www.sursaanjh.com > ਚੰਡੀਗੜ੍ਹ/ਹਰਿਆਣਾ > ਰਵੀ ਸ਼ਰਮਾ ਨੇ ਲੋਕਾਂ ਨੂੰ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਕੀਤੀ ਅਪੀਲ

ਰਵੀ ਸ਼ਰਮਾ ਨੇ ਲੋਕਾਂ ਨੂੰ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਕੀਤੀ ਅਪੀਲ

ਰਵੀ ਸ਼ਰਮਾ ਨੇ ਲੋਕਾਂ ਨੂੰ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਕੀਤੀ ਅਪੀਲ
ਪਹਿਲਾਂ ਮੁੱਲਾਂਪੁਰ ਗਰੀਬਦਾਸ ਦੀਆਂ ਚੋਣਾਂ ਤੇ ਲੱਗੀ ਸੀ ਰੋਕ 
ਚੰਡੀਗੜ੍ਹ 14 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਅੱਜ ਪੰਜਾਬ ਵਿੱਚ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਵਿੱਚ ਬਲਾਕ ਮਾਜਰੀ ਦੇ ਵੀ ਤਕਰੀਬਨ 80+ ਪਿੰਡਾਂ ਦੀਆਂ ਪੰਚਾਇਤੀ ਚੋਣਾਂ ਵੀ ਅੱਜ ਹੋਣਗੀਆਂ। ਇਸ ਤੋਂ ਇਲਾਵਾ ਮੋਹਾਲੀ ਜ਼ਿਲੇ ਦੇ ਵੱਡੇ ਕਸਬਾ ਮੁੱਲਾਪੁਰ ਗਰੀਬਦਾਸ ਅਤੇ ਸ਼ਿਵਾਲਿਕ ਦੀਆਂ ਪਹਾੜੀਆਂ ਵਿੱਚ ਵਸੇ ਪਿੰਡ ਗੋਚਰ ਦੀ ਚੋਣ ਵੀ ਅੱਜ ਹੋਣਗੀਆਂ।
ਇਸ ਮੌਕੇ ਸਰਪੰਚੀ ਦੀ ਚੋਣ ਲੜ ਰਹੇ ਸਮਾਜ ਸੇਵੀ, ਖੇਡ ਪ੍ਰਮੋਟਰ ਅਤੇ ਦਾਸ ਐਸੋਸੀਏਟ ਦੇ ਸੰਚਾਲਕ ਰਵੀ ਸ਼ਰਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਚੋਣਾਂ ਦੌਰਾਨ ਭਾਈਚਾਰਕ ਸਾਂਝ ਬਣਾਈ ਰੱਖਣ। ਕੋਈ ਵੀ ਵਿਅਕਤੀ ਇੱਕ ਦੂਜੇ ਪ੍ਰਤੀ ਕੋਈ ਮੱਤਭੇਦ ਨਾ ਰੱਖੇ ਅਤੇ ਇਨ੍ਹਾਂ ਚੋਣਾਂ ਨੂੰ ਸਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ‌ ਤਾਂ ਜੋ ਪਿੰਡ ਦੀ ਇਸ ਚੋਣ ਦੌਰਾਨ ਭਾਈਚਾਰਕ ਸਾਂਝ ਕਾਇਮ ਰੱਖੀ ਜਾ ਸਕੇ।
ਏਥੇ ਜ਼ਿਕਰਯੋਗ ਹੈ ਕਿ ਇਸ ਕਸਬਾ ਮੁੱਲਾਂਪੁਰ ਗਰੀਬਦਾਸ ਦੀ ਚੋਣ ਤੇ ਪਿੰਡ ਦੇ ਹੀ ਕਿਸੇ ਵਿਅਕਤੀ ਵੱਲੋਂ ਪਟੀਸ਼ਨ ਪਾਉਣ ਤੋਂ ਬਾਅਦ ਪੰਜਾਬ ਹਰਿਆਣਾ ਹਾਈਕੋਰਟ ਅਤੇ ਚੋਣ ਕਮਿਸ਼ਨ ਵੱਲੋਂ ਰੋਕ ਲਗਾਈ ਗਈ ਸੀ, ਜਿਸ ਤੇ ਮਾਣਯੋਗ ਅਦਾਲਤ ਵੱਲੋਂ ਸ਼ਲਾਘਾਯੋਗ ਫ਼ੈਸਲਾ ਲੈਂਦਿਆਂ ਅੱਜ ਇਹ ਚੋਣ ਵੀ ਪੰਜਾਬ ਦੀਆਂ ਬਾਕੀ ਪੰਚਾਇਤੀ ਚੋਣਾਂ ਦੇ ਨਾਲ ਹੀ ਕਰਵਾਈ ਜਾ ਰਹੀ ਹੈ।
ਇਸ ਮੌਕੇ ਸ੍ਰੀ ਰਵੀ ਸ਼ਰਮਾ ਵੱਲੋਂ ਲੋਕਾਂ ਨੂੰ ਇਹ ਵੀ ਵਿਸ਼ਵਾਸ ਦਿਵਾਇਆ ਗਿਆ ਕਿ ਜੇਕਰ ਪਿੰਡ ਦੇ ਲੋਕਾਂ ਵੱਲੋਂ ਉਨ੍ਹਾਂ ਦੇ ਹੱਕ ਵਿੱਚ ਫਤਵਾ ਦਿੱਤਾ ਗਿਆ ਤਾਂ ਮੈਨੀਫੈਸਟੋ ਵਿੱਚ ਲਿਖਿਆ ਇੱਕ ਇੱਕ ਵਾਅਦਾ ਪੂਰਾ ਕੀਤਾ ਜਾਵੇਗਾ। ਉਨ੍ਹਾਂ ਵੱਲੋਂ ਪਿੰਡ ਦੀ ਖੁਸ਼ਹਾਲੀ ਅਤੇ ਬੇਹਤਰੀ ਲਈ ਕੰਮ ਕੀਤੇ ਜਾਣਗੇ। ਪਿੰਡ ਦੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਕਰਵਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਤੋਂ ਇਲਾਵਾ ਧਰਮਿੰਦਰ ਸਿੰਘ ਮੁੱਲਾਂਪੁਰ, ਗੋਲੂ ਪਹਿਲਵਾਨ, ਰਿੰਕੂ ਮੁੱਲਾਂਪੁਰ, ਪ੍ਰਿਸ, ਗੋਲਡੀ ਅਤੇ ਸਰਬਜੀਤ ਤੋਂ ਇਲਾਵਾ ਹੋਰ ਵੀ ਸਮਰਥਕ ਮੌਜੂਦ ਸਨ।

Leave a Reply

Your email address will not be published. Required fields are marked *