ਗਿਆਨੀ ਦਿੱਤ ਸਿੰਘ ਜੀ ਦੀ 123ਵੀਂ ਯਾਦ ਨੂੰ ਸਮਰਪਿਤ 7 ਸਤੰਬਰ ਨੂੰ ਗੁਰਮਤਿ ਸਮਾਗਮ ਕਰਵਾਉਣ ਦਾ ਫ਼ੈਸਲਾ
ਮੁਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 6 ਸਤੰਬਰ:


ਸਿੱਖ ਕੌਮ ਦੇ ਮਹਾਨ ਵਿਦਵਾਨ, ਮਹਾਨ ਸਮਾਜ ਸੁਧਾਰਕ, ਪੰਜਾਬੀ ਪੱਤਰਕਾਰੀ ਦੇ ਪਿਤਾਮਾ, ਸਿੰਘ ਸਭਾ ਲਹਿਰ ਦੇ ਮੋਢੀ ਗਿਆਨੀ ਦਿੱਤ ਸਿੰਘ ਜੀ ਦੀ 123ਵੀਂ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਗੁਰਦੁਆਰਾ ਸਿੰਘ ਸਭਾ ਫੇਜ਼-1 ਮੁਹਾਲੀ ਵਿਖੇ 7 ਸਤੰਬਰ 2024 ਨੂੰ ਸ਼ਾਮ 7.00 ਵਜੇ ਤੋਂ 9.00 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਸੁਸਾਇਟੀ ਦੇ ਪ੍ਰਧਾਨ ਪ੍ਰਿੰਸੀਪਲ ਨਸੀਬ ਸਿੰਘ ਸੇਵਕ ਅਤੇ ਜਨਰਲ ਸਕੱਤਰ ਅਵਤਾਰ ਸਿੰਘ ਮਹਿਤਪੁਰੀ ਨੇ ਦੱਸਿਆ ਕਿ ਧਾਰਮਿਕ ਸਮਾਗਮ ਸੰਨ 2001 ਤੋਂ ਹੁਣ ਤੀਕਰ ਲਗਾਤਾਰ ਹਰ ਸਾਲ ਅਲੱਗ-ਅਲੱਗ ਸਥਾਨਾਂ ਤੇ ਕਰਵਾਏ ਜਾਂਦੇ ਰਹੇ ਹਨ।
ਉਨ੍ਹਾਂ ਯਾਦ ਕਰਵਾਇਆ ਕਿ 6 ਸਤੰਬਰ ਨੂੰ ਗਿਆਨੀ ਦਿੱਤ ਸਿੰਘ ਜੀ ਦੀ ਬਰਸੀ ਹੁੰਦੀ ਹੈ। ਇਸ ਸਾਲ ਇਹ ਸਮਾਗਮ 7 ਸਤੰਬਰ ਨੂੰ ਗੁਰਦੁਆਰਾ ਸਿੰਘ ਸਭਾ ਫੇਜ਼-1 ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿਚ ਪਹਿਲਾਂ ਹਜ਼ੂਰੀ ਰਾਗੀ ਭਾਈ ਅਮਰਜੀਤ ਸਿੰਘ ਖਾਲਸਾ ਦੁਆਰਾ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਉਪਰੰਤ ਉੱਘੇ ਵਿਦਵਾਨਾਂ ਵਲੋਂ ਆਪਣੇ ਵਿਚਾਰ ਰੱਖੇ ਜਾਣਗੇ। ਸਭਾ ਦੇ ਜਨਰਲ ਸਕੱਤਰ ਸ੍ਰ. ਅਵਤਾਰ ਸਿੰਘ ਮਹਿਤਪੁਰੀ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਉੱਘੀ ਸ਼ਖਸ਼ੀਅਤ ਸ੍ਰ. ਗੌਤਮ ਸਿੰਘ ਸੂਦਨ ਨੂੰ ਸਨਮਾਨਿਤ ਕੀਤਾ ਜਾਵੇਗਾ।
ਫੋਟੋ ਕੈਪਸ਼ਨ – ਪ੍ਰਿੰ. ਨਸੀਬ ਸਿੰਘ ਸੇਵਕ ਮੁੱਖ ਸੰਪਾਦਕ ਅਤੇ ਅਵਤਾਰ ਸਿੰਘ ਮਹਿਤਪੁਰੀ ਸੰਪਾਦਕ ਦੀਆਂ ਤਸਵੀਰਾਂ।

