਅਤੇ ਸਟਾਫ

