www.sursaanjh.com > ਸਾਹਿਤ > ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਕਰਵਾਈ ਅਲੂਮਨੀ ਮੀਟ

ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਕਰਵਾਈ ਅਲੂਮਨੀ ਮੀਟ

ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਕਰਵਾਈ ਅਲੂਮਨੀ ਮੀਟ
ਬੋੜਾਵਾਲ ਕਾਲਜ (ਸੁਰ ਸਾਂਝ ਡਾਟ ਕਾਮ ਬਿਊਰੋ), 17 ਮਈ:
ਬੀਤੇ ਦਿਨੀਂ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਪਾਸ ਆਊਟ ਵਿਦਿਆਰਥੀਆਂ ਨੂੰ ਇਕੱਤਰ ਕਰਨ ਹਿੱਤ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਅਲੂਮਨੀ ਮੀਟ ਕਰਵਾਈ ਗਈ।ਇਸ ਮੁਲਾਕਾਤ ਵਿਚ ਵੱਖ-ਵੱਖ ਵਿਭਾਗਾਂ ਦੇ 100 ਦੇ ਲਗਭਗ ਵਿਦਿਆਰਥੀ ਸ਼ਾਮਿਲ ਸਨ। ਇਹਨਾਂ ਵਿਦਿਆਰਥੀਆਂ ਨੇ ਆਪਣੇ ਵਿਦਿਆਰਥੀ ਜੀਵਨ ਦੇ ਪਲ ਅਤੇ ਖੱਟੀਆਂ ਮਿੱਠੀਆਂ ਯਾਦਾਂ ਸਭ ਨਾਲ ਸਾਂਝੀਆਂ ਕੀਤੀਆਂ। ਕਾਲਜ ਦੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਨੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੇ ਆਪਣੇ ਵਿਦਿਆਰਥੀਆਂ ਨੂੰ ਮਿਲ ਕੇ ਬਹੁਤ ਖੁਸ਼ੀ ਮਹਿਸੂਸ ਕੀਤੀ।ਇਸ ਦੌਰਾਨ ਇਹਨਾਂ ਵਿਦਿਆਰਥੀਆਂ ਨੇ ਆਪਣੀ ਕਲਾ ਦੇ ਰੰਗ ਬਿਖੇਰੇ ਅਤੇ ਪ੍ਰੋਗਰਾਮ ਨੂੰ ਚਾਰ ਚੰਨ ਲਗਾਏ। ਵਿਦਿਆਰਥੀ ਬਹਾਦਰ ਸਿੰਘ ਐੱਮ.ਏ.ਪੰਜਾਬੀ ਨੇ ਭੰਗੜਾ, ਪ੍ਰਵੀਨ ਬੇਗਮ ਬੀ.ਏ. ਨੇ ਗੀਤ, ਅਵਤਾਰ ਸਿੰਘ ਐੱਮ.ਲਿਬ. ਨੇ ਭੰਗੜਾ, ਵੀਰਪਾਲ ਕੌਰ ਅਤੇ ਸਰਬਜੀਤ ਬੀ.ਲਿਬ.ਨੇ ਡਾਂਸ ਦੀ ਪੇਸ਼ਕਾਰੀ ਕੀਤੀ।
ਇਸ ਤੋਂ ਇਲਾਵਾ ਹੋਰਨਾਂ ਵਿਦਿਆਰਥੀਆਂ ਨੇ ਵੀ ਪ੍ਰੋਗਰਾਮ ਦਾ ਖ਼ੂਬ ਆਨੰਦ ਮਾਣਿਆ। ਡੀਨ ਅਪ੍ਰੇਸ਼ਨਜ ਪ੍ਰੋਫੈਸਰ ਸੁਰਜਨ ਸਿੰਘ ਨੇ ਵਿਦਿਆਰਥੀਆਂ ਨੂੰ ਇਹਨਾਂ ਹੋਣਹਾਰ ਵਿਦਿਆਰਥੀਆਂ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ ਅਤੇ  ਸਮਾਜ ਵਿਚ ਸਾਰਥਕ ਯੋਗਦਾਨ ਪਾਉਣ ਲਈ ਕਿਹਾ। ਚੇਅਰਮੈਨ ਸਰਦਾਰ ਏਕਮਜੀਤ ਸਿੰਘ ਸੋਹਲ ਨੇ ਵਿਦਿਆਰਥੀਆਂ ਨੂੰ ਅਤੇ ਸਟਾਫ਼ ਨੂੰ ਇਸ ਪ੍ਰੋਗਰਾਮ ਲਈ ਵਧਾਈ ਦਿੱਤੀ।

Leave a Reply

Your email address will not be published. Required fields are marked *