ਸੜਕੀ ਨਿਯਮਾਂ ਅਤੇ ਕਾਨੂੰਨਾਂ ਬਾਰੇ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ
ਚੰਡੀਗੜ੍ਹ 20 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):


ਅੱਜ ਮਾਣਯੋਗ ਸੀਨੀਅਰ ਕਪਤਾਨ ਪੁਲਿਸ ਦੀਪਕ ਪਾਰਿਕ, ਐਸ.ਪੀ ਟਰੈਫਿਕ ਐੱਚ ਐੱਸ ਮਾਨ, ਡੀ.ਐਸ. ਪੀ ਟ੍ਰੈਫਿਕ ਮਹੇਸ਼ ਸੈਣੀ ਦੇ ਹੁਕਮਾਂ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ ਵੱਲੋਂ ਟ੍ਰੈਫਿਕ ਪੁਲਿਸ ਮੁੱਲਾਂਪੁਰ ਨਾਲ ਮਿਲ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਿਆਲਬਾ ਵਿਖੇ ਅਧਿਆਪਕਾਂ ਅਤੇ ਬੱਚਿਆਂ ਨਾਲ ਸੈਮੀਨਾਰ ਕੀਤਾ ਗਿਆ, ਜਿਸ ਵਿੱਚ ਟਰੈਫਿਕ ਨਿਯਮਾਂ ਬਾਰੇ, ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ, ਅੰਡਰਏਜ਼ ਡਰਾਇਵਿੰਗ ਨਾ ਕਰਣ ਬਾਰੇ, ਵਧੇ ਹੋਏ ਜ਼ੁਰਮਾਨੇ ਤੇ ਮਾਂ ਬਾਪ ਦੇ ਖਿਲਾਫ ਕਨੂੰਨੀ ਕਾਰਵਾਈ ਬਾਰੇ, Map my India ਐਪ ਬਾਰੇ ਦੱਸਿਆ। ਸਾਇਬਰ ਕ੍ਰਾਇਮ ਬਾਰੇ, ਲੇਨ ਡਰਾਇਵਿੰਗ ਬਾਰੇ, ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ ਬਾਰੇ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ ਬਾਰੇ ਵਾਤਾਵਰਣ ਦੀ ਸੁਰੱਖਿਅਤ ਬਾਰੇ ਅਤੇ ਨਸ਼ਿਆ ਦੇ ਮਾੜੇ ਪ੍ਰਭਾਵ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ।
ਵਾਹਨਾਂ ‘ਤੇ ਹਾਈ ਸਿਕਿਓਰਿਟੀ ਨੰਬਰ ਪਲੇਟਾਂ ਲਗਵਾਉਣ, ਦੋ ਪਹੀਆ ਵਾਹਨ ‘ਤੇ ਹੈਲਮਟ ਪਾਉਣ ਬਾਰੇ, ਵਾਹਨਾਂ ਨੂੰ ਸੜਕ ਤੇ ਖੜ੍ਹਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ ਬਾਰੇ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋ ਬਾਰੇ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ, ਬੁਲਟ ਮੋਟਰਸਾਇਕਲ ‘ਤੇ ਪਟਾਕੇ ਨਾ ਮਾਰਨ ਅਤੇ ਨਾ ਮੌਡਿਫਾਈ ਕਰਵਾਉਣ ਦੀ ਅਪੀਲ ਕੀਤੀ। ਸਾਰੇ ਟਰੈਫਿਕ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰਨ ਬਾਰੇ ਵੀ ਅਪੀਲ ਕੀਤੀ ਗਈ ਤਾਂ ਜੋ ਸੜਕੀ ਹਾਦਸਿਆਂ ਨੂੰ ਘਟਾਇਆ ਜਾ ਸਕੇ। ਪੁਲਿਸ ਤੋਂ ਮਦਦ ਲੈਣ ਅਤੇ ਦੇਣ ਲਈ ਹੈਲਪਲਾਈਨ ਨੰਬਰ 112 ਅਤੇ 181 ਤੇ ਕਾਲ ਕਰਨ ਬਾਰੇ, ਇਸ ਦੇ ਨਾਲ ਸਾਈਬਰ ਕ੍ਰਾਈਮ ਲਈ 1930 ਤੇ ਕਾਲ ਕਰਨ ਬਾਰੇ ਜਾਣਕਾਰੀ ਦਿੱਤੀ।

