ਸਰਕਾਰੀ ਹਾਈ ਸਕੂਲ ਬੂਥਗੜ੍ਹ ਵਿਖੇ ਮਨਾਇਆ ਗਿਆ ਆਜ਼ਾਦੀ ਦਾ ਜਸ਼ਨ
ਚੰਡੀਗੜ੍ਹ 16 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਸਕੂਲ ਮੁਖੀ ਹੈੱਡ ਮਿਸਟੈ੍ਸ ਰਵਿੰਦਰ ਕੌਰ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਬੂਥਗੜ ਵਿਖੇ ਆਜ਼ਾਦੀ ਦਾ ਜਸ਼ਨ ਮਨਾਇਆ ਗਿਆ। ਇਸ ਮੌਕੇ ਲੋਕ ਹਿੱਤ ਮਿਸ਼ਨ ਦੇ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਤੇ ਉਪ ਪ੍ਰਧਾਨ ਸਰਦਾਰ ਰਵਿੰਦਰ ਸਿੰਘ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਹਰ ਘਰ ਤਿਰੰਗਾ ਮੁਹਿੰਮ ਤਹਿਤ ਝੰਡਾ ਲਹਿਰਾਇਆ ਗਿਆ ਤੇ ਸਕੂਲ ਦੇ ਸਾਰੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵਿੱਚ ਭਾਗ ਲਿਆ ਗਿਆ।


ਸਰਦਾਰ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਸਕੂਲ ਵਿੱਚ ਝੰਡਾ ਲਹਿਰਾਉਣ ਉਪਰੰਤ ਵਿਦਿਆਰਥੀ ਵੱਲੋਂ ਪਰੇਡ ਉਪਰੰਤ ਪੀਟੀ ਕੀਤੀ। ਰੰਗਾ ਰੰਗ ਪ੍ਰੋਗਰਾਮ ਦੀ ਤਿਆਰੀ ਸ਼੍ਰੀਮਤੀ ਰਾਕੇਸ਼ ਬਾਲਾ ਅਤੇ ਸ਼੍ਰੀਮਤੀ ਕਮਲਦੀਪ ਕੌਰ ਵੱਲੋਂ ਕਰਵਾਈ ਗਈ। ਵਿਦਿਆਰਥੀਆਂ ਦੇ ਖਾਣ ਪੀਣ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿੱਚ ਸਾਰੇ ਵਿਦਿਆਰਥੀਆਂ ਲਈ ਖਾਸ ਤੌਰ ਤੇ ਖੀਰ ਬਣਵਾਈ ਗਈ, ਜਿਸ ਦਾ ਪ੍ਰਬੰਧ ਸ਼੍ਰੀਮਤੀ ਜੋਤੀ ਰਾਣੀ ਨੇ ਕੀਤਾ।
ਸਟੇਜ ਦਾ ਪ੍ਰਬੰਧ ਸ਼੍ਰੀਮਤੀ ਭੁਪਿੰਦਰ ਕੌਰ ਵੱਲੋਂ ਬਾਖੂਬੀ ਸੰਭਾਲਿਆ ਗਿਆ। ਮੁੱਖ ਮਹਿਮਾਨ ਨੇ ਸਕੂਲ ਦਾ ਦੌਰਾ ਕੀਤਾ। ਸਕੂਲ ਪ੍ਰਬੰਧਾਂ ਦੀ ਮੁੱਖ ਮਹਿਮਾਨ ਵੱਲੋਂ ਬਹੁਤ ਸ਼ਲਾਘਾ ਕੀਤੀ ਗਈ। ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਪੰਜਾਬੀਆਂ ਦਾ ਆਜ਼ਾਦੀ ਦੇ ਸੰਗਰਾਮ ਵਿੱਚ ਬਹੁਤ ਵੱਡਾ ਯੋਗਦਾਨ ਹੈ ਅਤੇ ਸਾਡਾ ਇਹ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਦੇਸ਼ ਦੀ ਤਰੱਕੀ ਲਈ ਅੱਗੇ ਵਧ ਕੇ ਸੇਵਾ ਕਰੀਏ। ਉਪ ਪ੍ਰਧਾਨ ਰਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਮਾਪਿਆਂ ਦੀ ਸੇਵਾ ਕਰਨ, ਅਨੁਸ਼ਾਸਨ ਵਿੱਚ ਰਹਿਣ ਦੀ ਸਿੱਖਿਆ ਦਿੱਤੀ।
ਸਕੂਲ ਹੈਡਮਿਸਟ੍ਰੈਸ ਸ਼੍ਰੀਮਤੀ ਰਵਿੰਦਰ ਕੌਰ ਨੇ ਦੱਸਿਆ ਕਿ ਸਰਦਾਰ ਸੁਖਦੇਵ ਸਿੰਘ ਇਸ ਸਕੂਲ ਦੇ ਪੁਰਾਣੇ ਵਿਦਿਆਰਥੀ ਹਨ ਉਹਨਾਂ ਦੀ ਅਤੇ ਉਹਨਾਂ ਦੇ ਭੈਣ ਭਰਾਵਾਂ ਦੀ ਪੜ੍ਹਾਈ ਇਸੇ ਸਕੂਲ ਤੋਂ ਕੀਤੀ। ਉਹਨਾਂ ਦੱਸਿਆ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਸਕੂਲ ਦੇ ਪੁਰਾਣੇ ਵਿਦਿਆਰਥੀ ਨੇ ਹੀਂ ਇਸ ਸਕੂਲ ਵਿੱਚ ਝੰਡਾ ਲਹਿਰਾਇਆ। ਸ਼੍ਰੀਮਤੀ ਸਤਿੰਦਰ ਕੌਰ ਵੱਲੋਂ ਆਜ਼ਾਦੀ ਸੰਗਰਾਮ ਨੂੰ ਸਮਰਪਿਤ ਰੰਗੋਲੀ ਤਿਆਰ ਕੀਤੀ ਗਈ। ਇਸ ਮੌਕੇ ਸ਼੍ਰੀਮਤੀ ਭੁਪਿੰਦਰ ਕੌਰ, ਸੰਜੀਲਾ ਅਗਰਵਾਲ, ਜੋਤੀ ਰਾਣੀ, ਪਰਮਜੀਤ ਕੌਰ, ਸਤਿੰਦਰ ਕੌਰ, ਤੇਜਿੰਦਰ ਕੌਰ, ਰਕੇਸ਼ ਬਾਲਾ, ਸਮੀਰ ਬਾਲਾ, ਕਮਲਦੀਪ ਕੌਰ, ਰੇਨੂ ਬਾਲਾ, ਕੁਲਵੰਤ ਸਿੰਘ, ਸਰੋਜ ਬਾਲਾ, ਦੇਵ ਕੌਰ ਆਦਿ ਸ਼ਾਮਿਲ ਸਨ।

