www.sursaanjh.com > ਅੰਤਰਰਾਸ਼ਟਰੀ > ਮੁਲਾਜ਼ਮ ਆਗੂ ਸੁਖਚੈਨ ਖਹਿਰਾ ਜੁਆਇੰਟ ਐਕਸ਼ਨ ਕਮੇਟੀ ਦੇ ਪ੍ਰਧਾਨ ਬਣੇ

ਮੁਲਾਜ਼ਮ ਆਗੂ ਸੁਖਚੈਨ ਖਹਿਰਾ ਜੁਆਇੰਟ ਐਕਸ਼ਨ ਕਮੇਟੀ ਦੇ ਪ੍ਰਧਾਨ ਬਣੇ

ਮੁਲਾਜ਼ਮ ਆਗੂ ਸੁਖਚੈਨ ਖਹਿਰਾ ਜੁਆਇੰਟ ਐਕਸ਼ਨ ਕਮੇਟੀ ਦੇ ਪ੍ਰਧਾਨ ਬਣੇ
ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 18 ਸਤੰਬਰ:
ਪੰਜਾਬ ਸਿਵਲ ਸਕੱਤਰੇਤ, ਚੰਡੀਗੜ ਵਿਖੇ ਅੱਜ ਸਮੂਹ ਮੁਲਾਜ਼ਮ ਜਥੇਬੰਦੀਆਂ ਦੀ ਮੀਟਿੰਗ ਹੋਈ, ਜਿਸ ਵਿੱਚ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਨੂੰ ਸਰਬਸੰਮਤੀ ਨਾਲ ਪੰਜਾਬ ਸਿਵਲ ਸਕੱਤਰੇਤ ਜੁਆਇੰਟ ਐਕਸ਼ਨ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ। ਅੱਜ ਦੀ ਇਸ ਮੀਟਿੰਗ ਵਿੱਚ ਪੰਜਾਬ ਸਕੱਤਰੇਤ ਅਫਸਰ ਐਸੋਸੀਏਸ਼ਨ, ਸਕੱਤਰੇਤ ਸਟਾਫ ਐਸੋਸੀਏਸ਼ਨ, ਪਰਸਨਲ ਸਟਾਫ ਐਸੋਸੀਏਸ਼ਨ, ਵਿੱਤੀ ਕਮਿਸ਼ਨਰ ਮਾਲ ਇੰਪਲਾਈਜ਼ ਐਸੋਸੀਏਸ਼ਨ, ਲੋਕ ਸੰਪਰਕ ਵਿਭਾਗ ਇੰਪਲਾਈਜ਼ ਐਸੋਸੀਏਸ਼ਨ, ਦਰਜਾ-4 ਯੂਨੀਅਨ, ਪ੍ਰਹੁਣਚਾਰੀ ਵਿਭਾਗ ਕਰਮਚਾਰੀ ਯੂਨੀਅਨ, ਡਰਾਈਵਰ ਯੂਨੀਅਨ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰ ਸ਼ਾਮਿਲ ਹੋਏ, ਜਿਨ੍ਹਾਂ ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ਸਬੰਧੀ ਵਿਚਾਰ ਚਰਚਾ ਕੀਤੀ।
ਅੱਜ ਦੀ ਇਸ ਮੀਟਿੰਗ ਵਿੱਚ ਜੁਆਇੰਟ ਐਕਸ਼ਨ ਕਮੇਟੀ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ, ਜਿਸ ਵਿੱਚ ਸਾਰੀਆਂ ਐਸੋਸੀਏਸ਼ਨਾਂ ਨੂੰ ਨੁਮਾਇੰਦਗੀ ਦਿੱਤੀ ਗਈ।  ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਤੇ ਮੌਜੂਦਾ ਚੇਅਰਮੈਨ ਅਤੇ ਸਾਂਝਾ ਮੁਲਾਜ਼ਮ ਵਿੰਗ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ ਨੂੰ ਜੁਆਇੰਟ ਐਕਸ਼ਨ ਕਮੇਟੀ ਦਾ ‘ਪ੍ਰਧਾਨ’, ਪੰਜਾਬ ਸਕੱਤਰੇਤ ਸਟਾਫ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਪਰਮਦੀਪ ਸਿੰਘ ਭਬਾਤ ਨੂੰ ‘ਸਰਪ੍ਰਸਤ’, ਪੰਜਾਬ ਸਕੱਤਰੇਤ ਅਫਸਰ ਐਸੋਸੀਏਸ਼ਨ ਮਨਜੀਤ ਸਿੰਘ ਰੰਧਾਵਾ ਨੂੰ ‘ਚੇਅਰਮੈਨ’, ਵਿੱਤੀ ਕਮਿਸ਼ਨਰ ਮਾਲ ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਕੁਲਵੰਤ ਸਿੰਘ ਨੂੰ ‘ਵਾਈਸ ਚੇਅਰਮੈਨ’, ਸਕੱਤਰੇਤ ਸਟਾਫ ਐਸੋਸੀਏਸ਼ਨ ਦੇ ਪ੍ਰਧਾਨ ਸੁਸ਼ੀਲ ਕੁਮਾਰ (ਫੌਜੀ) ਨੂੰ ‘ਕੁਆਰਡੀਨੇਟਰ’, ਪਰਸਨਲ ਸਟਾਫ ਐਸੋਸੀਏਸ਼ਨ ਦੇ ਪ੍ਰਧਾਨ ਮਲਕੀਅਤ ਸਿੰਘ ਔਜਲਾ ਨੂੰ ‘ਸੀਨੀਅਰ ਮੀਤ ਪ੍ਰਧਾਨ’ ਤੇ ਵਿੱਤ ਸਕੱਤਰ ਜਸਬੀਰ ਕੌਰ ਨੂੰ ‘ਮੀਤ ਪ੍ਰਧਾਨ (ਮਹਿਲਾ)’, ਸਕੱਤਰੇਤ ਦਰਜਾ-4 ਐਸੋਸੀਏਸ਼ਨ ਦੇ ਚੇਅਰਮੈਨ ਬਲਰਾਜ ਸਿੰਘ ਦਾਊਂ ਨੂੰ ‘ਮੀਤ ਪ੍ਰਧਾਨ (ਪੁਰਸ਼)’, ਵਿੱਤੀ ਕਮਿਸ਼ਨਰ ਮਾਲ ਐਸੋਸੀਏਸ਼ਨ ਦੇ ਜ.ਸ. ਅਲਕਾ ਚੋਪੜਾ ਨੂੰ ‘ਜਨਰਲ ਸਕੱਤਰ’, ਸਕੱਤਰੇਤ ਸਟਾਫ ਐਸੋਸੀਏਸ਼ਨ ਦੇ ਵਿੱ.ਸ. ਮਿਥੁਨ ਚਾਵਲਾ ਨੂੰ ‘ਵਿੱਤ ਸਕੱਤਰ’, ਜਨਰਲ ਸਕੱਤਰ ਸਾਹਿਲ ਸ਼ਰਮਾ ਨੂੰ ‘ਪ੍ਰੈਸ ਸਕੱਤਰ’, ਪ੍ਰਹੁਣਚਾਰੀ ਵਿਭਾਗ ਕਰਮਚਾਰੀ ਯੂਨੀਅਨ ਦੇ ਜਨਰਲ ਸਕੱਤਰ ਬਜਰੰਗ ਯਾਦਵ ਨੂੰ ‘ਸੰਗਠਨ ਸਕੱਤਰ’ ਅਤੇ ਵਿੱਤੀ ਕਮਿਸ਼ਨਰ ਮਾਲ ਦੇ ਕਾਰਜਕਾਰੀ ਮੈਂਬਰ ਪਰਮਿੰਦਰ ਸਿੰਘ ਨੂੰ ‘ਦਫਤਰ ਸਕੱਤਰ’ ਚੁਣਿਆ ਗਿਆ।
ਇਸ ਮੌਕੇ ਬਲਕਾਰ ਸਿੰਘ, ਜਸਪ੍ਰੀਤ ਰੰਧਾਵਾ, ਗੁਰਪ੍ਰੀਤ ਸਿੰਘ, ਇੰਦਰਪ੍ਰੀਤ ਭੰਗੂ,  ਬਲਜਿੰਦਰ ਪਾਲ ਸਿੰਘ, ਦਲਜੀਤ ਸਿੰਘ ਸਮੇਤ ਪੰਜਾਬ ਸਿਵਲ  ਸਕੱਤਰੇਤ ਦੇ ਬਹੁਤ ਸਾਰੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ, ਜਿਹਨਾਂ ਨੇ ਸਤਿਕਾਰ ਵਜੋਂ ਨਵੇਂ ਅਹੁਦੇਦਾਰਾਂ ਦੇ ਹਾਰ ਪਾਏ ਅਤੇ ਮੂੰਹ ਮਿੱਠਾ ਕਰਵਾਇਆ।  ਚੁਣੇ ਗਏ ਨਵੇਂ ਅਹੁਦੇਦਾਰਾਂ ਨੇ ਮੁਲਾਜ਼ਮ ਮੰਗਾਂ ਪੂਰੀਆਂ ਕਰਾਉਣ ਲਈ ਸਰਕਾਰ ਨਾਲ ਗੱਲਬਾਤ ਕਰਨ ਦੀ ਗੱਲ ਆਖੀ।  ਉਹਨਾਂ ਇਹ ਵੀ ਆਖਿਆ ਕਿ ਜੇਕਰ ਸਰਕਾਰ ਵੱਲੋਂ ਉਹਨਾਂ ਦੀਆਂ ਹੱਕੀ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਉਹਨਾਂ ਵੱਲੋਂ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ, ਜਿਸ ਲਈ ਨਵੇਂ ਚੁਣੇ ਅਹੁਦੇਦਾਰਾਂ ਨੇ ਸਕੱਤਰੇਤ ਦੇ ਸਮੂਹ ਮੁਲਾਜ਼ਮ ਤੋਂ ਸਹਿਯੋਗ ਮੰਗਿਆ।

Leave a Reply

Your email address will not be published. Required fields are marked *