ਪੰਜਾਬ ਸਕੱਤਰੇਤ ਸਾਹਿਤ ਸਭਾ (ਰਜਿ.), ਚੰਡੀਗੜ੍ਹ ਵੱਲੋਂ ਉੱਘੇ ਗ਼ਜ਼ਲਗੋ ਅਜਮੇਰ ਸਾਗਰ ਦੀ ਯਾਦ ਨੂੰ ਸਮਰਪਿਤ ਕਵੀ ਦਰਬਾਰ ਅੱਜ 17 ਅਕਤੂਬਰ 2024 ਨੂੰ ਬਾਅਦ ਦੁਪਹਿਰ 2.00 ਹੋਵੇਗਾ – ਮਲਕੀਤ ਸਿੰਘ ਔਜਲਾ
ਪ੍ਰਧਾਨਗੀ ਮੰਡਲ ਵਿੱਚ ਸ਼ਾਮਿਲ ਹੋਣਗੇ ਇੰਜੀ. ਜਸਪਾਲ ਸਿੰਘ ਦੇਸੂਵੀ, ਭਗਤ ਰਾਮ ਰੰਘਾੜਾ, ਰਾਜ ਕੁਮਾਰ ਸਾਹੋਵਾਲ਼ੀਆ ਅਤੇ ਡਾ. ਦਵਿੰਦਰ ਸਿੰਘ ਬੋਹਾ – ਰਾਜ ਕੁਮਾਰ ਸਾਹੋਵਾਲ਼ੀਆ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਅਕਤੂਬਰ:
ਪੰਜਾਬ ਸਕੱਤਰੇਤ ਸਾਹਿਤ ਸਭਾ (ਰਜਿ.), ਚੰਡੀਗੜ੍ਹ ਵੱਲੋਂ ਉੱਘੇ ਗ਼ਜ਼ਲਗੋ ਅਜਮੇਰ ਸਾਗਰ ਦੀ ਯਾਦ ਨੂੰ ਸਮਰਪਿਤ ਕਵੀ ਦਰਬਾਰ ਮਿਤੀ 17 ਅਕਤੂਬਰ 2024 ਦਿਨ ਵੀਰਵਾਰ ਨੂੰ ਬਾਅਦ ਦੁਪਹਿਰ 2.00 ਤੋਂ 5.00 ਵਜੇ, ਪੰਜਾਬ ਕਲਾ ਭਵਨ, ਸੈਕਟਰ 16, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ।
ਪ੍ਰਧਾਨਗੀ ਮੰਡਲ ਵਿੱਚ ਇੰਜੀ. ਜਸਪਾਲ ਸਿੰਘ ਦੇਸੂਵੀ, ਭਗਤ ਰਾਮ ਰੰਘਾੜਾ, ਰਾਜ ਕੁਮਾਰ ਸਾਹੋਵਾਲ਼ੀਆ ਅਤੇ ਡਾ. ਦਵਿੰਦਰ ਸਿੰਘ ਬੋਹਾ ਸ਼ਾਮਿਲ ਹੋਣਗੇ।
ਪੰਜਾਬ ਸਕੱਤਰੇਤ ਸਾਹਿਤ ਸਭਾ ਦੇ ਪ੍ਰਧਾਨ ਮਲਕੀਤ ਸਿੰਘ ਔਜਲਾ ਨੇ ਸੁਰ ਸਾਂਝ ਡਾਟ ਕਾਮ ਨਾਲ਼ ਗੱਲਬਾਤ ਕਰਦਿਆਂ ਕਿਹਾ ਕਿ ਇਹ ਕਵੀ ਦਰਬਾਰ ਗ਼ਜ਼ਲਗੋ ਅਜਮੇਰ ਸਾਗਰ ਦੀ ਯਾਦ ਨੂੰ ਸਮਰਪਿਤ ਹੈ। ਅਜਮੇਰ ਸਾਗਰ ਇਸ ਸਭਾ ਦੇ ਪ੍ਰਧਾਨ ਰਹੇ ਹਨ। ਉਨ੍ਹਾਂ ਵੱਲੋਂ ਸਭਾ ਦੀਆਂ ਗਤੀਵਿਧੀਆਂ ਨੂੰ ਬੁਲੰਦੀਆਂ ‘ਤੇ ਪਹੁੰਚਾਇਆ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਪੁੰਗਰਦੇ ਲੇਖਕਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਇਸ ਸਮਾਗਮ ਵਿੱਚ ਸ਼ਿਕਰਤ ਕਰਨ ਲਈ ਖੁੱਲ੍ਹਾ ਸੱਦਾ ਦਿੱਤਾ ਹੈ।